ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਸੇਵਾ ਕੇਂਦਰਾਂ ਦੇ ਪੋਰਟਲ ਠੱਪ ਹੋਣ ਕਾਰਨ ਜਨਤਾ ਹੋ ਰਹੀ ਖੱਜਲ-ਖੁਆਰ; ਭਾਰਤੀ ਜਨਤਾ ਪਾਰਟੀ ਵੱਲੋਂ ਸਰਕਾਰ ਦੀ ਨਾਕਾਮੀ ਦੀ ਸਖ਼ਤ ਨਿੰਦਾ

ਸੇਵਾ ਕੇਂਦਰਾਂ ਦੇ ਪੋਰਟਲ ਠੱਪ ਹੋਣ ਕਾਰਨ ਜਨਤਾ ਹੋ ਰਹੀ ਖੱਜਲ-ਖੁਆਰ; ਭਾਰਤੀ ਜਨਤਾ ਪਾਰਟੀ ਵੱਲੋਂ ਸਰਕਾਰ ਦੀ ਨਾਕਾਮੀ ਦੀ ਸਖ਼ਤ ਨਿੰਦਾ

  ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਡਿਜੀਟਲ ਪੋਰਟਲ ਦੇ ਵਾਰ-ਵਾਰ ਠੱਪ ਹੋਣ ਅਤੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੜ ਰਿਹਾ ਹੈ ਜਿਸ ਕਾਰਨ ਇਹ ਸੇਵਾ ਕੇਂਦਰ ਹੁਣ ਲੋਕਾਂ ਲਈ ਸਜ਼ਾ ਕੇਂਦਰ ਬਣ ਕੇ ਰਹਿ ਗਏ ਹਨ। ਭਾਰਤੀ ਜਨਤਾ ਪਾਰਟੀ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਇਸ ਸਥਿਤੀ 'ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਆਖਿਆ ਕਿ ਡਿਜੀਟਲ
 ਸੇਵਾ ਕੇਂਦਰ ਦਾ ਪੋਰਟਲ ਬੰਦ ਹੋਣ ਕਾਰਨ ਕੰਮ ਕਰਵਾਉਣ ਲਈ ਤਪਦੀ ਗਰਮੀ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਪਰੇਸ਼ਾਨ ਲੋਕ।

ਬਰਨਾਲਾ ਬਿਊਰੋ

              ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਡਿਜੀਟਲ ਪੋਰਟਲ ਦੇ ਵਾਰ-ਵਾਰ ਠੱਪ ਹੋਣ ਅਤੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੜ ਰਿਹਾ ਹੈ ਜਿਸ ਕਾਰਨ ਇਹ ਸੇਵਾ ਕੇਂਦਰ ਹੁਣ ਲੋਕਾਂ ਲਈ ਸਜ਼ਾ ਕੇਂਦਰ ਬਣ ਕੇ ਰਹਿ ਗਏ ਹਨ। ਭਾਰਤੀ ਜਨਤਾ ਪਾਰਟੀ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਇਸ ਸਥਿਤੀ ‘ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਆਖਿਆ ਕਿ ਡਿਜੀਟਲ ਸ਼ਾਸਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਨਾਕਾਮ ਸਾਬਤ ਹੋਈ ਹੈ ਅਤੇ ਇਸ ਦੀ ਪ੍ਰਸ਼ਾਸਨਿਕ ਅਸਫਲਤਾ ਹੁਣ ਪੂਰੀ ਤਰ੍ਹਾਂ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹੁੰਦੇ ਹਨ ਪਰ ਮੁੱਖ ਤਕਨੀਕੀ ਪ੍ਰਣਾਲੀ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ, ਮੌਤ, ਆਮਦਨ, ਰਿਹਾਇਸ਼, ਜਾਤੀ ਅਤੇ ਆਧਾਰ ਕਾਰਡ ਨਾਲ ਸਬੰਧਤ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੈ। ਤਪਦੀ ਗਰਮੀ ਵਿੱਚ ਬਜ਼ੁਰਗ ਮਹਿਲਾਵਾਂ, ਵਿਦਿਆਰਥੀ, ਕਿਸਾਨ ਅਤੇ ਰੋਜ਼ਾਨਾ ਦਿਹਾੜੀ ਕਰਕੇ ਗੁਜ਼ਾਰਾ ਕਰਨ ਵਾਲੇ ਮਜ਼ਦੂਰ ਘੰਟਿਆਂ ਬੱਧੀ ਬਾਹਰ ਖੜ੍ਹੇ ਰਹਿੰਦੇ ਹਨ ਪਰ ਅਖੀਰ ਵਿੱਚ ਉਨ੍ਹਾਂ ਨੂੰ ਨਿਰਾਸ਼ ਹੋ ਕੇ ਖਾਲੀ ਹੱਥ ਵਾਪਸ ਮੁੜਨਾ ਪੈਂਦਾ ਹੈ। ਇਹ ਨਾ ਸਿਰਫ਼ ਲੋਕਾਂ ਦੇ ਕੀਮਤੀ ਸਮੇਂ ਦੀ ਬਰਬਾਦੀ ਹੈ ਸਗੋਂ ਉਨ੍ਹਾਂ ਦੇ ਪੈਸੇ ਦਾ ਵੀ ਵੱਡਾ ਨੁਕਸਾਨ ਹੈ ਕਿਉਂਕਿ ਦੂਰ-ਦੁਰਾਡੇ ਪਿੰਡਾਂ ਤੋਂ ਕਿਰਾਇਆ ਖਰਚ ਕੇ ਆਉਣ ਵਾਲੇ ਲੋਕਾਂ ਦੀ ਦਿਹਾੜੀ ਵੀ ਮਾਰੀ ਜਾਂਦੀ ਹੈ। ਭਾਜਪਾ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ‘ਤੇ ਦੂਰ ਕਰਕੇ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ ਅਤੇ ਜਦੋਂ ਤੱਕ ਇਹ ਪ੍ਰਣਾਲੀ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦੀ ਉਦੋਂ ਤੱਕ ਜਨਤਾ ਦੀ ਸਹੂਲਤ ਲਈ ਹੱਥ ਲਿਖਤ ਯਾਨੀ ਆਫਲਾਈਨ ਕੰਮ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਉਨ੍ਹਾਂ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਮੰਗ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 8
Users Today : 89
Users Yesterday : 59
Users Last 7 days : 309

ਰਾਸ਼ੀਫਲ

error: Content is protected !!