ਫ਼ਿਰੋਜ਼ਪੁਰ ਬਿਊਰੋ
ਸੂਬਾ ਪੱਧਰੀ ਸੱਦੇ ‘ਤੇ ਚੱਲ ਰਹੀ ਦੋ ਰੋਜ਼ਾ ਹੜਤਾਲ ਦੇ ਤਹਿਤ ਫ਼ਿਰੋਜ਼ਪੁਰ ਦੇ ਵਕੀਲ ਅੱਜ ਦੂਜੇ ਦਿਨ ਵੀ ਪੂਰੀ ਤਰ੍ਹਾਂ ਹੜਤਾਲ ‘ਤੇ ਰਹੇ ਅਤੇ ਉਨ੍ਹਾਂ ਵੱਲੋਂ ਅਦਾਲਤੀ ਕੰਪਲੈਕਸ ਵਿਖੇ ਜ਼ੋਰਦਾਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ. ਇਹ ਹੜਤਾਲ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ. ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪੰਜਾਬ ਬਾਰ ਐਸੋਸੀਏਸ਼ਨਜ਼ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਨੂੰ ਪੂਰਨ ਸਮਰਥਨ ਦਿੰਦਿਆਂ ਸੱਤ ਜੁਲਾਈ ਦੋ ਹਜ਼ਾਰ ਛੱਬੀ ਤੋਂ ‘ਕੰਮ ਬੰਦ’ ਹੜਤਾਲ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਸੀ. ਬਾਰ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਗਏ ਮਤੇ ਅਨੁਸਾਰ ਇਹ ਹੜਤਾਲ ਸੱਤ ਜੁਲਾਈ ਤੋਂ ਅੱਠ ਜੁਲਾਈ ਤੱਕ ਜਾਂ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਹੁਕਮਾਂ ਤੱਕ ਉਲੀਕੀ ਗਈ ਹੈ. ਐਸੋਸੀਏਸ਼ਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੌਜੂਦਾ ਕੌਂਸਲ ਨੀਤੀ ਨੂੰ ਤੁਰੰਤ ਵਾਪਸ ਨਹੀਂ ਲਿਆ ਜਾਂਦਾ ਅਤੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਮੁੜ ਬਹਾਲ ਨਹੀਂ ਕੀਤੀ ਜਾਂਦੀ, ਉਦੋਂ ਤੱਕ ਵਕੀਲ ਭਾਈਚਾਰੇ ਦਾ ਇਹ ਤਿੱਖਾ ਸੰਘਰਸ਼ ਲਗਾਤਾਰ ਜਾਰੀ ਰਹੇਗਾ. ਵਕੀਲਾਂ ਮੁਤਾਬਕ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਨੇ ਪਹਿਲਾਂ ਵੀ ਭਾਰਤ ਦੇ ਮੁੱਖ ਨਿਆਂਧੀਸ਼ ਕੋਲ ਇਸ ਨਵੀਂ ਨੀਤੀ ਦੀਆਂ ਵੱਡੀਆਂ ਖਾਮੀਆਂ ਨੂੰ ਉਜਾਗਰ ਕੀਤਾ ਸੀ. ਵਕੀਲ ਭਾਈਚਾਰੇ ਦਾ ਗੰਭੀਰ ਦੋਸ਼ ਹੈ ਕਿ ਮੌਜੂਦਾ ਪ੍ਰਣਾਲੀ ਪੂਰੀ ਤਰ੍ਹਾਂ ਅਸਰਹੀਣ, ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਲਈ ਸੰਵੇਦਨਸ਼ੀਲ ਹੈ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਉਨ੍ਹਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ. ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਭਾਰਤ ਦੇ ਮੁੱਖ ਨਿਆਂਧੀਸ਼ ਅਤੇ ਹੋਰ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਨੀਤੀ ਨੂੰ ਤੁਰੰਤ ਰੱਦ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਵਕੀਲਾਂ ਦੀ ਪੁਰਾਣੀ ਪੈਨਲ ਪ੍ਰਣਾਲੀ ਨੂੰ ਹੀ ਦੁਬਾਰਾ ਲਾਗੂ ਕੀਤਾ ਜਾਵੇ. ਐਸੋਸੀਏਸ਼ਨ ਦੇ ਸਕੱਤਰ ਨੀਲ ਰਤਨ ਸ਼ਰਮਾ ਵੱਲੋਂ ਜਾਰੀ ਇਸ ਮਤੇ ਵਿੱਚ ਸਮੂਹ ਵਕੀਲ ਭਾਈਚਾਰੇ ਨੂੰ ਹੜਤਾਲ ਦੌਰਾਨ ਆਪਸੀ ਏਕਤਾ ਬਣਾਈ ਰੱਖਣ ਅਤੇ ਸਾਂਝੀ ਕਮੇਟੀ ਦੇ ਫ਼ੈਸਲਿਆਂ ਦੀ ਪੂਰੀ ਦ੍ਰਿੜ੍ਹਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ.
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਟਨਕਪੁਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਨਵੀਂ ਹਫ਼ਤਾਵਾਰੀ ਰੇਲ ਸੇਵਾ ਸ਼ੁਰੂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿਖਾਈ ਹਰੀ ਝੰਡੀ









Users Today : 26
Users Yesterday : 112
Users Last 7 days : 609