ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਸਿੱਖਿਆ ਅਧਿਕਾਰੀਆਂ ਨਾਲ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਵਫ਼ਦ ਦੀ ਅਹਿਮ ਬੈਠਕ, ਅਧਿਆਪਕਾਂ ਦੀਆਂ ਬਦਲੀਆਂ ਅਤੇ ਤਰੱਕੀਆਂ ਦੇ ਮਸਲਿਆਂ ‘ਤੇ ਬਣੀ ਪੂਰਨ ਸਹਿਮਤੀ

ਸਿੱਖਿਆ ਅਧਿਕਾਰੀਆਂ ਨਾਲ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਵਫ਼ਦ ਦੀ ਅਹਿਮ ਬੈਠਕ, ਅਧਿਆਪਕਾਂ ਦੀਆਂ ਬਦਲੀਆਂ ਅਤੇ ਤਰੱਕੀਆਂ ਦੇ ਮਸਲਿਆਂ ‘ਤੇ ਬਣੀ ਪੂਰਨ ਸਹਿਮਤੀ

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਮਿਲਿਆ, ਜਿਸ ਦੌਰਾਨ ਅਧਿਆਪਕਾਂ ਦੀਆਂ ਬਦਲੀਆਂ, ਰੁਕੀਆਂ ਹੋਈਆਂ ਤਰੱਕੀਆਂ ਅਤੇ ਹੋਰ ਵਿਭਾਗੀ ਮੁਸ਼ਕਿਲਾਂ ਸਬੰਧੀ ਬੜੀ ਬਾਰੀਕੀ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਕਈ ਅਹਿਮ ਮਸਲਿਆਂ ‘ਤੇ ਸਹਿਮਤੀ ਬਣੀ। ਬੈਠਕ ਦੌਰਾਨ
ਸਿੱਖਿਆ ਅਧਿਕਾਰੀਆਂ ਨਾਲ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਵਫ਼ਦ ਦੀ ਅਹਿਮ ਬੈਠਕ, ਅਧਿਆਪਕਾਂ ਦੀਆਂ ਬਦਲੀਆਂ ਅਤੇ ਤਰੱਕੀਆਂ ਦੇ ਮਸਲਿਆਂ ‘ਤੇ ਬਣੀ ਪੂਰਨ ਸਹਿਮਤੀ

ਬਰਨਾਲਾ ਬਿਊਰੋ

                ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਮਿਲਿਆ, ਜਿਸ ਦੌਰਾਨ ਅਧਿਆਪਕਾਂ ਦੀਆਂ ਬਦਲੀਆਂ, ਰੁਕੀਆਂ ਹੋਈਆਂ ਤਰੱਕੀਆਂ ਅਤੇ ਹੋਰ ਵਿਭਾਗੀ ਮੁਸ਼ਕਿਲਾਂ ਸਬੰਧੀ ਬੜੀ ਬਾਰੀਕੀ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਕਈ ਅਹਿਮ ਮਸਲਿਆਂ ‘ਤੇ ਸਹਿਮਤੀ ਬਣੀ। ਬੈਠਕ ਦੌਰਾਨ ਪਹਿਲੇ ਪੜਾਅ ਦੀਆਂ ਬਦਲੀਆਂ ਵਿੱਚ ਹੋਈਆਂ ਗੜਬੜੀਆਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਅਤੇ ਜਿਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਗਲਤ ਥਾਵਾਂ ‘ਤੇ ਹੋ ਗਈਆਂ ਸਨ ਜਾਂ ਇੱਕੋ ਥਾਂ ‘ਤੇ ਕਈ ਅਧਿਆਪਕਾਂ ਦੀ ਬਦਲੀ ਹੋ ਗਈ ਸੀ, ਉਨ੍ਹਾਂ ਨੂੰ ਦੂਜੇ ਗੇੜ ਦੀਆਂ ਬਦਲੀਆਂ ਵਿੱਚ ਮੁੜ ਵਿਚਾਰਨ ‘ਤੇ ਸਹਿਮਤੀ ਬਣੀ ਹੈ, ਜਿਸ ਲਈ ਅਧਿਆਪਕਾਂ ਦਾ ਵੇਰਵਾ ਨਵੇਂ ਸਕੂਲਾਂ ਤੋਂ ਪੁਰਾਣੇ ਸਕੂਲਾਂ ਵਿੱਚ ਤਬਦੀਲ ਕਰਨ ਸਬੰਧੀ ਵਿਭਾਗ ਨਾਲ ਰਣਨੀਤੀ ਤੈਅ ਹੋਈ ਹੈ ਤਾਂ ਜੋ ਪ੍ਰਭਾਵਿਤ ਅਧਿਆਪਕਾਂ ਨੂੰ ਦੂਸਰੇ ਗੇੜ ਵਿੱਚ ਬਦਲੀ ਦਾ ਪੂਰਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਸੈਕੰਡਰੀ ਅਤੇ ਪ੍ਰਾਇਮਰੀ ਵਿੰਗ ਦੀਆਂ ਬਦਲੀਆਂ ਵਿੱਚ ਗਲਤ ਵੇਰਵੇ ਭਰੇ ਜਾਣ ਜਾਂ ਗਲਤ ਥਾਂ ਦੀ ਚੋਣ ਹੋਣ ਦੇ ਮਾਮਲੇ ਸਬੰਧੀ ਡਿਪਟੀ ਡਾਇਰੈਕਟਰ ਸ੍ਰੀ ਮਹੇਸ਼ ਕੁਮਾਰ ਅਤੇ ਪ੍ਰਾਇਮਰੀ ਵਿੰਗ ਦੇ ਇੰਚਾਰਜ ਸੁਸ਼ੀਲ ਨਾਥ ਨਾਲ ਮੁਲਾਕਾਤ ਕਰਕੇ ਅਰਜ਼ੀਆਂ ਸੌਂਪੀਆਂ ਗਈਆਂ ਅਤੇ ਤਰੱਕੀਆਂ ਦੇ ਮੁੱਦੇ ‘ਤੇ ਡਿਪਟੀ ਡਾਇਰੈਕਟਰ ਤਰੱਕੀ ਸੈੱਲ ਮਹੇਸ਼ ਕੁਮਾਰ ਨੇ ਭਰੋਸਾ ਦਿੱਤਾ ਕਿ ਲੈਕਚਰਾਰ ਤੋਂ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਤੋਂ ਪ੍ਰਿੰਸੀਪਲ ਬਣਾਉਣ ਦੀ ਪ੍ਰਕਿਰਿਆ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਹੁਕਮ ਜਾਰੀ ਕੀਤੇ ਜਾਣਗੇ, ਜਦਕਿ ਪੈਂਤਾਲੀ ਸੌ ਪ੍ਰਾਇਮਰੀ ਅਧਿਆਪਕਾਂ ਤੋਂ ਮਾਸਟਰ ਕੇਡਰ ਤਰੱਕੀਆਂ ਸਬੰਧੀ ਅਦਾਲਤੀ ਰੋਕ ਹਟਦਿਆਂ ਸਾਰ ਹੀ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਗੋਨੇਆਣਾ ਬਲਾਕ ਦਫ਼ਤਰ ਅਧੀਨ ਆਉਂਦੇ ਅਧਿਆਪਕਾਂ ਦੇ ਜਨਰਲ ਪ੍ਰੋਵੀਡੈਂਟ ਫੰਡ ਦੇ ਅਗਾਂਊਂ ਬਿੱਲਾਂ ਲਈ ਆ ਰਹੀ ਵੱਡੀ ਦਿੱਕਤ ਦੇ ਹੱਲ ਲਈ ਵਫ਼ਦ ਨੇ ਨੀਤੀ ਆਯੋਗ ਦਫ਼ਤਰ ਵਿਖੇ ਸੈਕਸ਼ਨ ਅਫ਼ਸਰ ਮੈਡਮ ਵਿਭੰਦੂ ਚੌਧਰੀ ਨਾਲ ਮੁਲਾਕਾਤ ਕਰਕੇ ਮੌਕੇ ‘ਤੇ ਹੀ ਇਸ ਮਸਲੇ ਦਾ ਨਿਪਟਾਰਾ ਕਰਵਾਇਆ, ਜਿਸ ਵਿੱਚ ਬਲਾਕ ਆਗੂ ਗੁਰਬਾਜ਼ ਸਿੰਘ, ਸੂਰਜ ਸਿੰਘ ਅਤੇ ਸ਼ੁਭਮ ਗਰਗ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।

ਹੋਰ ਤਾਜ਼ਾ ਖਬਰਾ ਲਈ ਕਲਿੱਕ ਕਰੋ।  ਖੁੱਲ੍ਹੀਆਂ ਅੱਖਾਂ ਐੱਸ.ਆਈ.ਆਰ. ਡਿਊਟੀ ਦੇ ਬੋਝ ਅਤੇ ਪ੍ਰਸ਼ਾਸਨਿਕ ਦਬਾਅ ਕਾਰਨ ਅਧਿਆਪਕ ਵੱਲੋਂ ਖੁਦਕੁਸ਼ੀ, ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਨੇ ਜਤਾਇਆ ਗਹਿਰਾ ਦੁੱਖ, ਉੱਚ ਅਧਿਕਾਰੀਆਂ ‘ਤੇ ਮਾਮਲਾ ਦਰਜ ਕਰਨ ਦੀ ਮੰਗ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 5
Users Today : 106
Users Yesterday : 59
Users Last 7 days : 326

ਰਾਸ਼ੀਫਲ

error: Content is protected !!