ਬਰਨਾਲਾ ਬਿਊਰੋ:
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਮਨਰੇਗਾ ਯੋਜਨਾ ਵਿੱਚ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸਬੰਧੀ ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ ਅਤੇ ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਨੇ ਸਾਂਝੇ ਤੌਰ ‘ਤੇ ਆਖਿਆ ਕਿ ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ‘ਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਹਨਾਂ ਦੋਸ਼ ਲਾਇਆ ਕਿ ਹਜ਼ਾਰਾਂ ਨਵੀਆਂ ਨੌਕਰੀਆਂ ਦੇਣ ਦੇ ਦਾਅਵੇ ਕਰਨ ਵਾਲੀ ਇਹ ਸਰਕਾਰ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਕਿਉਂਕਿ ਮੋਹਾਲੀ ਦੇ ਸੀਨੀਅਰ ਅਧਿਕਾਰੀਆਂ ਨੇ ਅਠਾਰਾਂ ਸਾਲਾਂ ਤੋਂ ਕੱਚੀਆਂ ਅਸਾਮੀਆਂ ‘ਤੇ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਸਾਫ਼ ਨਾਂਹ ਕਰ ਦਿੱਤੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਵਿਭਾਗ ਵਿੱਚ ਸ਼ਾਮਲ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਅਠੱਤੀ ਦਿਨਾਂ ਤੋਂ ਲਗਾਤਾਰ ਧਰਨੇ ‘ਤੇ ਬੈਠੇ ਹਨ। ਲੰਘੀ ਇੱਕ ਜੂਨ, ਦਸ ਜੂਨ ਅਤੇ ਦੋ ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਬੈਠਕਾਂ ਵਿੱਚ ਮੰਤਰੀਆਂ ਨੇ ਮੰਗਾਂ ਨੂੰ ਜਾਇਜ਼ ਮੰਨ ਕੇ ਪ੍ਰਵਾਨ ਤਾਂ ਕਰ ਲਿਆ ਸੀ ਪਰ ਅਜੇ ਤੱਕ ਲਾਗੂ ਨਹੀਂ ਕੀਤਾ। ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਸੀਨੀਅਰ ਉਪ ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ ਨੇ ਕਿਹਾ ਕਿ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਅੱਠ ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਬਜਾਏ ਨੌਕਰੀਆਂ ਤੋਂ ਕੱਢਣ ਦੀਆਂ ਧਮਕੀਆਂ ਦੇ ਰਹੀ ਹੈ, ਜਿਸ ਕਾਰਨ ਇਹ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ। ਉਹਨਾਂ ਐਲਾਨ ਕੀਤਾ ਕਿ ਪੰਦਰਾਂ ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਰੈਲੀ ਕੱਢੀ ਜਾਵੇਗੀ ਅਤੇ ਬਾਰਾਂ ਜੁਲਾਈ ਨੂੰ ਮੁੱਖ ਮੰਤਰੀ ਦੇ ਵਾਪਸ ਆਉਣ ਤੋਂ ਬਾਅਦ ਜਿੱਥੇ ਵੀ ਉਹਨਾਂ ਦਾ ਲੋਕ ਮਿਲਣੀ ਪ੍ਰੋਗਰਾਮ ਹੋਵੇਗਾ, ਉੱਥੇ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਨੂੰ ਸਵਾਲ ਕਰਕੇ ਉਹਨਾਂ ਦੇ ਵਾਅਦੇ ਚੇਤੇ ਕਰਵਾਉਣਗੇ। ਇਸ ਰੋਸ ਪ੍ਰਦਰਸ਼ਨ ਦੌਰਾਨ ਪਰਮਿੰਦਰ ਸਿੰਘ ਮਾਣੂਕੇ, ਪੰਕਜ ਕੁਮਾਰ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਮਹਿੰਦਰ ਸਿੰਘ ਮਹਿਲ ਕਲਾਂ, ਅਜੇ ਕੁਮਾਰ, ਬਲਕਰਨ ਸਿੰਘ, ਰਵਿੰਦਰ ਮਿੱਤਲ, ਗੁਰਮੀਤ ਸਿੰਘ, ਸੁਖਚੈਨ ਸਿੰਘ, ਕੁਲਵੀਰ ਕੌਰ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏਸਰ, ਜਸਵੀਰ ਕੌਰ ਅਤੇ ਹਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ, ਉਪ ਪ੍ਰਧਾਨ ਮਨੀਸ਼ ਗਰਗ ਨੇ ਦਿਖਾਈ ਹਰੀ ਝੰ









Users Today : 112
Users Yesterday : 96
Users Last 7 days : 657