ਕੇਂਦਰੀ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਿੱਚ ਲਗਾਤਾਰ ਹੋ ਰਹੀਆਂ ਪ੍ਰੀਖਿਆ ਲੀਕ ਦੀਆਂ ਘਟਨਾਵਾਂ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਅਤੇ ਪੇਪਰ ਦੇਣ ਦਾ ਤਰੀਕਾ ਤਾਂ ਸਿਖਾਉਂਦੇ ਹਨ, ਪਰ ਹੁਣ ਉਨ੍ਹਾਂ ਨੂੰ ਇਹ ਵੀ ਦੱਸਣਾ ਅਤੇ ਸਿੱਖਣਾ ਚਾਹੀਦਾ ਹੈ ਕਿ ਪ੍ਰੀਖਿਆਵਾਂ ਨੂੰ ਬਿਨਾਂ ਕਿਸੇ ਧਾਂਦਲੀ ਦੇ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਿਵੇਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪ੍ਰੀਖਿਆ ਲੀਕ ਹੋਣ ਦੀਆਂ ਘਟਨਾਵਾਂ ਨੇ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਧੁੰਦਲਾ ਕਰ ਦਿੱਤਾ ਹੈ ਅਤੇ ਇਹ ਉਨ੍ਹਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਅਜਿਹੇ ਨਿਯਮ ਬਣਾਉਣੇ ਚਾਹੀਦੇ ਹਨ ਜਿਸ ਨਾਲ ਪ੍ਰੀਖਿਆਵਾਂ ਦੀ ਪਵਿੱਤਰਤਾ ਬਣੀ ਰਹੇ। ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਕਿਸਾਨਾਂ ਨੂੰ ਇਸ ਤਰ੍ਹਾਂ ਰੋਕਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੰਭੀਰਤਾ ਨਾਲ ਗੱਲਬਾਤ ਦੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ। ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਤਿੰਨ ਅਗਸਤ ਤੋਂ ਸ਼ੁਰੂ ਹੋ ਕੇ ਦਸ ਅਗਸਤ ਤੱਕ ਚੱਲੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਰਾਜ ਦੇ ਜਨਹਿਤ ਮੁੱਦਿਆਂ ‘ਤੇ ਚਰਚਾ ਕਰਨ ਲਈ ਲੋੜ ਪਈ ਤਾਂ ਇਸ ਇਜਲਾਸ ਦੀ ਮਿਆਦ ਨੂੰ ਹੋਰ ਵਧਾਇਆ ਵੀ ਜਾ ਸਕਦਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਇਸ ਆਉਂਦੇ ਇਜਲਾਸ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ‘ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ









Users Today : 48
Users Yesterday : 17
Users Last 7 days : 568