Home » ਪ੍ਰਮੁੱਖ ਖ਼ਬਰਾਂ » ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਲਈ ਜਵਾਹਰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ; ਅਰਜ਼ੀਆਂ ਦੇਣ ਦੀ ਆਖਰੀ ਮਿਤੀ ਇਕੱਤੀ ਜੁਲਾਈ

ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਲਈ ਜਵਾਹਰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ; ਅਰਜ਼ੀਆਂ ਦੇਣ ਦੀ ਆਖਰੀ ਮਿਤੀ ਇਕੱਤੀ ਜੁਲਾਈ

 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਹੋਣਹਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ
ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਲਈ ਜਵਾਹਰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ; ਅਰਜ਼ੀਆਂ ਦੇਣ ਦੀ ਆਖਰੀ ਮਿਤੀ ਇਕੱਤੀ ਜੁਲਾਈ
[responsivevoice_button voice="Hindi Male"]

ਪਠਾਨਕੋਟ ਬਿਊਰੋ

                 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਹੋਣਹਾਰ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੋ ਹਜ਼ਾਰ ਸਤਾਈ ਲਈ ਮੁਫ਼ਤ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਪੇਂਡੂ ਖੇਤਰਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲੇ ਲਈ ਯੋਗ ਤਿਆਰੀ ਕਰਵਾਉਣਾ ਹੈ ਤਾਂ ਜੋ ਉਹ ਰਾਸ਼ਟਰੀ ਪੱਧਰ ਦੀ ਇਸ ਪ੍ਰਤੀਯੋਗੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ ਅਤੇ ਹੋਰ ਸਬੰਧਤ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਪੰਜਵੀਂ ਜਮਾਤ ਦੇ ਯੋਗ ਵਿਦਿਆਰਥੀਆਂ ਨੂੰ ਮਿਸ਼ਨ ਜਾਗਰੂਕਤਾ ਤਹਿਤ ਹੁਕੜਾਂ ਬ੍ਰਦਰਜ਼ ਦੇ ਸਹਿਯੋਗ ਨਾਲ ਇਹ ਮੁਫ਼ਤ ਕੋਚਿੰਗ ਪ੍ਰੋਗਰਾਮ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਪ੍ਰਵੇਸ਼ ਪ੍ਰੀਖਿਆ ਦੇ ਪਾਠਕ੍ਰਮ ਅਨੁਸਾਰ ਮਾਹਿਰ ਅਧਿਆਪਕਾਂ ਵੱਲੋਂ ਗਣਿਤ, ਮਾਨਸਿਕ ਯੋਗਤਾ, ਭਾਸ਼ਾ ਅਤੇ ਤਰਕਸ਼ੀਲ ਪ੍ਰਸ਼ਨਾਂ ਦੀ ਵਿਸ਼ੇਸ਼ ਤਿਆਰੀ ਕਰਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਦੀ ਬੌਧਿਕ ਸਮਰੱਥਾ, ਵਿਸ਼ਲੇਸ਼ਣਾਤਮਕ ਸੋਚ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਆਤਮ-ਵਿਸ਼ਵਾਸ ਵਿੱਚ ਵਾਧਾ ਹੋ ਸਕੇ। ਇਸ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਇਕੱਤੀ ਜੁਲਾਈ ਦੋ ਹਜ਼ਾਰ ਛੱਬੀ ਨਿਰਧਾਰਤ ਕੀਤੀ ਗਈ ਹੈ ਜਦਕਿ ਚੋਣ ਪ੍ਰੀਖਿਆ ਅਠਾਈ ਨਵੰਬਰ ਦੋ ਹਜ਼ਾਰ ਛੱਬੀ ਨੂੰ ਕਰਵਾਈ ਜਾਵੇਗੀ। ਅਧਿਕਾਰੀਆਂ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਵੀਂ ਜਮਾਤ ਦੇ ਯੋਗ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਮਾਪਿਆਂ ਨਾਲ ਤੁਰੰਤ ਸੰਪਰਕ ਕਰਨ ਅਤੇ ਕਿਸੇ ਵੀ ਬੱਚੇ ਨੂੰ ਇਸ ਸੁਨਹਿਰੇ ਮੌਕੇ ਤੋਂ ਵਾਂਝਾ ਨਾ ਰਹਿਣ ਦੇਣ ਕਿਉਂਕਿ ਇਨ੍ਹਾਂ ਦੇਸ਼ ਦੀਆਂ ਪ੍ਰਮੁੱਖ ਰਿਹਾਇਸ਼ੀ ਸਿੱਖਿਆ ਸੰਸਥਾਵਾਂ ਵਿੱਚ ਮੁਫ਼ਤ ਪੜ੍ਹਾਈ, ਰਿਹਾਇਸ਼, ਭੋਜਨ ਅਤੇ ਸਰਵਪੱਖੀ ਵਿਕਾਸ ਦੇ ਵੱਡੇ ਮੌਕੇ ਮਿਲਦੇ ਹਨ। ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਸਮੇਤ ਹਰਪ੍ਰੀਤ, ਨਿਧੀ, ਅੰਜੂ, ਪੂਜਾ, ਕਵਿੰਦਰ ਕੁਮਾਰ, ਤੇਜਵੀਰ ਅਤੇ ਬਲਕਾਰ ਅੱਤਰੀ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 3 2 6
Users Today : 112
Users Yesterday : 96
Users Last 7 days : 657

ਰਾਸ਼ੀਫਲ