Home » ਪ੍ਰਮੁੱਖ ਖ਼ਬਰਾਂ » ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਥਾਣਾ ਭਦੌੜ ਅੱਗੇ ਅਣਮਿਥੇ ਸਮੇਂ ਲਈ ਵਿਸ਼ਾਲ ਧਰਨਾ ਸ਼ੁਰੂ, ਝੂਠਾ ਮੁਕੱਦਮਾ ਰੱਦ ਕਰਨ ਦੀ ਉੱਠੀ ਜ਼ੋਰਦਾਰ ਮੰਗ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਥਾਣਾ ਭਦੌੜ ਅੱਗੇ ਅਣਮਿਥੇ ਸਮੇਂ ਲਈ ਵਿਸ਼ਾਲ ਧਰਨਾ ਸ਼ੁਰੂ, ਝੂਠਾ ਮੁਕੱਦਮਾ ਰੱਦ ਕਰਨ ਦੀ ਉੱਠੀ ਜ਼ੋਰਦਾਰ ਮੰਗ

 ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਹੋਇਆਂ ਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਬੰਬਾ ਉੱਪਰ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ ਥਾਣਾ ਭਦੌੜ ਦੇ ਬਿਲਕੁਲ ਬਾਹਰ ਅਣਮਿਥੇ ਸਮੇਂ ਲਈ ਜ਼ੋਰਦਾਰ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ
ਥਾਣਾ ਭਦੌੜ ਦੇ ਮੂਹਰੇ ਬੂਟਾ ਸਿੰਘ ਉੱਪਰ ਦਰਜ ਮੁਕੱਦਮਾ ਰੱਦ ਕਰਵਾਉਣ ਲਈ ਅਣਮਿਥੇ ਸਮੇਂ ਲਈ ਰੋਸ ਧਰਨੇ ਉੱਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਕਿਸਾਨ।
[responsivevoice_button voice="Hindi Male"]

ਬਰਨਾਲਾ ਬਿਊਰੋ

               ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਹੋਇਆਂ ਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਬੰਬਾ ਉੱਪਰ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ ਥਾਣਾ ਭਦੌੜ ਦੇ ਬਿਲਕੁਲ ਬਾਹਰ ਅਣਮਿਥੇ ਸਮੇਂ ਲਈ ਜ਼ੋਰਦਾਰ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਅਤੇ ਜ਼ਿਲ੍ਹਾ ਆਗੂ ਬਿੰਦਰਪਾਲ ਕੌਰ ਨੇ ਪ੍ਰਸ਼ਾਸਨਿਕ ਕਾਰਵਾਈ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਇੱਕ ਜ਼ਮੀਨੀ ਪਲਾਟ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਥਾਣਾ ਭਦੌੜ ਦੀ ਪੁਲਿਸ ਵੱਲੋਂ ਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਬੰਬਾ ਉੱਪਰ ਸਰਾਸਰ ਨਾਜਾਇਜ਼ ਅਤੇ ਝੂਠਾ ਮੁਕੱਦਮਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜਿਆ ਗਿਆ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਉਸ ਪਲਾਟ ਦੇ ਅਸਲ ਕਾਨੂੰਨੀ ਮਾਲਕ ਖੁਦ ਬੂਟਾ ਸਿੰਘ ਹੀ ਹਨ ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇੱਕ ਅਜਿਹੀ ਜਥੇਬੰਦੀ ਹੈ ਜੋ ਹਮੇਸ਼ਾ ਹੀ ਹੱਕ ਅਤੇ ਸੱਚ ਦਾ ਡਟ ਕੇ ਸਾਥ ਦਿੰਦੀ ਆਈ ਹੈ ਅਤੇ ਕਿਸੇ ਵੀ ਹਾਲਤ ਵਿੱਚ ਕਿਸੇ ਮਜ਼ਲੂਮ, ਬੇਗੁਨਾਹ ਜਾਂ ਨਿਤਾਣੇ ਵਿਅਕਤੀ ਨਾਲ ਕੋਈ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਬਿਲਕੁਲ ਬਰਦਾਸ਼ਤ ਨਹੀਂ ਕਰਦੀ ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਧਰਨਾ ਲਗਾਉਣ ਤੋਂ ਪਹਿਲਾਂ ਦੋਵਾਂ ਧਿਰਾਂ ਦੇ ਸਾਰੇ ਦਸਤਾਵੇਜ਼ਾਂ ਅਤੇ ਕਾਗਜ਼ਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ ਸੀ ਜਿਸ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਬੂਟਾ ਸਿੰਘ ਦੇ ਸਾਰੇ ਕਾਗਜ਼ਾਤ ਕਾਨੂੰਨੀ ਤੌਰ ਉੱਤੇ ਬਿਲਕੁਲ ਦਰੁਸਤ ਅਤੇ ਸੱਚੇ ਹਨ ਪਰ ਇਸ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਵੱਲੋਂ ਦੂਜੀ ਧਿਰ ਦੇ ਪ੍ਰਭਾਵ ਹੇਠ ਆ ਕੇ ਇੱਕਤਰਫ਼ਾ ਕਾਰਵਾਈ ਕਰਦਿਆਂ ਬੂਟਾ ਸਿੰਘ ਉੱਪਰ ਇਹ ਨਿੰਦਣਯੋਗ ਕੇਸ ਦਰਜ ਕੀਤਾ ਗਿਆ ਹੈ ਜੋ ਕਿ ਅਤਿਅੰਤ ਮੰਦਭਾਗਾ ਹੈ ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਇਨਸਾਫ਼ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਉਦੋਂ ਤੱਕ ਨਿਰੰਤਰ ਜਾਰੀ ਰਹੇਗਾ ਜਦੋਂ ਤੱਕ ਬੂਟਾ ਸਿੰਘ ਉੱਪਰ ਦਰਜ ਕੀਤਾ ਗਿਆ ਇਹ ਝੂਠਾ ਪਰਚਾ ਪੂਰੀ ਤਰ੍ਹਾਂ ਖਾਰਜ ਨਹੀਂ ਹੁੰਦਾ ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਪੀੜਤ ਬੂਟਾ ਸਿੰਘ ਪਿਛਲੇ ਕਰੀਬ ਡੇਢ ਮਹੀਨੇ ਤੋਂ ਬਰਨਾਲਾ ਦੇ ਜੇਲ੍ਹ ਸੁਧਾਰ ਘਰ ਵਿੱਚ ਨਜ਼ਰਬੰਦ ਹਨ ਦੂਜੇ ਪਾਸੇ ਜਦੋਂ ਇਸ ਪੂਰੇ ਮਾਮਲੇ ਸਬੰਧੀ ਥਾਣਾ ਭਦੌੜ ਦੇ ਮੁੱਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਸ ਕੇਸ ਦੀ ਡੂੰਘਾਈ ਨਾਲ ਪੜਤਾਲ ਚੱਲ ਰਹੀ ਹੈ ਜੋ ਕਿ ਉੱਚ ਅਧਿਕਾਰੀਆਂ ਦੇ ਨਿਰੰਤਰ ਧਿਆਨ ਵਿੱਚ ਹੈ ਅਤੇ ਇਹ ਸਾਰਾ ਮਾਮਲਾ ਮਾਣਯੋਗ ਅਦਾਲਤ ਦੇ ਵਿਚਾਰ ਅਧੀਨ ਵੀ ਹੈ ਇਸ ਰੋਸ ਪ੍ਰਦਰਸ਼ਨ ਦੌਰਾਨ ਜਸਵੀਰ ਸਿੰਘ ਮਿੰਟੂ ਬਾਵਾ, ਵਜ਼ੀਰ ਸਿੰਘ ਭਾਈਕਾ, ਭੋਲਾ ਸਿੰਘ ਗਿੱਲ, ਕਰਮ ਸਿੰਘ, ਕਾਲਾ ਸਿੰਘ ਧਾਲੀਵਾਲ, ਗਿੰਦਾ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਕੌਰ ਸਮੇਤ ਵੱਡੀ ਸੰਖਿਆ ਵਿੱਚ ਜਥੇਬੰਦੀ ਦੇ ਹੋਰ ਸੂਝਵਾਨ ਆਗੂ ਅਤੇ ਅਨੇਕਾਂ ਕਿਸਾਨ ਮੌਜੂਦ ਸਨ ਜਿਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਤੁਰੰਤ ਨਿਆਂ ਦੀ ਗੁਹਾਰ ਲਗਾਈ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਰੀਕੇ ਪੱਤਣ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੁੱਖ ਮੰਗਾਂ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 3 2 4
Users Today : 110
Users Yesterday : 96
Users Last 7 days : 655

ਰਾਸ਼ੀਫਲ