ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਰਦੀ ਦੇ ਓਹਲੇ ’ਚ ਕਾਲਾ ਧੰਦਾ: ਖਾਲੜਾ ਥਾਣੇ ਦਾ ਸਬ-ਇੰਸਪੈਕਟਰ ਹੈਰੋਇਨ ਤੇ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ

ਵਰਦੀ ਦੇ ਓਹਲੇ ’ਚ ਕਾਲਾ ਧੰਦਾ: ਖਾਲੜਾ ਥਾਣੇ ਦਾ ਸਬ-ਇੰਸਪੈਕਟਰ ਹੈਰੋਇਨ ਤੇ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ

ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਬੇਹੱਦ ਸਨਸਨੀਖੇਜ਼ ਅਤੇ ਕਾਨੂੰਨ ਦੇ ਰਾਖਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਖੁਫ਼ੀਆ ਸਟਾਫ਼ ਦੀ ਟੀਮ ਨੇ ਲਗਭਗ 300 ਗ੍ਰਾਮ ਹੈਰੋਇਨ ਅਤੇ ਮੋਟੀ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਤਰਾਂ ਤੋਂ
ਵਰਦੀ ਦੇ ਓਹਲੇ ’ਚ ਕਾਲਾ ਧੰਦਾ: ਖਾਲੜਾ ਥਾਣੇ ਦਾ ਸਬ-ਇੰਸਪੈਕਟਰ ਹੈਰੋਇਨ ਤੇ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ

ਅੰਮ੍ਰਿਤਸਰ ਬਿਊਰੋ

                         ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਬੇਹੱਦ ਸਨਸਨੀਖੇਜ਼ ਅਤੇ ਕਾਨੂੰਨ ਦੇ ਰਾਖਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਖੁਫ਼ੀਆ ਸਟਾਫ਼ ਦੀ ਟੀਮ ਨੇ ਲਗਭਗ 300 ਗ੍ਰਾਮ ਹੈਰੋਇਨ ਅਤੇ ਮੋਟੀ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਇਹ ਅਧਿਕਾਰੀ ਆਪਣੀ ਵਰਦੀ ਅਤੇ ਰੁਤਬੇ ਦੀ ਆੜ ਵਿੱਚ ਬੇਖੌਫ਼ ਹੋ ਕੇ ਇੱਕ ਅੰਤਰਰਾਸ਼ਟਰੀ ਗਿਰੋਹ ਨਾਲ ਮਿਲ ਕੇ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰ ਰਿਹਾ ਸੀ। ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਹਿਬ ਸਿੰਘ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੀ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਅਤੇ ਸਾਂਭਣ ਲਈ ਤਸਕਰਾਂ ਨਾਲ ਸਿੱਧੇ ਸਬੰਧ ਬਣਾਏ ਹੋਏ ਸਨ। ਇਸ ਕਾਲੇ ਕਾਰੋਬਾਰ ਵਿੱਚ ਆਪਣੀ ਸਹਾਇਤਾ ਲਈ ਉਸਨੇ ਇੱਕ ਔਰਤ ਨੂੰ ਵੀ ਨਾਲ ਰੱਖਿਆ ਹੋਇਆ ਸੀ। ਇਸ ਖੁਫ਼ੀਆ ਜਾਣਕਾਰੀ ਦੇ ਅਧਾਰ ‘ਤੇ ਉੱਚ ਪੁਲਿਸ ਕਪਤਾਨ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕੀਤੀ ਗਈ। ਇਹ ਬਰਾਮਦਗੀ ਤਰਨਤਾਰਨ ਦੇ ਪਿੰਡ ਮਜੂਪੁਰ ਦੇ ਵਸਨੀਕ ਸਾਹਿਬ ਸਿੰਘ ਦੀ ਝਬਾਲ ਨੇੜੇ ਸਥਿਤ ਕੋਠੀ ਵਿੱਚੋਂ ਹੋਈ ਹੈ। ਪੁਲਿਸ ਨੇ ਬੀਤੀ ਰਾਤ ਉਕਤ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਾਹਿਬ ਸਿੰਘ ਲਗਭਗ ਸੱਤ ਸਾਲ ਪਹਿਲਾਂ ਖਾਲੜਾ ਥਾਣੇ ਵਿੱਚ ਤਾਇਨਾਤ ਹੋਇਆ ਸੀ ਅਤੇ ਦੋ ਸਾਲ ਪਹਿਲਾਂ ਉਸਦੀ ਬਦਲੀ ਖੇਮਕਰਨ ਹੋਣ ਦੇ ਬਾਵਜੂਦ ਉਹ ਮਿਲੀਭੁਗਤ ਨਾਲ ਦੁਬਾਰਾ ਖਾਲੜਾ ਵਾਪਸ ਆ ਗਿਆ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਸ਼ਾ ਤਸਕਰੀ ਦੇ ਤਾਣੇ-ਬਾਣੇ ਵਿੱਚ ਸ਼ਾਮਲ ਉਕਤ ਔਰਤ ਦੀ ਵੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਲੁਧਿਆਣਾ ਦੇ ਨਿੱਜੀ ਸਕੂਲ ਵਿੱਚ ਲੱਗੀ ਭਿਆਨਕ ਅੱਗ, ਪ੍ਰਬੰਧਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਛੁੱਟੀ ਕਰਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!