ਬਰਨਾਲਾ ਬਿਊਰੋ
ਪੰਜਾਬ ਦੀ ਸਿਆਸਤ ਅਤੇ ਧਾਰਮਿਕ ਖ਼ੇਤਰ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਰਾਜਨੀਤਿਕ ਅਤੇ ਪੰਥਕ ਗਲਿਆਰਿਆਂ ਵਿੱਚ ਗਹਿਰਾ ਸ਼ੋਕ ਪਸਰ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਅਕਾਲ ਚਲਾਣਾ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਸਾਰੀ ਪਾਰਟੀ, ਧਾਰਮਿਕ ਆਗੂ ਅਤੇ ਸਮਰਥਕ ਡੂੰਘੇ ਸਦਮੇ ਵਿੱਚ ਡੁੱਬ ਗਏ ਹਨ। ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਰਦਾਰ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸੁਲਝੀ ਹੋਈ ਸ਼ਖ਼ਸੀਅਤ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਅਤੇ ਅਹਿਮ ਯੋਗਦਾਨ ਪਾਇਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਅਤੇ ਪੰਥ ਨੂੰ ਇੱਕ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਪੀੜਤ ਪਰਿਵਾਰ ਨਾਲ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸਰਦਾਰ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਪ੍ਰਮੁੱਖ ਅਹੁਦੇਦਾਰਾਂ ਨੇ ਵੀ ਸਰਦਾਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਡੂੰਘਾ ਦੁੱਖ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਗੁਰਮੇਲ ਸਿੰਘ ਸੰਗਤਪੁਰਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਦਾਰ ਗੁਰਮੇਲ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਪੰਥ, ਸਮਾਜ ਅਤੇ ਪਾਰਟੀ ਲੇਖੇ ਲਾਇਆ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਛੜੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਅਤੇ ਭਾਣਾ ਮੰਨਣ ਦੀ ਸ਼ਕਤੀ ਬਖ਼ਸ਼ਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹੁਸ਼ਿਆਰਪੁਰ ‘ਚ ਕਾਰੋਬਾਰੀ ਦੇ ਘਰ ‘ਤੇ ਕੇਂਦਰੀ ਜਾਂਚ ਏਜੰਸੀ ਦੀ ਛਾਪੇਮਾਰੀ, ਨਿਊ ਸੁਖੀਆਬਾਦ ਇਲਾਕੇ ‘ਚ ਮੱਚੀ ਹਫ਼ੜਾ-ਦਫ਼ੜੀ









Users Today : 0
Users Yesterday : 14
Users Last 7 days : 171