Home » ਅੰਮ੍ਰਿਤਸਰ » ਮਜੀਠਾ ਵਿੱਚ ਇਸ਼ਕ ਦਾ ਖ਼ੌਫ਼ਨਾਕ ਤੇ ਖ਼ੂਨੀ ਅੰਤ: ਵਿਵਾਦ ਤੋਂ ਬਾਅਦ ਨੌਜਵਾਨ ਨੇ ਪੈਟਰੋਲ ਪਾ ਕੇ ਕੀਤੀ ਖ਼ੁਦਕੁਸ਼ੀ, ਬਚਾਉਣ ਆਈ ਪ੍ਰੇਮਿਕਾ ਤੇ ਉਸ ਦਾ ਚਚੇਰਾ ਭਰਾ ਗੰਭੀਰ ਰੂਪ ਵਿੱਚ ਝੁਲਸੇ, ਇਲਾਕੇ ਵਿੱਚ ਸਹਿਮ ਦਾ ਮਾਹੌਲ

ਮਜੀਠਾ ਵਿੱਚ ਇਸ਼ਕ ਦਾ ਖ਼ੌਫ਼ਨਾਕ ਤੇ ਖ਼ੂਨੀ ਅੰਤ: ਵਿਵਾਦ ਤੋਂ ਬਾਅਦ ਨੌਜਵਾਨ ਨੇ ਪੈਟਰੋਲ ਪਾ ਕੇ ਕੀਤੀ ਖ਼ੁਦਕੁਸ਼ੀ, ਬਚਾਉਣ ਆਈ ਪ੍ਰੇਮਿਕਾ ਤੇ ਉਸ ਦਾ ਚਚੇਰਾ ਭਰਾ ਗੰਭੀਰ ਰੂਪ ਵਿੱਚ ਝੁਲਸੇ, ਇਲਾਕੇ ਵਿੱਚ ਸਹਿਮ ਦਾ ਮਾਹੌਲ

 ਅੰਮ੍ਰਿਤਸਰ ਦੇ ਕਸਬਾ ਮਜੀਠਾ ਤੋਂ ਇੱਕ ਬਹੁਤ ਹੀ ਦਿਲ ਕੰਬਾਊ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪ੍ਰੇਮ ਸਬੰਧਾਂ ਵਿੱਚ ਚੱਲ ਰਹੇ ਵਿਵਾਦ ਦੇ ਚਲਦਿਆਂ ਇੱਕ ਨੌਜਵਾਨ ਨੇ ਆਪਣੇ ਉੱਪਰ ਪੈਟਰੋਲ ਪਾ ਕੇ ਆਤਮਦਾਹ ਕਰ ਲਿਆ ਅਤੇ ਇਸ ਖੌਫਨਾਕ ਘਟਨਾ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਮੁਟਿਆਰ ਅਤੇ
ਮਜੀਠਾ ਵਿੱਚ ਇਸ਼ਕ ਦਾ ਖ਼ੌਫ਼ਨਾਕ ਤੇ ਖ਼ੂਨੀ ਅੰਤ: ਵਿਵਾਦ ਤੋਂ ਬਾਅਦ ਨੌਜਵਾਨ ਨੇ ਪੈਟਰੋਲ ਪਾ ਕੇ ਕੀਤੀ ਖ਼ੁਦਕੁਸ਼ੀ, ਬਚਾਉਣ ਆਈ ਪ੍ਰੇਮਿਕਾ ਤੇ ਉਸ ਦਾ ਚਚੇਰਾ ਭਰਾ ਗੰਭੀਰ ਰੂਪ ਵਿੱਚ ਝੁਲਸੇ, ਇਲਾਕੇ ਵਿੱਚ ਸਹਿਮ ਦਾ ਮਾਹੌਲ
[responsivevoice_button voice="Hindi Male"]

ਅੰਮ੍ਰਿਤਸਰ ਬਿਊਰੋ

               ਅੰਮ੍ਰਿਤਸਰ ਦੇ ਕਸਬਾ ਮਜੀਠਾ ਤੋਂ ਇੱਕ ਬਹੁਤ ਹੀ ਦਿਲ ਕੰਬਾਊ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪ੍ਰੇਮ ਸਬੰਧਾਂ ਵਿੱਚ ਚੱਲ ਰਹੇ ਵਿਵਾਦ ਦੇ ਚਲਦਿਆਂ ਇੱਕ ਨੌਜਵਾਨ ਨੇ ਆਪਣੇ ਉੱਪਰ ਪੈਟਰੋਲ ਪਾ ਕੇ ਆਤਮਦਾਹ ਕਰ ਲਿਆ ਅਤੇ ਇਸ ਖੌਫਨਾਕ ਘਟਨਾ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਮੁਟਿਆਰ ਅਤੇ ਉਸ ਦਾ ਚਚੇਰਾ ਭਰਾ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੰਦੀਪ ਸਿੰਘ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਸ ਦੇ ਇਲਾਕੇ ਦੀ ਹੀ ਇੱਕ ਨੌਜਵਾਨ ਕੁੜੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ ਅਤੇ ਦੋਵਾਂ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਮਨਮੁਟਾਵ ਹੋ ਗਿਆ ਅਤੇ ਕੁੜੀ ਨੇ ਸੰਦੀਪ ਸਿੰਘ ਨਾਲ ਗੱਲਬਾਤ ਕਰਨੀ ਬਿਲਕੁਲ ਬੰਦ ਕਰ ਦਿੱਤੀ। ਕੁੜੀ ਵੱਲੋਂ ਗੱਲਬਾਤ ਬੰਦ ਕੀਤੇ ਜਾਣ ਕਾਰਨ ਸੰਦੀਪ ਸਿੰਘ ਕਾਫੀ ਪਰੇਸ਼ਾਨ ਅਤੇ ਗੁੱਸੇ ਵਿੱਚ ਸੀ ਅਤੇ ਇਸੇ ਨਾਰਾਜ਼ਗੀ ਦੇ ਚਲਦਿਆਂ ਉਹ ਬੀਤੇ ਦਿਨ ਕੁੜੀ ਨੂੰ ਮਿਲਣ ਲਈ ਮਜੀਠਾ ਪਹੁੰਚਿਆ ਸੀ। ਚਸ਼ਮਦੀਦਾਂ ਮੁਤਾਬਕ ਜਦੋਂ ਦੋਵੇਂ ਆਹਮੋ-ਸਾਹਮਣੇ ਹੋਏ ਤਾਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ ਅਤੇ ਦੇਖਦੇ ਹੀ ਦੇਖਦੇ ਇਹ ਵਿਵਾਦ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਸੰਦੀਪ ਸਿੰਘ ਨੇ ਤੈਸ਼ ਵਿੱਚ ਆ ਕੇ ਆਪਣੀ ਹੀ ਮੋਟਰਸਾਈਕਲ ਵਿੱਚੋਂ ਪੈਟਰੋਲ ਕੱਢਿਆ ਅਤੇ ਆਪਣੇ ਉੱਪਰ ਛਿੜਕ ਕੇ ਅੱਗ ਲਗਾ ਲਈ। ਅੱਗ ਦੀਆਂ ਲਪਟਾਂ ਵਿੱਚ ਘਿਰੇ ਸੰਦੀਪ ਸਿੰਘ ਨੇ ਭੱਜ ਕੇ ਉਸ ਕੁੜੀ ਨੂੰ ਵੀ ਆਪਣੀ ਜੱਫੀ ਵਿੱਚ ਲੈ ਲਿਆ ਜਿਸ ਕਾਰਨ ਕੁੜੀ ਵੀ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਚੀਕਾਂ ਮਾਰਨ ਲੱਗੀ। ਆਪਣੀ ਭੈਣ ਨੂੰ ਅੱਗ ਦੀਆਂ ਲਪਟਾਂ ਵਿੱਚ ਘਿਰੀ ਦੇਖ ਕੇ ਉਸ ਦਾ ਚਚੇਰਾ ਭਰਾ ਤੁਰੰਤ ਉਸ ਨੂੰ ਬਚਾਉਣ ਲਈ ਅੱਗੇ ਵਧਿਆ ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਵੀ ਇਸ ਦੀ ਲਪੇਟ ਵਿੱਚ ਆ ਗਿਆ ਅਤੇ ਗੰਭੀਰ ਰੂਪ ਵਿੱਚ ਝੁਲਸ ਗਿਆ। ਹਾਹਾਕਾਰ ਮਚਣ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਅਤੇ ਤਿੰਨਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਸੰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਕੁੜੀ ਅਤੇ ਉਸ ਦਾ ਚਚੇਰਾ ਭਰਾ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਡਾਕਟਰਾਂ ਮੁਤਾਬਕ ਦੋਵਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਪੁਲਿਸ ਨੇ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਦਾਖਲ ਕੁੜੀ ਅਤੇ ਮੌਕੇ ‘ਤੇ ਮੌਜੂਦ ਹੋਰ ਪ੍ਰਤੱਖਦਰਸ਼ੀਆਂ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਸਹਿਮ, ਦਹਿਸ਼ਤ ਅਤੇ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ।

ਹੇੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਭਦੌੜ ਥਾਣੇ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਝੂਠਾ ਮੁਕੱਦਮਾ ਰੱਦ ਕਰਨ ਦੀ ਮੰਗ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 1 6 7
Users Today : 49
Users Yesterday : 54
Users Last 7 days : 595

ਰਾਸ਼ੀਫਲ