Home » ਪ੍ਰਮੁੱਖ ਖ਼ਬਰਾਂ » ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਵਿੱਚ 27 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨ ਦਾ ਕੀਤਾ ਗਿਆ ਵੱਡਾ ਐਲਾਨ

 ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਵਿੱਚ 27 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨ ਦਾ ਕੀਤਾ ਗਿਆ ਵੱਡਾ ਐਲਾਨ

ਬਰਨਾਲਾ ਬਿਊਰੋ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਵਿੱਚ 27 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨ ਦਾ ਕੀਤਾ ਗਿਆ ਵੱਡਾ ਐਲਾਨ
[responsivevoice_button voice="Hindi Male"]

ਬਰਨਾਲਾ ਬਿਊਰੋ

                ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸ਼ਹਿਣਾ ਦੀ ਮੀਟਿੰਗ ਬਲਾਕ ਆਗੂ ਹਰੀ ਸਿੰਘ ਮੌੜ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਭੋਤਨਾ ਵਿਖੇ ਹੋਈ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਬਲਾਕ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਮੁੱਖ ਆਗੂ ਵਜੋਂ ਮਾਸਟਰ ਹਰਦੀਪ ਸਿੰਘ ਟੱਲੇਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮੀਟਿੰਗ ਦੌਰਾਨ ਕਿਸਾਨਾਂ, ਵੱਖ ਵੱਖ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀਆਂ ਭਖਦੀਆਂ ਮੰਗਾਂ ਅਤੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਕੀਤੇ ਲਾਠੀਚਾਰਜ ਅਤੇ ਕਿਸਾਨਾਂ,ਵੱਖ ਵੱਖ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਵੱਖ-ਵੱਖ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਉਨ੍ਹਾਂ ਦੇ ਸ਼ਾਂਤਮਈ ਸੰਘਰਸ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਭਾਰੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਕਾਰਵਾਈ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੱਤਾ। ਜ਼ਿਲ੍ਹਾ ਪ੍ਰਧਾਨ ਨੇ ਐਲਾਨ ਕੀਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ, ਵੱਖ ਵੱਖ ਜਥੇਬੰਦੀਆਂ ਅਤੇ ਵਿਦਿਆਰਥੀਆਂ ਵਿਰੋਧੀ ਨੀਤੀਆਂ ਅਤੇ ਲਾਠੀਚਾਰਜ ਦੇ ਵਿਰੋਧ ਵਿੱਚ 27 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਸਿੱਖਿਆਰਥੀਆਂ ਦੇ ਹਮਾਇਤੀ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਕੂਚ ਨਿਰਧਾਰਿਤ ਸਮੇਂ ਅਨੁਸਾਰ ਕੀਤਾ ਜਾਵੇਗਾ ਅਤੇ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦਿੱਲੀ ਕੂਚ ਦੀ ਲਾਮਬੰਦੀ ਲਈ 26 ਜੁਲਾਈ ਨੂੰ ਬਲਾਕ ਦੇ ਸਮੁੱਚੇ ਪਿੰਡਾਂ ਵਿੱਚ ਵੱਡੇ ਇਕੱਠ ਅਤੇ ਰੈਲੀਆਂ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਦੀ ਵੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਮੀਟਿੰਗ ਦੌਰਾਨ ਔਰਤ ਆਗੂ ਕਮਲਜੀਤ ਕੌਰ ਬਰਨਾਲਾ , ਬਿੰਦਰਪਾਲ ਕੌਰ ਭਦੌੜ , ਬਲਾਕ ਪ੍ਰੈਸ ਸਕੱਤਰ ਵਜ਼ੀਰ ਸਿੰਘ ਭਾਈਕਾ , ਭੋਲਾ ਸਿੰਘ ਭਦੌੜ, ਵਿਜੇ ਕੁਮਾਰ ਭਦੌੜ, ਜਗਤਾਰ ਸਿੰਘ ਢਿੱਲਵਾਂ , ਗੁਰਪ੍ਰੀਤ ਸ਼ਹਿਣਾ  ਜੀਤ ਸਿੰਘ ਭੋਤਨਾ  ਜੱਗਾ ਸਿੰਘ , ਅਤੇ ਜੰਟਾਂ ਸੰਧੂ ਕਲਾਂ ਸਮੇਤ ਹੋਰ ਵੀ ਕਈ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕਿਸਾਨ ਆਗੂਆਂ ਨੇ ਸੰਕਲਪ ਲਿਆ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀਆਂ, ਉਦੋਂ ਤੱਕ ਸੰਘਰਸ਼ ਨੂੰ ਪੂਰੀ ਤਨਦੇਹੀ ਨਾਲ ਨਿਰੰਤਰ ਜਾਰੀ ਰੱਖਿਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਫ਼ਰਜ਼ੀਵਾੜਾ ਕਰਨ ਵਾਲੇ ਜਲੰਧਰ ਦੇ ਨਿੱਜੀ ਹਸਪਤਾਲ ‘ਤੇ ਸਿਹਤ ਮੰਤਰੀ ਦੀ ਵੱਡੀ ਕਾਰਵਾਈ, ਪੈਨਲ ਤੋਂ ਕੀਤਾ ਬਾਹਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 4 0
Users Today : 5
Users Yesterday : 14
Users Last 7 days : 150

ਰਾਸ਼ੀਫਲ