Home » ਪ੍ਰਮੁੱਖ ਖ਼ਬਰਾਂ » ਬੈਂਕਾਕ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ: ਅਧਿਆਪਕ ਸਮੇਤ 4 ਬੱਚਿਆਂ ਦੀ ਮੌਤ, 15 ਜ਼ਖ਼ਮੀ

ਬੈਂਕਾਕ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ: ਅਧਿਆਪਕ ਸਮੇਤ 4 ਬੱਚਿਆਂ ਦੀ ਮੌਤ, 15 ਜ਼ਖ਼ਮੀ

 ਬੈਂਕਾਕ ਦੇ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਰਾਹਤ ਟੀਮਾਂ।
[responsivevoice_button voice="Hindi Male"]

ਕੇਂਦਰੀ ਬਿਊਰੋ:

                 ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਕੂਲ ਵਿੱਚ ਵਿਦਿਆਰਥੀ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਇੱਕ ਅਧਿਆਪਕ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਖ਼ੂਨੀ ਵਾਰਦਾਤ ਵਿੱਚ 15 ਹੋਰ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਡੇਬਸੀਰਿਨ ਨੋਨਥਾਬੁਰੀ ਨਾਮਕ ਸਕੂਲ ਵਿੱਚ ਵਾਪਰੀ, ਜਿੱਥੇ ਸਕੂਲ ਦੇ ਹੀ ਇੱਕ ਕਿਸ਼ੋਰ ਵਿਦਿਆਰਥੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਉਮਰ 19 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ। ਅੰਤਰਰਾਸ਼ਟਰੀ ਖ਼ਬਰ ਏਜੰਸੀਆਂ ਅਤੇ ਸਥਾਨਕ ਪ੍ਰਸਾਰਕਾਂ ਮੁਤਾਬਕ ਉਕਤ ਵਿਦਿਆਰਥੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਅਧਿਆਪਕ ਅਤੇ ਵਿਦਿਆਰਥੀਆਂ ‘ਤੇ ਹਮਲਾ ਕੀਤਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਅਤੇ ਸਕੂਲ ਪਰਿਸਰ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ। ਪੁਲਿਸ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ ਕਿ ਕਿਸ਼ੋਰ ਕੋਲ ਹਥਿਆਰ ਕਿਵੇਂ ਪਹੁੰਚਿਆ ਅਤੇ ਇਸ ਘਟਨਾ ਪਿੱਛੇ ਕੀ ਮੁੱਖ ਕਾਰਨ ਸੀ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਮਾਮਲੇ ‘ਚ ਮੈਟਾ ਨੂੰ ਵੱਡਾ ਝਟਕਾ: ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ