ਬਰਨਾਲਾ ਬਿਊਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਾਰਡ ਨੰਬਰ ਪੰਦਰਾਂ ਅਲੀਪੁਰ ਅਰਾਈਆਂ ਤੋਂ ਸੀਨੀਅਰ ਆਗੂ ਨੰਬਰਦਾਰ ਸੁਖਦੇਵ ਸਿੰਘ ਸਾਬਕਾ ਕੌਂਸਲਰ ਆਪਣੇ ਅਨੇਕਾਂ ਸਮਰਥਕਾਂ ਅਤੇ ਪਰਿਵਾਰਾਂ ਸਮੇਤ ਅਕਾਲੀ ਦਲ ਛੱਡ ਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੰਬਰਦਾਰ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਦਿਆਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ਸਾਫ਼ ਨੀਅਤ ਅਤੇ ਤੇਜ਼ ਵਿਕਾਸ ਵਾਲੀ ਸੋਚ ਤੋਂ ਬੇਹੱਦ ਖ਼ੁਸ਼ ਹੈ। ਉਨ੍ਹਾਂ ਆਖਿਆ ਕਿ ਨੰਬਰਦਾਰ ਸੁਖਦੇਵ ਸਿੰਘ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ‘ਤੇ ਜੁੜੇ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਇਲਾਕੇ ਅੰਦਰ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਹਡਾਣਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਇੱਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਨੇ ਆਖਿਆ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਬਿਨਾਂ ਕਿਸੇ ਥਕਾਵਟ ਦੇ ਹਲਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਹੀ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ, ਵਾਰਡ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਲਾਪਰਵਾਹੀ ਵਿਰੁੱਧ ਸਖ਼ਤੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਾਲ ਸਿੰਘ ਮੁਅੱਤਲ
ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਹੋਰ ਆਗੂ।









Users Today : 0
Users Yesterday : 14
Users Last 7 days : 171