Home » ਪ੍ਰਮੁੱਖ ਖ਼ਬਰਾਂ » ਕਾਮਰੇਡ ਅਜਾਇਬ ਦੀ ਯਾਦ ‘ਚ ਹੋਈ ਸੂਹੀ ਸਲਾਮ ਇਕੱਤਰਤਾ: ਇਨਕਲਾਬੀ ਲਹਿਰ ਦੇ ਕਾਫ਼ਲੇ ਵੱਲੋਂ ਵਿਛੜੇ ਸਾਥੀ ਦੇ ਅਕੀਦੇ ਨੂੰ ਬੁਲੰਦ ਕਰਨ ਦਾ ਸੰਕਲਪ

ਕਾਮਰੇਡ ਅਜਾਇਬ ਦੀ ਯਾਦ ‘ਚ ਹੋਈ ਸੂਹੀ ਸਲਾਮ ਇਕੱਤਰਤਾ: ਇਨਕਲਾਬੀ ਲਹਿਰ ਦੇ ਕਾਫ਼ਲੇ ਵੱਲੋਂ ਵਿਛੜੇ ਸਾਥੀ ਦੇ ਅਕੀਦੇ ਨੂੰ ਬੁਲੰਦ ਕਰਨ ਦਾ ਸੰਕਲਪ

ਜੂਨ ਮਹੀਨੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਕਾਫ਼ਲੇ 'ਚੋਂ ਸਦਾ ਲਈ ਵਿਛੜ ਗਏ ਸੀ. ਪੀ. ਆਰ. ਸੀ. ਆਈ. (ਐੱਮ. ਐੱਲ.) ਦੀ ਪੰਜਾਬ ਸੂਬਾ ਕਮੇਟੀ ਦੇ ਸੀਨੀਅਰ ਮੈਂਬਰ ਕਾਮਰੇਡ ਅਜਾਇਬ ਦੀ ਸ਼ਾਨਾਂਮੱਤੀ ਜੀਵਨ ਘਾਲਣਾ ਨੂੰ ਸੂਹੀ ਸਲਾਮ ਕਰਦੀ ਵਿਸ਼ੇਸ਼ ਇਕੱਤਰਤਾ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ।
ਕਾਮਰੇਡ ਅਜਾਇਬ ਦੀ ਯਾਦ 'ਚ ਹੋਈ ਸੂਹੀ ਸਲਾਮ ਇਕੱਤਰਤਾ: ਇਨਕਲਾਬੀ ਲਹਿਰ ਦੇ ਕਾਫ਼ਲੇ ਵੱਲੋਂ ਵਿਛੜੇ ਸਾਥੀ ਦੇ ਅਕੀਦੇ ਨੂੰ ਬੁਲੰਦ ਕਰਨ ਦਾ ਸੰਕਲਪ
[responsivevoice_button voice="Hindi Male"]

ਬਰਨਾਲਾ ਬਿਊਰੋ

             ਜੂਨ ਮਹੀਨੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਕਾਫ਼ਲੇ ‘ਚੋਂ ਸਦਾ ਲਈ ਵਿਛੜ ਗਏ ਸੀ. ਪੀ. ਆਰ. ਸੀ. ਆਈ. (ਐੱਮ. ਐੱਲ.) ਦੀ ਪੰਜਾਬ ਸੂਬਾ ਕਮੇਟੀ ਦੇ ਸੀਨੀਅਰ ਮੈਂਬਰ ਕਾਮਰੇਡ ਅਜਾਇਬ ਦੀ ਸ਼ਾਨਾਂਮੱਤੀ ਜੀਵਨ ਘਾਲਣਾ ਨੂੰ ਸੂਹੀ ਸਲਾਮ ਕਰਦੀ ਵਿਸ਼ੇਸ਼ ਇਕੱਤਰਤਾ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ। ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਇਨਕਲਾਬੀ ਲਹਿਰ ਦੇ ਸਰਗਰਮ ਆਗੂਆਂ, ਵਰਕਰਾਂ ਅਤੇ ਹਮਾਇਤੀ ਘੇਰੇ ਨੇ ਕਾਮਰੇਡ ਅਜਾਇਬ ਦੀ ਫ਼ਖ਼ਰਯੋਗ ਇਨਕਲਾਬੀ ਕਰਨੀ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੇ ਲੋਕ ਇਨਕਲਾਬ ਦੇ ਅਕੀਦੇ ਨੂੰ ਹੋਰ ਸੰਗਰਾਮੀ ਭਾਵਨਾ ਨਾਲ ਬੁਲੰਦ ਕਰਨ ਦਾ ਅਹਿਦ ਕੀਤਾ। ਇਸ ਸੁਚੱਜੀ ਇਕੱਤਰਤਾ ਦੀ ਸ਼ੁਰੂਆਤ ਸਾਥੀ ਅਜਾਇਬ ਦੀ ਯਾਦ ਨੂੰ ਸਿਜਦਾ ਕਰਨ ਲਈ ਮਕਬੂਲ ਇਨਕਲਾਬੀ ਗੀਤ “ਹਮ ਜੰਗ-ਏ-ਅਵਾਮੀ ਸੇ ਕੋਹਰਾਮ ਮਚਾ ਦੇਂਗੇ” ਦੀ ਧੁਨ ‘ਤੇ ਸਮੁੱਚੇ ਇਕੱਠ ਵੱਲੋਂ ਦੋ ਮਿੰਟ ਖੜ੍ਹੇ ਹੋ ਕੇ ਸ਼ਰਧਾਂਜਲੀ ਦੇਣ ਨਾਲ ਹੋਈ। ਇਸ ਤੋਂ ਬਾਅਦ ਇਕੱਠ ਦੀ ਤਰਫ਼ੋਂ ਕਮੇਟੀ ਮੈਂਬਰਾਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਸਾਥੀ ਅਜਾਇਬ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਸਿਜਦਾ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਜਸਪਾਲ ਜੱਸੀ, ਮੁਖਤਿਆਰ ਪੂਹਲਾ ਅਤੇ ਬੂਟਾ ਸਿੰਘ ਮਹਿਮੂਦਪੁਰ ਨੇ ਕਾਮਰੇਡ ਅਜਾਇਬ ਵੱਲੋਂ ਲੋਕ ਇਨਕਲਾਬ ਦੇ ਮਹਾਨ ਮਿਸ਼ਨ ਨੂੰ ਸਮਰਪਿਤ ਹੋ ਕੇ ਨਿਭਾਏ ਯੋਗਦਾਨ ਨੂੰ ਮਿਸਾਲੀ ਕਰਾਰ ਦਿੱਤਾ। ਉਨ੍ਹਾਂ ਨੇ ਇੱਕ ਪੇਸ਼ੇਵਰ ਇਨਕਲਾਬੀ ਵਜੋਂ ਉਨ੍ਹਾਂ ਦੇ ਛੱਪੰਜ-ਸਤਵੰਜਾ ਵਰ੍ਹਿਆਂ ਦੇ ਲੰਮੇ ਸਿਆਸੀ ਸਫ਼ਰ ਨੂੰ ਸਲਾਮ ਕਹੀ ਅਤੇ ਇਸ ਨੇਹਚਾਵਾਨ ਸਫ਼ਰ ਲਈ ਕਮਿਊਨਿਸਟ ਵਿਚਾਰਧਾਰਾ ਵਿੱਚ ਉਨ੍ਹਾਂ ਦੇ ਅਡੋਲ ਭਰੋਸੇ ਅਤੇ ਇਸ ਤੋਂ ਰੌਸ਼ਨੀ ਲੈ ਕੇ ਭਾਰਤ ਦੇ ਨਵ-ਜਮਹੂਰੀ ਇਨਕਲਾਬ ਦੇ ਟੀਚੇ ਦੀ ਸਪਸ਼ਟਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਮਿਊਨਿਸਟ ਇਨਕਲਾਬੀ ਲਹਿਰ ਅੰਦਰ ਸਫ਼ਲ ਨਿਭਾਅ ਲਈ ਸਾਥੀ ਅਜਾਇਬ ਦੇ ਮਿਸਾਲੀ ਰੋਲ ਤੋਂ ਪ੍ਰੇਰਨਾ ਲੈਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉੱਘੇ ਨਾਟਕਕਾਰ ਡਾਕਟਰ ਸਾਹਿਬ ਸਿੰਘ ਨੇ ਕਾਮਰੇਡ ਅਜਾਇਬ ਦੇ ਗਰਾਈਂ ਹੋਣ ਵਜੋਂ ਅਤੇ ਉਨ੍ਹਾਂ ਦੇ ਵਿਚਾਰਾਂ ਦੇ ਸਾਥੀ ਵਜੋਂ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੇ ਸ਼ਾਨਾਂਮੱਤੇ ਸਫ਼ਰ ਬਾਰੇ ਆਪਣੇ ਜਜ਼ਬਾਤ ਲੋਕਾਂ ਨਾਲ ਸਾਂਝੇ ਕੀਤੇ। ਸਾਥੀ ਅਜਾਇਬ ਦੇ ਬਚਪਨ ਦੇ ਸਾਥੀ ਰਹੇ ਜਰਨੈਲ ਸਿੰਘ ਨੇ ਵੀ ਉਨ੍ਹਾਂ ਨਾਲ ਆਪਣੀ ਨਿੱਜੀ ਦੋਸਤੀ ਦੇ ਅਹਿਸਾਸ ਸਾਂਝੇ ਕਰਦਿਆਂ ਉਨ੍ਹਾਂ ਨੂੰ ਦਿੱਤੀ ਜਾ ਰਹੀ ਅਜਿਹੀ ਜਨਤਕ ਸ਼ਰਧਾਂਜਲੀ ‘ਤੇ ਮਾਣ ਪ੍ਰਗਟ ਕੀਤਾ। ਲੋਕ ਸੰਗਰਾਮ ਮੋਰਚਾ ਦੇ ਆਗੂ ਸੁਖਮੰਦਰ ਸਿੰਘ ਨੇ ਆਪਣੇ ਇਨਕਲਾਬੀ ਸਫ਼ਰ ਲਈ ਤਿਆਰੀ ਦਾ ਸਿਹਰਾ ਸਾਥੀ ਅਜਾਇਬ ਦੇ ਸਿਰ ਬੰਨ੍ਹਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਆਪਣੇ ਲਈ ਅਤੇ ਆਪਣੇ ਵਰਗੇ ਹੋਰਨਾਂ ਸਾਥੀਆਂ ਲਈ ਇੱਕ ਬਹੁਤ ਵੱਡਾ ਘਾਟਾ ਕਰਾਰ ਦਿੱਤਾ ਅਤੇ ਉਨ੍ਹਾਂ ਦੀ ਯਾਦ ਦੇ ਹਵਾਲੇ ਨਾਲ ਇਸੇ ਰਾਹ ‘ਤੇ ਡਟੇ ਰਹਿਣ ਦਾ ਅਹਿਦ ਪ੍ਰਗਟਾਇਆ। ਸਮਾਗਮ ਦੌਰਾਨ ਰਸੂਲਪੁਰ ਕਵੀਸ਼ਰੀ ਜਥੇ ਵੱਲੋਂ ਸੁਣਾਈਆਂ ਗਈਆਂ ਜੋਸ਼ੀਲੀਆਂ ਕਵੀਸ਼ਰੀਆਂ ਅਤੇ ਧਰਮਿੰਦਰ ਮਸਾਣੀ, ਦਿਸ਼ਾ ਅਤੇ ਖੁਸ਼ਬੂ ਦੇ ਗੀਤਾਂ ਨੇ ਸਾਥੀ ਅਜਾਇਬ ਦੇ ਵਿਛੋੜੇ ਦਾ ਦਰਦ ਵੀ ਵੰਡਾਇਆ ਅਤੇ ਇਨਕਲਾਬੀ ਪ੍ਰੇਰਨਾ ਦੀਆਂ ਛੱਲਾਂ ਦਾ ਸੰਚਾਰ ਵੀ ਕੀਤਾ। ਅਮੋਲਕ ਸਿੰਘ ਦੀ ਮੰਚ ਸੰਚਾਲਨਾ ਹੇਠ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੇ ਅਖੀਰ ‘ਤੇ ਕਮੇਟੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ ਵੱਲੋਂ ਦੂਰ-ਦੁਰਾਡੇ ਤੋਂ ਪਹੁੰਚੇ ਸਮੁੱਚੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਮਰੇਡ ਅਜਾਇਬ ਸਿੰਘ ਦੇ ਦਰਸਾਏ ਰਾਹਾਂ ‘ਤੇ ਤੁਰਨਾ ਸਮੇਂ ਦੀ ਅਣਸਰਦੀ ਲੋੜ ਹੈ ਅਤੇ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਅਜਿਹੇ ਸੰਗਰਾਮੀ ਸਫ਼ਰ ਲਈ ਹਮੇਸ਼ਾ ਤਿਆਰ ਰਹਿਣ ਦੀ ਅਪੀਲ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਨੰਬਰਦਾਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਭੜਕਿਆ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 6 7 4
Users Today : 3
Users Yesterday : 87
Users Last 7 days : 610

ਰਾਸ਼ੀਫਲ