ਕੇਂਦਰੀ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਨਮਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸ਼ਰਧਾਂਜਲੀ ਸੰਦੇਸ਼ ਵਿੱਚ ਕਿਹਾ ਕਿ ਭਗਤ ਪੂਰਨ ਸਿੰਘ ਜੀ ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋੜਵੰਦਾਂ, ਬੇਸਹਾਰਿਆਂ, ਬੀਮਾਰਾਂ ਅਤੇ ਅਪਾਹਜਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਜੀ ਦੁਆਰਾ ਸਥਾਪਿਤ ਕੀਤਾ ਗਿਆ ਪਿੰਗਲਵਾੜਾ ਅੱਜ ਵੀ ਮਾਨਵਤਾ ਦੀ ਸੇਵਾ ਦੀ ਇੱਕ ਮਿਸਾਲੀ ਅਤੇ ਵਿਲੱਖਣ ਸੰਸਥਾ ਵਜੋਂ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਭਗਤ ਪੂਰਨ ਸਿੰਘ ਜੀ ਨੇ ਨਾ ਕੇਵਲ ਨਿਸ਼ਕਾਮ ਮਾਨਵ ਸੇਵਾ ਦਾ ਸੁਨੇਹਾ ਦਿੱਤਾ, ਬਲਕਿ ਵਾਤਾਵਰਣ ਦੀ ਸੰਭਾਲ ਅਤੇ ਰੁੱਖ ਲਗਾਉਣ ਦਾ ਹੋਕਾ ਵੀ ਦਿੱਤਾ, ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਾਦਾ ਜੀਵਨ ਅਤੇ ਉੱਚੇ ਵਿਚਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਮਾਰਗਦਰਸ਼ਕ ਬਣੇ ਰਹਿਣਗੇ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਗਤ ਪੂਰਨ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮਾਨਵਤਾ ਦੀ ਸੇਵਾ ਅਤੇ ਵਾਤਾਵਰਣ ਦੀ ਰੱਖਿਆ ਲਈ ਅੱਗੇ ਆਉਣ, ਕਿਉਂਕਿ ਇਹੋ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।
| ਕੰਗਨਾ ਰਣੌਤ ਨੂੰ ਅਦਾਲਤ ਤੋਂ ਵੱਡੀ ਰਾਹਤ, ਬਿਆਨ ਦਰਜ ਕਰਵਾਉਣ ਲਈ ਸੰਮਨ ਭੇਜਣ ਦੀ ਪਟੀਸ਼ਨ ਹੋਈ ਖਾਰਜ |









Users Today : 0
Users Yesterday : 29
Users Last 7 days : 198