ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਬਦਸਲੂਕੀ, ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ

ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਬਦਸਲੂਕੀ, ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ

ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਦੀਨਾਨਗਰ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਛੇੜਛਾੜ ਅਤੇ ਬਦਸਲੂਕੀ ਕੀਤੀ ਗਈ। ਪੀੜਤ ਔਰਤ ਵੱਲੋਂ ਮਾਮਲੇ ਦੀ ਲਿਖਤੀ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਤੇ ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ।

ਗੁਰਦਾਸਪੁਰ ਬਿਊਰੋ:

                  ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਦੀਨਾਨਗਰ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਛੇੜਛਾੜ ਅਤੇ ਬਦਸਲੂਕੀ ਕੀਤੀ ਗਈ। ਪੀੜਤ ਔਰਤ ਵੱਲੋਂ ਮਾਮਲੇ ਦੀ ਲਿਖਤੀ ਸ਼ਿਕਾਇਤ ਸਥਾਨਕ ਪੁਲਿਸ ਥਾਣੇ ਵਿੱਚ ਦਰਜ ਕਰਵਾਈ ਗਈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਦੀਨਾਨਗਰ ਥਾਣੇ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਮੁੱਖ ਥਾਣਾ ਅਫ਼ਸਰ ਸੁਰਿੰਦਰ ਪਾਲ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤਾ ਜਦੋਂ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਆਪਣੇ ਘਰ ਵੱਲ ਜਾ ਰਹੀ ਸੀ, ਤਾਂ ਰਸਤੇ ਵਿੱਚ ਉਕਤ ਪੰਡਿਤ ਨੇ ਉਸ ਨੂੰ ਜਬਰਦਸਤੀ ਰੋਕ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਸਲਾਖਾਂ ਪਿੱਛੇ ਧੱਕ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਫੜੇ ਗਏ ਮੁਲਜ਼ਮ ਦਾ ਪੁਰਾਣਾ ਰਿਕਾਰਡ ਵੀ ਕਾਫ਼ੀ ਖ਼ਰਾਬ ਰਿਹਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਹੈ। ਹੁਣ ਇਸ ਵਿਅਕਤੀ ਵੱਲੋਂ ਔਰਤ ਨਾਲ ਅਜਿਹੀ ਘਿਨਾਉਣੀ ਹਰਕਤ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਮਾਨਯੋਗ ਅਦਾਲਤ ਨੇ ਆਦੇਸ਼ ਜਾਰੀ ਕਰਦਿਆਂ ਮੁਲਜ਼ਮ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਪੀੜਤਾ ਨੂੰ ਪੂਰਾ ਇਨਸਾਫ਼ ਦਿਵਾਇਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਮੁੜ ਲੱਗੇ ਗੰਦਗੀ ਦੇ ਢੇਰ, ਲੋਕ ਪਰੇਸ਼ਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 6
Users Today : 107
Users Yesterday : 59
Users Last 7 days : 327

ਰਾਸ਼ੀਫਲ

error: Content is protected !!