ਐਂਲ.ਏ.ਡੀ.ਸੀ. ਨੀਤੀ ਦਾ ਵਿਰੋਧ: ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਠੱਪ
ਬੇਅੰਤ ਬਰਨਾਲਾ
ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕੀਤੀ ਗਈ। ਸਵੇਰੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਵਕੀਲ ਇਕੱਠੇ ਹੋਏ ਅਤੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਵਕੀਲਾਂ ਨੇ ਐਂਲ.ਏ.ਡੀ.ਸੀ. ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ ਦੀ ਮੰਗ ਕੀਤੀ, ਜਿਸ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ। ਵਕੀਲ ਭਾਈਚਾਰੇ ਦਾ ਕਹਿਣਾ ਹੈ ਕਿ ਮੌਜੂਦਾ ਐਂਲ.ਏ.ਡੀ.ਸੀ. ਨੀਤੀ ਵਿੱਚ ਕਈ ਖਾਮੀਆਂ ਹਨ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਪ੍ਰਣਾਲੀ ਪਾਰਦਰਸ਼ੀ ਨਹੀਂ ਹੈ ਅਤੇ ਇਸ ਵਿੱਚ ਸੁਧਾਰ ਦੀ ਸਖ਼ਤ ਲੋੜ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਨੇ ਮੰਗ ਕੀਤੀ ਕਿ ਭਾਰਤ ਦੇ ਮਾਨਯੋਗ ਮੁੱਖ ਨਿਆਂਧੀਸ਼, ਐਂਨ.ਏ.ਐਂੱਲ.ਐਂਸ.ਏ. ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਤੁਰੰਤ ਮੌਜੂਦਾ ਐਂਲ.ਏ.ਡੀ.ਸੀ. ਨੀਤੀ ਨੂੰ ਰੱਦ ਕਰਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕਰਨ। ਬਾਰ ਐਸੋਸੀਏਸ਼ਨ ਦੇ ਮਤੇ ਅਨੁਸਾਰ ਅੱਜ ਤੋਂ ਸ਼ੁਰੂ ਹੋਈ ਇਹ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫੈਸਲੇ ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਦਾ ਕੋਈ ਵੀ ਮੈਂਬਰ ਕਿਸੇ ਵੀ ਅਦਾਲਤ, ਟ੍ਰਿਬਿਊਨਲ ਜਾਂ ਹੋਰ ਅਥਾਰਟੀ ਅੱਗੇ ਪੇਸ਼ ਨਹੀਂ ਹੋਵੇਗਾ। ਵਕੀਲਾਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਵਕੀਲ ਭਾਈਚਾਰੇ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ।
ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਨੀਤਨ ਬਾਂਸਲ,ਤਾਰੁਸ ਗੋਇਲ, ਰਜਨੀਸ਼ ਕੁਮਾਰ ,ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ,ਐਡਵੋਕੇਟ ਪੁਲਕਿਤ ਗਰਗ,ਐਡਵੋਕੇਟ ਪਾਰਸਦੀਪ ਕੁਮਾਰ,ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ









Users Today : 68
Users Yesterday : 112
Users Last 7 days : 651