Home » ਬਰਨਾਲਾ » ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ: ਬੀਮਾ ਕਵਰ, ਪੈਂਡਿੰਗ ਬਕਾਏ ਅਤੇ ਨਵੀਂ ਭਰਤੀ ਸਬੰਧੀ ਸਰਕਾਰ ਵੱਲੋਂ ਲਏ ਗਏ ਵੱਡੇ ਫ਼ੈਸਲੇ

ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ: ਬੀਮਾ ਕਵਰ, ਪੈਂਡਿੰਗ ਬਕਾਏ ਅਤੇ ਨਵੀਂ ਭਰਤੀ ਸਬੰਧੀ ਸਰਕਾਰ ਵੱਲੋਂ ਲਏ ਗਏ ਵੱਡੇ ਫ਼ੈਸਲੇ

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬੀਮਾ ਕਵਰ, ਪੈਂਡਿੰਗ ਬਕਾਏ ਅਤੇ ਭਰਤੀ ਬਾਰੇ ਵੱਡੇ ਫ਼ੈਸਲੇ ਲਏ ਗਏ ਹਨ। ਇਸ ਸਬੰਧੀ ਚੰਡੀਗੜ੍ਹ ਵਿਖੇ ਡਾਇਰੈਕਟੋਰੇਟ ਦਫ਼ਤਰ ਵਿੱਚ ਆਂਗਨਵਾੜੀ ਜਥੇਬੰਦੀਆਂ ਅਤੇ ਵਿਭਾਗੀ ਉੱਚ ਅਧਿਕਾਰੀਆਂ ਵਿਚਕਾਰ ਬਹੁਤ ਹੀ ਸੁਖਾਵੇਂ ਮਾਹੌਲ
 ਚੰਡੀਗੜ੍ਹ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ ਆਂਗਨਵਾੜੀ ਜਥੇਬੰਦੀ ਦੇ ਆਗੂ।
[responsivevoice_button voice="Hindi Male"]

ਬਰਨਾਲਾ ਬਿਊਰੋ

             ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬੀਮਾ ਕਵਰ, ਪੈਂਡਿੰਗ ਬਕਾਏ ਅਤੇ ਭਰਤੀ ਬਾਰੇ ਵੱਡੇ ਫ਼ੈਸਲੇ ਲਏ ਗਏ ਹਨ। ਇਸ ਸਬੰਧੀ ਚੰਡੀਗੜ੍ਹ ਵਿਖੇ ਡਾਇਰੈਕਟੋਰੇਟ ਦਫ਼ਤਰ ਵਿੱਚ ਆਂਗਨਵਾੜੀ ਜਥੇਬੰਦੀਆਂ ਅਤੇ ਵਿਭਾਗੀ ਉੱਚ ਅਧਿਕਾਰੀਆਂ ਵਿਚਕਾਰ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਇੱਕ ਅਹਿਮ ਮੀਟਿੰਗ ਸੰਪੰਨ ਹੋਈ। ਇਸ ਬੈਠਕ ਦੌਰਾਨ ਬੀਮਾ ਪਾਲਿਸੀ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਲੰਮੇ ਸਮੇਂ ਤੋਂ ਅਧੂਰੇ ਪਏ ਮਸਲਿਆਂ ਅਤੇ ਹੋਰ ਭੱਖਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਵਿਸ਼ੇਸ਼ ਮੌਜੂਦਗੀ ਵਿੱਚ ਵੱਖ-ਵੱਖ ਪ੍ਰਮੁੱਖ ਬੈਂਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਐਕਸਿਸ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਕੈਨਰਾ ਬੈਂਕ ਨੇ ਆਪਣੀਆਂ ਪੇਸ਼ਕਸ਼ਾਂ ਰੱਖੀਆਂ। ਸਾਰੇ ਬੈਂਕਾਂ ਦੀਆਂ ਪੇਸ਼ਕਸ਼ਾਂ ‘ਤੇ ਡੂੰਘਾਈ ਨਾਲ ਚਰਚਾ ਕਰਨ ਤੋਂ ਬਾਅਦ ਸਰਵ ਸੰਮਤੀ ਨਾਲ ਪੰਜਾਬ ਨੈਸ਼ਨਲ ਬੈਂਕ ਦੀ ਬੀਮਾ ਪਾਲਿਸੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਪਾਲਿਸੀ ਤਹਿਤ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਂਗਨਵਾੜੀ ਵਰਕਰਾਂ ਲਈ ਤੀਹ ਲੱਖ ਰੁਪਏ ਅਤੇ ਹੈਲਪਰਾਂ ਲਈ ਦੱਸ ਲੱਖ ਰੁਪਏ ਦੀ ਬੀਮਾ ਕਵਰੇਜ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੈਂਕ ਵੱਲੋਂ ਹੋਰ ਵੀ ਕਈ ਆਕਰਸ਼ਕ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਵੇਂ ਕਿ ਦੋ ਮਹੀਨੇ ਦੀ ਤਨਖਾਹ ਅਗਾਊਂ ਲੈਣ ਦੀ ਸਹੂਲਤ, ਤੀਹ ਹਜ਼ਾਰ ਰੁਪਏ ਸਾਲਾਨਾ ਡਾਕਟਰੀ ਸਹੂਲਤ, ਦੋ ਬੱਚਿਆਂ ਦੀ ਪੜ੍ਹਾਈ ਲਈ ਪੰਜ-ਪੰਜ ਲੱਖ ਰੁਪਏ ਅਤੇ ਦੋ ਧੀਆਂ ਦੇ ਵਿਆਹ ਲਈ ਪੱਚੀ ਸਾਲ ਦੀ ਉਮਰ ਤੱਕ ਦਸ ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ। ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਵੱਲੋਂ ਤਿੰਨਾਂ ਡਿਪਟੀ ਡਾਇਰੈਕਟਰ ਸਾਹਿਬਾਨ ਨਾਲ ਵੱਖਰੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਛੇ ਸੌ ਰੁਪਏ ਵਰਕਰ ਅਤੇ ਤਿੰਨ ਸੌ ਰੁਪਏ ਹੈਲਪਰ ਦੀ ਬਕਾਇਆ ਰਾਸ਼ੀ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਗਿਆ। ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਛੇ ਮਹੀਨਿਆਂ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਇਸ ਸਬੰਧੀ ਅਧਿਕਾਰਤ ਪੱਤਰ ਵੀ ਸੌਂਪ ਦਿੱਤਾ ਗਿਆ ਹੈ, ਜੋ ਰਾਸ਼ੀ ਜਲਦ ਹੀ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਮੈਡਮ ਛੀਨਾ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਇਕੱਤੀ ਜੁਲਾਈ ਤੱਕ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਸੁਪਰਵਾਈਜ਼ਰਾਂ ਦੀ ਭਰਤੀ ਇੱਕ ਮਹੀਨੇ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਪਰਵਾਈਜ਼ਰ ਤੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕੀਤੀ ਜਾ ਰਹੀ ਹੈ। ਉਹਨਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖਾਹਾਂ ਹਰ ਮਹੀਨੇ ਸਮੇਂ ਸਿਰ ਜਾਰੀ ਕਰਨ ਦੀ ਮੰਗ ਕੀਤੀ, ਜਿਸ ‘ਤੇ ਵਿਭਾਗ ਨੇ ਆਖਿਆ ਕਿ ਰਹਿੰਦੇ ਹੋਏ ਹੋਰ ਸਾਰੇ ਬਕਾਏ ਜਿਵੇਂ ਕਿ ਮੋਬਾਈਲ ਭੱਤਾ, ਵਿਸ਼ੇਸ਼ ਗਤੀਵਿਧੀਆਂ, ਬਾਲਣ ਦਾ ਖਰਚਾ, ਵਰਦੀ ਭੱਤਾ, ਫਲੈਕਸੀ ਫੰਡ, ਕਿਰਾਇਆ ਅਤੇ ਮੁੱਖ ਮੰਤਰੀ ਮਾਤਾ ਤ੍ਰਿਪਤਾ ਮਹਿਲਾ ਸ਼ਕਤੀਕਰਨ ਯੋਜਨਾ ਦੇ ਫਾਰਮ ਆਨਲਾਈਨ ਕਰਨ ਦਾ ਮਿਹਨਤਾਨਾ ਅਗਸਤ ਮਹੀਨੇ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਜਥੇਬੰਦੀ ਦੀ ਇੱਕ ਹੋਰ ਵੱਡੀ ਸਫਲਤਾ ਇਹ ਰਹੀ ਕਿ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਲਈ ਪੱਕੇ ਹੋਏ ਗਰਮ ਭੋਜਨ ਦਾ ਪੈਸਾ ਲਗਭਗ ਸੱਤ ਰੁਪਏ ਉਨ੍ਹਾਸੀ ਪੈਸੇ ਪ੍ਰਤੀ ਲਾਭਪਾਤਰੀ ਸਿੱਧਾ ਵਰਕਰ ਦੇ ਖਾਤੇ ਵਿੱਚ ਪਾਇਆ ਜਾਵੇਗਾ, ਤਾਂ ਜੋ ਭੋਜਨ ਤਿਆਰ ਕਰਨ ਲਈ ਸਮੱਗਰੀ ਖਰੀਦਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਅਹਿਮ ਬੈਠਕ ਵਿੱਚ ਯੂਨੀਅਨ ਦੀ ਪੰਜਾਬ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨਾਲ ਮੀਤ ਪ੍ਰਧਾਨ ਸਤਵਿੰਦਰ ਕੌਰ ਅਤੇ ਕੈਸ਼ੀਅਰ ਹਰਪ੍ਰੀਤ ਕੌਰ ਵੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਲਾਪਰਵਾਹੀ ਵਿਰੁੱਧ ਸਖ਼ਤੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਾਲ ਸਿੰਘ ਮੁਅੱਤਲ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ