ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ

ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ

  ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਹੁੰਮਸ ਭਰੀ ਗਰਮੀ ਅਤੇ ਤਪਸ਼ ਤੋਂ ਸ਼ਨੀਵਾਰ ਸ਼ਾਮ ਨੂੰ ਲੋਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸ਼ਾਮ ਸਾਢੇ ਪੰਜ ਵਜੇ ਦੇ ਅਚਾਨਕ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਅਤੇ ਅਚਾਨਕ ਤੇਜ਼ ਝਮਾਝਮ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਨਾਲ ਮੌਸਮ ਬਹੁਤ ਹੀ ਸੁਹਾਵਣਾ ਹੋ ਗਿਆ ਅਤੇ ਵਰਖਾ ਹੋਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ
 ਮੀਂਹ ਪੈਣ ਤੋਂ ਬਾਅਦ ਸੜਕਾਂ 'ਤੇ ਜਮ੍ਹਾਂ ਹੋਏ ਗੰਦੇ ਪਾਣੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਲੋਕ।

ਬਰਨਾਲਾ ਬਿਊਰੋ

        ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਹੁੰਮਸ ਭਰੀ ਗਰਮੀ ਅਤੇ ਤਪਸ਼ ਤੋਂ ਸ਼ਨੀਵਾਰ ਸ਼ਾਮ ਨੂੰ ਲੋਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸ਼ਾਮ ਸਾਢੇ ਪੰਜ ਵਜੇ ਦੇ ਅਚਾਨਕ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਅਤੇ ਅਚਾਨਕ ਤੇਜ਼ ਝਮਾਝਮ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਨਾਲ ਮੌਸਮ ਬਹੁਤ ਹੀ ਸੁਹਾਵਣਾ ਹੋ ਗਿਆ ਅਤੇ ਵਰਖਾ ਹੋਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਜਿਸ ਨਾਲ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ, ਦੂਜੇ ਪਾਸੇ ਇਸ ਮੀਂਹ ਨਾਲ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ ‘ਤੇ ਵੀ ਖੁਸ਼ੀ ਦੀ ਰੌਣਕ ਸਪੱਸ਼ਟ ਦਿਖਾਈ ਦਿੱਤੀ ਕਿਉਂਕਿ ਇਹ ਬਰਸਾਤ ਫ਼ਸਲਾਂ ਲਈ ਬਹੁਤ ਹੀ ਲਾਭਦਾਇਕ ਅਤੇ ਅੰਮ੍ਰਿਤ ਸਮਾਨ ਮੰਨੀ ਜਾ ਰਹੀ ਹੈ, ਪ੍ਰੰਤੂ ਦੂਜੇ ਪਾਸੇ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਕਈ ਥਾਵਾਂ ‘ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਰਕੇ ਗੰਦਾ ਪਾਣੀ ਮੀਂਹ ਦੇ ਪਾਣੀ ਨਾਲ ਮਿਲ ਕੇ ਸੜਕਾਂ ‘ਤੇ ਆ ਗਿਆ, ਜਿਸ ਕਾਰਨ ਓਵਰਫਲੋ ਹੋਏ ਗੰਦੇ ਪਾਣੀ ਦੀ ਬਦਬੂ ਅਤੇ ਜਲ ਭਰਾਅ ਕਰਕੇ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਸਮੇਤ ਕਈ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਇਸ ਗੰਭੀਰ ਸਮੱਸਿਆ ਨੂੰ ਵੇਖਦਿਆਂ ਨਗਰ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਅੰਦਰ ਪਾਣੀ ਦੀ ਸੁਚੱਜੀ ਨਿਕਾਸੀ ਅਤੇ ਸਫ਼ਾਈ ਦੇ ਪੂਰੇ ਪੱਕੇ ਪ੍ਰਬੰਧ ਕੀਤੇ ਜਾਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਅਜਿਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਵਿਦਿਆਰਥੀਆਂ ਦੇ ਅੰਦੋਲਨ ਅੱਗੇ ਝੁਕੀ ਭਾਰਤੀ ਜਨਤਾ ਪਾਰਟੀ, ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਹਰਪਾਲ ਸਿੰਘ ਚੀਮਾ ਨੇ ਦੱਸਿਆ ਦੇਸ਼ ਦੇ ਭਵਿੱਖ ਦੀ ਵੱਡੀ ਜਿੱ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!