ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਜ਼ਮੀਨ ਦਾ ਇੰਤਕਾਲ ਕਰਨ ਬਦਲੇ ਸਾਢੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਸਾਢੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

 ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਜ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਪਟਵਾਰੀ ਨੂੰ ਸਾਢੇ ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਗੁਰਜੀਤ ਸਿੰਘ ਨੂੰ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਇੱਕ
ਜ਼ਮੀਨ ਦਾ ਇੰਤਕਾਲ ਕਰਨ ਬਦਲੇ ਸਾਢੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਬਰਨਾਲਾ ਬਿਊਰੋ

                 ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਜ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਪਟਵਾਰੀ ਨੂੰ ਸਾਢੇ ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਗੁਰਜੀਤ ਸਿੰਘ ਨੂੰ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ ਸਾਲ ਦੋ ਹਜ਼ਾਰ ਸੋਲਾਂ ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ ਤਿੰਨ ਬਿਸਵੇ ਦਾ ਇੱਕ ਪਲਾਟ ਸੀ ਜਿਸ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਦੇ ਨਾਮ ‘ਤੇ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੇ ਲੋੜੀਂਦੇ ਦਸਤਾਵੇਜ਼ ਤਿਆਰ ਕਰਕੇ ਪਟਵਾਰੀ ਨੂੰ ਸੌਂਪ ਦਿੱਤੇ ਸਨ ਪਰ ਦੋਸ਼ੀ ਪਟਵਾਰੀ ਨੇ ਇਹ ਇੰਤਕਾਲ ਕਰਵਾਉਣ ਬਦਲੇ ਪੰਜ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਕਾਫ਼ੀ ਤਰਲੇ-ਮਿੰਨਤਾਂ ਕਰਨ ਤੋਂ ਬਾਅਦ ਦੋਸ਼ੀ ਪਟਵਾਰੀ ਸਾਢੇ ਤਿੰਨ ਹਜ਼ਾਰ ਰੁਪਏ ਲੈਣ ਲਈ ਸਹਿਮਤ ਹੋ ਗਿਆ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਇਹ ਪੂਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ। ਗੈਰ-ਕਾਨੂੰਨੀ ਰਿਸ਼ਵਤ ਦੇਣ ਦੇ ਸਖ਼ਤ ਖਿਲਾਫ਼ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ ਸਾਢੇ ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਦਬੋਚ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਛੇ ਸੌ ਪੱਚੀ ਟਿਕਾਣਿਆਂ ‘ਤੇ ਵੱਡੀ ਛਾਪੇਮਾਰੀ; ਤਿੰਨ ਸੌ ਅੜਤਾਲੀ ਮੁਲਜ਼ਮ ਹਥਿਆਰਾਂ ਸਮੇਤ ਕਾਬੂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 8
Users Today : 89
Users Yesterday : 59
Users Last 7 days : 309

ਰਾਸ਼ੀਫਲ

error: Content is protected !!