ਤਰਨਤਾਰਨ ਬਿਊਰੋ
ਜ਼ਿਲ੍ਹੇ ਦੇ ਪਿੰਡ ਕਲਸੀਆਂ ਕਲਾਂ ਵਿੱਚ ਵਾਪਰੀ ਇੱਕ ਦੁਖਦਾਈ ਘਟਨਾ ਵਿੱਚ ਪੁਲਿਸ ਹਿਰਾਸਤ ਵਿੱਚ ਰੱਖੀ ਗਈ 20 ਸਾਲਾ ਰਾਜਬੀਰ ਕੌਰ ਦੀ ਥਾਣੇ ਦੇ ਬਾਥਰੂਮ ਵਿੱਚੋਂ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿੱਚ ਭਾਰੀ ਸਨਸਨੀ ਫੈਲ ਗਈ ਹੈ। ਪੁਲਿਸ ਪ੍ਰਸ਼ਾਸਨ ਮੁਤਾਬਿਕ ਉਕਤ ਲੜਕੀ ਨੇ ਬਾਥਰੂਮ ਦੇ ਅੰਦਰ ਆਪਣੀ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਇਹ ਮਾਮਲਾ ਬੀਤੇ ਦਿਨੀਂ ਪਿੰਡ ਵਿੱਚ ਹੋਏ ਇੱਕ ਘਰੇਲੂ ਝਗੜੇ ਨਾਲ ਜੁੜਿਆ ਹੋਇਆ ਹੈ, ਜਿੱਥੇ ਇੱਟਾਂ-ਪੱਥਰਾਂ ਦੀ ਚੱਲੀ ਗੋਲੀਬਾਰੀ ਅਤੇ ਹਮਲੇ ਦੌਰਾਨ ਇੱਕ 70 ਸਾਲਾ ਬਜ਼ੁਰਗ ਵਿਅਕਤੀ ਦੇ ਸਿਰ ‘ਤੇ ਇੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਕਤਲ ਕੇਸ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਹਮਲਾਵਰ ਧਿਰ ਦੇ ਕੁਝ ਵਿਅਕਤੀਆਂ ਸਮੇਤ ਰਾਜਬੀਰ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ। ਲੜਕੀ ਦੀ ਮੌਤ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਬਹੁਤ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਆਪ ਅਜਿਹਾ ਕਦਮ ਕਦੇ ਨਹੀਂ ਚੁੱਕ ਸਕਦੀ ਅਤੇ ਪੁਲਿਸ ਵੱਲੋਂ ਉਸ ਨਾਲ ਜ਼ਰੂਰ ਕੋਈ ਗਲਤ ਹਰਕਤ ਜਾਂ ਤਸ਼ੱਦਦ ਕੀਤਾ ਗਿਆ ਹੈ। ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਬੀਤੇ ਚਾਰ ਦਿਨਾਂ ਤੋਂ ਉਨ੍ਹਾਂ ਨੂੰ ਆਪਣੀ ਧੀ ਨਾਲ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਸੀ। ਦੂਜੇ ਪਾਸੇ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਪਰਿਵਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਲੜਕੀ ਵਾਸ਼ਰੂਮ ਜਾਣ ਦਾ ਬਹਾਨਾ ਬਣਾ ਕੇ ਗਈ ਸੀ ਅਤੇ ਪੁਲਿਸ ਵੱਲੋਂ ਉਸ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਸ਼ਾਰੀਰਿਕ ਜਾਂ ਮਾਨਸਿਕ ਤਸ਼ੱਦਦ ਨਹੀਂ ਢਾਹਿਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉੱਚ ਅਧਿਕਾਰੀਆਂ ਵੱਲੋਂ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾ









Users Today : 3
Users Yesterday : 14
Users Last 7 days : 148