ਬਰਨਾਲਾ ਬਿਊਰੋ
ਬਿਜਲੀ ਵਿਭਾਗ ਵਿੱਚ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਮੁਲਾਜ਼ਮ ਤੇ ਲੋਕ ਵਿਰੋਧੀ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸਮੂਹ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ‘ਤੇ ਜਾ ਕੇ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਗੇਟ ‘ਤੇ ਰੋਹ ਭਰਪੂਰ ਰੈਲੀ ਕੀਤੀ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਿਤ ਨੀਤੀਆਂ ਤਹਿਤ ਨਿੱਜੀਕਰਨ ਦਾ ਹੱਲਾ ਵਿਢਿਆ ਹੋਇਆ ਹੈ, ਇਸੇ ਨੀਤੀ ਤਹਿਤ ਹੀ ਮੁਲਾਜ਼ਮ ਤੇ ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਵਿੱਚ ਵੱਡੀਆਂ ਤਬਦੀਲੀਆਂ ਕਰਕੇ ਕਿਰਤ ਦੀ ਲੁੱਟ ਕਰਨ ਲਈ ਚਾਰ ਲੇਬਰ ਕੋਡ ਪਾਸ ਕੀਤੇ ਗਏ ਹਨ, ਤਨਖਾਹਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਘੱਟ ਤੋਂ ਘੱਟ ਤਨਖਾਹ ਦੇਣ ਦਾ ਫਾਰਮੂਲਾ ਲਾਗੂ ਕੀਤਾ ਜਾ ਰਿਹਾ ਹੈ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਤਾਰਾਂ ਜੁਲਾਈ ਦੋ ਹਜ਼ਾਰ ਵੀਹ ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫਾਰਮੂਲਾ ਰੱਦ ਕਰਕੇ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਰਾਹੀਂ ਤਨਖਾਹ ਦੇਣ ਦਾ ਫਾਰਮੂਲਾ ਲਾਗੂ ਕੀਤਾ ਜਾ ਰਿਹਾ ਹੈ, ਆਰ.ਟੀ.ਐੱਮ. ਤੋਂ ਤਰੱਕੀ ਪ੍ਰਾਪਤ ਹੋਏ ਸਹਾਇਕ ਲਾਈਨਮੈਨ ਅਤੇ ਏ.ਐੱਸ.ਐੱਸ.ਏ. ਨੂੰ ਪਹਿਲਾਂ ਤੋਂ ਮਿਲਦਾ ਚੌਂਤੀ ਹਜ਼ਾਰ ਚਾਰ ਸੌ ਦਾ ਸਕੇਲ ਨਹੀਂ ਦਿੱਤਾ ਜਾ ਰਿਹਾ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਬਕਾਇਆ ਅਠਾਰਾਂ ਫ਼ੀਸਦੀ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਬੁਲਾਰਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਇਹ ਅੰਦੋਲਨ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਨਾਲ ਰਾਜ ਵਿੱਚ ਬਿਜਲੀ ਆਪੂਰਤੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ








Users Today : 85
Users Yesterday : 17
Users Last 7 days : 605