ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਖੇਤਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ, ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤੀਆਂ ਮੱਲਾਂ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਖੇਤਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ, ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤੀਆਂ ਮੱਲਾਂ

ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਸੂਚੀਬੱਧ ਕਰਨ ਵਾਲੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਹੋਣਹਾਰ ਖਿਡਾਰੀਆਂ ਨੇ ਖੇਤਰੀ ਪੱਧਰ ਦੇ ਸ਼ਤਰੰਜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਖੇਤਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ, ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤੀਆਂ ਮੱਲਾਂ

ਬਰਨਾਲਾ ਬਿਊਰੋ:

             ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਸੂਚੀਬੱਧ ਕਰਨ ਵਾਲੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਹੋਣਹਾਰ ਖਿਡਾਰੀਆਂ ਨੇ ਖੇਤਰੀ ਪੱਧਰ ਦੇ ਸ਼ਤਰੰਜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ। ਇਹ ਵੱਕਾਰੀ ਮੁਕਾਬਲੇ ਸੇਂਟ ਜੋਸਫ਼ ਸਕੂਲ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਸਨ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਬਹੁਤ ਹੀ ਉੱਤਮ ਖੇਡ ਕਲਾ ਦਾ ਮੁਜ਼ਾਹਰਾ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਮੋਹਰੀ ਸਥਾਨ ਹਾਸਲ ਕੀਤੇ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪੀ ਕੇ ਠਾਕੁਰ ਨੇ ਦੱਸਿਆ ਕਿ ਸਮੂਹ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਖੇਡਦਿਆਂ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਕੇ ਸਕੂਲ, ਇਲਾਕੇ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਦਿਆਂ ਉਹਨਾਂ ਨੇ ਸਾਂਝਾ ਕੀਤਾ ਕਿ ਚੌਦਾਂ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿੱਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਇਸੇ ਵਰਗ ਵਿੱਚ ਲੜਕਿਆਂ ਦੀ ਟੀਮ ਨੇ ਦੂਸਰਾ ਸਥਾਨ ਝਟਕਿਆ। ਇਸ ਦੇ ਨਾਲ ਹੀ ਉੱਨੀ ਸਾਲ ਤੋਂ ਘੱਟ ਉਮਰ ਦੇ ਵਰਗ ਵਿੱਚ ਲੜਕੀਆਂ ਅਤੇ ਲੜਕਿਆਂ ਦੋਵਾਂ ਦੀਆਂ ਟੀਮਾਂ ਨੇ ਦੂਸਰਾ ਸਥਾਨ ਹਾਸਲ ਕਰਨ ਵਿੱਚ ਸਫ਼ਲਤਾ ਪਾਈ, ਜਦਕਿ ਸਤਾਰਾਂ ਸਾਲ ਤੋਂ ਘੱਟ ਉਮਰ ਦੇ ਵਰਗ ਵਿੱਚ ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਹਨਾਂ ਜੇਤੂ ਖਿਡਾਰੀਆਂ ਦੀ ਵਿਸ਼ੇਸ਼ ਤਿਆਰੀ ਸਕੂਲ ਦੇ ਮਿਹਨਤੀ ਅਧਿਆਪਕ ਰਾਜ ਕੁਮਾਰ ਵੱਲੋਂ ਕਰਵਾਈ ਗਈ ਸੀ ਅਤੇ ਖੇਡ ਅਧਿਆਪਕ ਲਵਦੀਪ ਕੌਰ ਨੇ ਟੀਮ ਪ੍ਰਬੰਧਕ ਵਜੋਂ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਸ਼ਾਨਦਾਰ ਜਿੱਤ ਦਰਜ ਕਰਕੇ ਸਕੂਲ ਪਰਤਣ ‘ਤੇ ਸਮੂਹ ਖਿਡਾਰੀਆਂ ਅਤੇ ਅਧਿਆਪਕਾਂ ਦਾ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਬਹੁਤ ਹੀ ਨਿੱਘਾ ਸਵਾਗਤ ਕੀਤਾ ਗਿਆ। ਇਸ ਖ਼ੁਸ਼ੀ ਦੇ ਮੌਕੇ ‘ਤੇ ਸਕੂਲ ਦੇ ਸਰਪ੍ਰਸਤ ਡਾਕਟਰ ਦਰਸ਼ਨ ਸਿੰਘ ਗਿੱਲ, ਉਪ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਪ੍ਰਬੰਧਕੀ ਨਿਰਦੇਸ਼ਕ ਰਿਚਾ ਪਨੇਸਰ ਗਿੱਲ ਨੇ ਸਮੂਹ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਮੈਦਾਨ ਅੰਦਰ ਇਸੇ ਤਰ੍ਹਾਂ ਸਖ਼ਤ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ, ਜਿਸ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਜ਼ੋਰਦਾਰ ਤਾਲੀਆਂ ਮਾਰ ਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਇਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲੀਆਂ ਅੱਖਾਂ

ਮੁਸਲਿਮ ਭਾਈਚਾਰੇ ਦਾ ਤਿੱਖਾ ਰੋਸ: ਪੈਗੰਬਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਨਾਜ਼ੀਆ ਇਲਾਹੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 0
Users Today : 101
Users Yesterday : 59
Users Last 7 days : 321

ਰਾਸ਼ੀਫਲ

error: Content is protected !!