ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਡਾਕਟਰ ਸੁਖਵਿੰਦਰ ਸੋਨੂੰ ਭਦੌੜ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ

ਡਾਕਟਰ ਸੁਖਵਿੰਦਰ ਸੋਨੂੰ ਭਦੌੜ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ

 ਆਮ ਆਦਮੀ ਪਾਰਟੀ ਦੀ ਸਰਵਉੱਚ ਹਾਈਕਮਾਨ ਅਤੇ ਹਲਕਾ ਭਦੌੜ ਦੇ ਹਰਮਨਪਿਆਰੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਯੋਗ ਅਗਵਾਈ ਹੇਠ ਇੱਕ ਅਹਿਮ ਪ੍ਰਸ਼ਾਸਨਿਕ ਅਤੇ ਸਿਆਸੀ ਫੈਸਲਾ ਲੈਂਦਿਆਂ ਡਾਕਟਰ ਸੁਖਵਿੰਦਰ ਸੋਨੂੰ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਹਲਕਾ ਭਦੌੜ ਦਾ ਨਵਾਂ
ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਡਾਕਟਰ ਸੁਖਵਿੰਦਰ ਸੋਨੂੰ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਬਣਨ 'ਤੇ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਅਤੇ ਨਾਲ ਮੌਜੂਦ ਪਾਰਟੀ ਦੇ ਵਰਕਰ।

ਬਰਨਾਲਾ ਬਿਊਰੋ

ਆਮ ਆਦਮੀ ਪਾਰਟੀ ਦੀ ਸਰਵਉੱਚ ਹਾਈਕਮਾਨ ਅਤੇ ਹਲਕਾ ਭਦੌੜ ਦੇ ਹਰਮਨਪਿਆਰੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਯੋਗ ਅਗਵਾਈ ਹੇਠ ਇੱਕ ਅਹਿਮ ਪ੍ਰਸ਼ਾਸਨਿਕ ਅਤੇ ਸਿਆਸੀ ਫੈਸਲਾ ਲੈਂਦਿਆਂ ਡਾਕਟਰ ਸੁਖਵਿੰਦਰ ਸੋਨੂੰ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਹਲਕਾ ਭਦੌੜ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਵੱਕਾਰੀ ਅਤੇ ਜ਼ਿੰਮੇਵਾਰੀ ਵਾਲੇ ਅਹੁਦੇ ‘ਤੇ ਹੋਈ ਨਵੀਂ ਨਿਯੁਕਤੀ ਦਾ ਇਲਾਕੇ ਦੇ ਸਮੂਹ ਵਰਕਰਾਂ ਅਤੇ ਮੁਸਲਿਮ ਭਾਈਚਾਰੇ ਵੱਲੋਂ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਇਸ ਸ਼ਾਨਦਾਰ ਨਿਯੁਕਤੀ ਮੌਕੇ ਮੁਸਲਿਮ ਵੈਲਫੇਅਰ ਕਮੇਟੀ ਭਦੌੜ ਦੇ ਪ੍ਰਧਾਨ ਕੌਰ ਸੈਨ, ਖ਼ਜ਼ਾਨਚੀ ਸਲੀਮ ਮੁਹੰਮਦ, ਜਨਰਲ ਸਕੱਤਰ ਹਨੀਫ ਖਾਨ ਅਤੇ ਪ੍ਰੈੱਸ ਸਕੱਤਰ ਸੁਖਦੀਪ ਮੀਦਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪਾਰਟੀ ਹਾਈਕਮਾਨ ਅਤੇ ਸਥਾਨਕ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਸ਼ੁਭ ਮੌਕੇ ‘ਤੇ ਜਾਮਾ ਮਸਜਿਦ ਭਦੌੜ ਦੇ ਮੁੱਖ ਇਮਾਮ ਮੁਹੰਮਦ ਸ਼ਕੀਲ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਯਾਕੂਬ ਖਾਨ ਪੰਜਗਰਾਈਆਂ ਨੇ ਵੀ ਨਵੇਂ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਭਾਈਚਾਰੇ ਦੀ ਭਲਾਈ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ। ਸਮਾਗਮ ਦੌਰਾਨ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਉੱਘੇ ਕੌਂਸਲਰ ਗੁਰਪ੍ਰੀਤ ਸਿੰਘ ਗਿੱਲ, ਪਿੰਡ ਸਹਿਣਾ ਦੇ ਮੌਜੂਦਾ ਸਰਪੰਚ ਨਾਜ਼ਮ ਅਤੇ ਪੰਚਾਇਤ ਮੈਂਬਰ ਪੀਤਾ ਸਿੰਘ ਸਹਿਣਾ ਨੇ ਵੀ ਸ਼ਿਰਕਤ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਵਿੱਚ ਹਰੀਸ਼ ਕੁਮਾਰ ਪੈਟਰੋਲ ਪੰਪ ਵਾਲੇ, ਪੱਤੀ ਦੀਪ ਸਿੰਘ ਭਦੌੜ ਦੇ ਸਰਪੰਚ ਰਾਜਾ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਨਿੱਜੀ ਸਹਾਇਕ ਹੈਰੀ ਸ਼ਾਮਲ ਸਨ, ਨੇ ਵੀ ਇਸ ਨਿਯੁਕਤੀ ਦੀ ਸ਼ਲਾਘਾ ਕੀਤੀ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਡਾਕਟਰ ਸੁਖਵਿੰਦਰ ਸੋਨੂੰ ਨੂੰ ਵਧਾਈ ਦਿੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਆਗੂਆਂ ਦਾ ਸਤਿਕਾਰ ਕਰਦੀ ਹੈ ਅਤੇ ਇਹ ਨਿਯੁਕਤੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਪ੍ਰਦਾਨ ਕਰੇਗੀ। ਨਵੇਂ ਬਣੇ ਚੇਅਰਮੈਨ ਡਾਕਟਰ ਸੁਖਵਿੰਦਰ ਸੋਨੂੰ ਨੇ ਪਾਰਟੀ ਲੀਡਰਸ਼ਿਪ ਦਾ ਆਭਾਰ ਪ੍ਰਗਟ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਮੁਸਲਿਮ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਸਰਕਾਰ ਤੱਕ ਪਹੁੰਚ ਕਰਨਗੇ ਤਾਂ ਜੋ ਸਮਾਜ ਦੇ ਹਰ ਵਰਗ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਾਕਿਸਤਾਨ ਵਿੱਚ ਕਥਿਤ ਗੈਰਤ ਦੇ ਨਾਂ ‘ਤੇ ਕਤਲ ਦਾ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ, ਪੁਲਿਸ ਮੁਲਾਜ਼ਮ ਅਤੇ ਉਸ ਦੀ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 4 8
Users Today : 20
Users Yesterday : 48
Users Last 7 days : 405

ਰਾਸ਼ੀਫਲ

error: Content is protected !!