ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਅੰਮ੍ਰਿਤਸਰ » ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾਪੂਰਵਕ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾਪੂਰਵਕ ਗੁਰਮਤਿ ਸਮਾਗਮ ਕਰਵਾਇਆ

 ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਸਰਵਣ ਕਰਦੀਆਂ ਹੋਈਆਂ ਸ਼ਰਧਾਲੂ ਸੰਗਤਾਂ।

 

ਅੰਮ੍ਰਿਤਸਰ ਬਿਊਰੋ

             ਸਿੱਖ ਕੌਮ ਦੇ ਮਹਾਨ ਅਤੇ ਲਾਸਾਨੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਪਵਿੱਤਰ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੇਹੱਦ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮਹਾਨ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਇਸ ਉਪਰੰਤ ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ ਅਤੇ ਪਾਵਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਤਿਕਾਰਯੋਗ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਸਮਾਗਮ ਦੌਰਾਨ ਇੱਕਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਮਹਾਨ ਅਤੇ ਪ੍ਰੇਰਨਾਦਾਇਕ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸਮੂਹ ਸੰਗਤ ਨੂੰ ਉਨ੍ਹਾਂ ਦੇ ਪਵਿੱਤਰ ਜੀਵਨ ਤੋਂ ਸਿੱਖਿਆ ਲੈਣ ਦੀ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਅਤੇ ਬੇਮਿਸਾਲ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ, ਦ੍ਰਿੜ੍ਹਤਾ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਭਾਈ ਮਨੀ ਸਿੰਘ ਜੀ ਦੇ ਪਰਿਵਾਰ ਦਾ ਸਿੱਖ ਇਤਿਹਾਸ ਵਿੱਚ ਇੱਕ ਵਿਸ਼ੇਸ਼ ਅਤੇ ਬਹੁਤ ਵੱਡਾ ਸਥਾਨ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰ ਦੇ ਕਈ ਜੀਆਂ ਨੇ ਦੇਸ਼ ਅਤੇ ਕੌਮ ਦੀ ਖਾਤਰ ਸ਼ਹਾਦਤਾਂ ਦਾ ਜਾਮ ਪੀ ਕੇ ਸਿੱਖੀ ਦੀਆਂ ਜੜ੍ਹਾਂ ਮਜ਼ਬੂਤ ਕੀਤੀਆਂ। ਗਿਆਨੀ ਬਲਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਭਾਈ ਮਨੀ ਸਿੰਘ ਜੀ ਨੇ ਜ਼ਾਲਮ ਹਕੂਮਤ ਦੇ ਸਾਹਮਣੇ ਝੁਕਣ ਦੀ ਬਜਾਏ ਹੱਸਦੇ-ਹੱਸਦੇ ਆਪਣਾ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਅਤੇ ਸਬਰ ਦੀਆਂ ਅਜਿਹੀਆਂ ਉੱਚੀਆਂ-ਸੁੱਚੀਆਂ ਮਿਸਾਲਾਂ ਕਾਇਮ ਕੀਤੀਆਂ ਹਨ, ਜੋ ਅੱਜ ਵੀ ਸਾਨੂੰ ਸਭ ਨੂੰ ਸੱਚ, ਹੱਕ ਅਤੇ ਨਿਆਂ ਦੇ ਮਾਰਗ ‘ਤੇ ਚੱਲਣ ਦੀ ਨਿਰੰਤਰ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਸੰਗਤ ਨੂੰ ਭਾਈ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਯਾਦ ਰੱਖਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਿੱਖੀ ਸਿਧਾਂਤਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨ ਸਮੇਂ ਪ੍ਰਚਾਰਕ ਅਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਜਦਕਿ ਵੱਖ-ਵੱਖ ਢਾਡੀ ਜਥਿਆਂ ਨੇ ਆਪਣੀਆਂ ਜੋਸ਼ੀਲੀਆਂ ਵਾਰਾਂ ਰਾਹੀਂ ਸਿੱਖ ਇਤਿਹਾਸ ਦੇ ਸ਼ਾਨਾਮੱਤੇ ਪੰਨਿਆਂ ਨੂੰ ਸੰਗਤ ਦੇ ਸਾਹਮਣੇ ਪੇਸ਼ ਕਰਕੇ ਸ਼ਹੀਦਾਂ ਪ੍ਰਤੀ ਸ਼ਰਧਾਂਜਲੀ ਭੇਟ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਭਾਰਤੀ ਫੌਜ ਵਿੱਚ ਮਹਿਲਾ ਇੰਜੀਨੀਅਰਾਂ ਲਈ ਅਫਸਰ ਬਣਨ ਦਾ ਸੁਨਹਿਰਾ ਮੌਕਾ, ਐਸਐਸਸੀਡਬਲਿਊ ਤਕਨੀਕੀ ਕੋਰਸ ਲਈ ਅਰਜ਼ੀਆਂ ਸ਼ੁਰੂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 5
Users Today : 76
Users Yesterday : 59
Users Last 7 days : 296

ਰਾਸ਼ੀਫਲ

error: Content is protected !!