ਲੁਧਿਆਣਾ ਬਿਊਰੋ
ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਠੀਕ ਪਹਿਲਾਂ ਬਿਜਲੀ ਦੀਆਂ ਖੁੱਲ੍ਹੀਆਂ ਤਾਰਾਂ ਅਤੇ ਪ੍ਰਬੰਧਕੀ ਲਾਪਰਵਾਹੀ ਕਾਰਨ ਵਾਪਰੇ ਇੱਕ ਬਹੁਤ ਹੀ ਦਰਦਨਾਕ ਹਾਦਸੇ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ ਹੈ। ਮੁੱਲਾਂਪੁਰ ਖੇਤਰ ਵਿੱਚ ਆਪਣੇ ਦੋ ਛੋਟੇ ਭਰਾਵਾਂ ਲਈ ਰੱਖੜੀ ਖਰੀਦਣ ਬਾਜ਼ਾਰ ਜਾ ਰਹੀ ਅੱਠ ਸਾਲਾ ਮਾਸੂਮ ਬੱਚੀ ਦੀ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰ ਦੀ ਸਭ ਤੋਂ ਵੱਡੀ ਧੀ ਆਪਣੇ ਦੋ ਛੋਟੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਸਜਾਉਣ ਲਈ ਬਹੁਤ ਉਤਸ਼ਾਹਿਤ ਸੀ ਅਤੇ ਹਰ ਸਾਲ ਵਾਂਗ ਇਸ ਵਾਰ ਵੀ ਵੱਡੇ ਚਾਅ ਨਾਲ ਬਾਜ਼ਾਰੋਂ ਰੱਖੜੀ ਖਰੀਦਣ ਲਈ ਘਰੋਂ ਨਿਕਲੀ ਸੀ। ਪਰ ਰਸਤੇ ਵਿੱਚ ਲਟਕਦੀਆਂ ਬਿਜਲੀ ਦੀਆਂ ਖ਼ਤਰਨਾਕ ਤਾਰਾਂ ਅਤੇ ਕਰੰਟ ਦੀ ਲਪੇਟ ਵਿੱਚ ਆਉਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ, ਜਿਸ ਤੋਂ ਬਾਅਦ ਉਸ ਦੀ ਜਾਨ ਚਲੀ ਗਈ। ਪਰਿਵਾਰਕ ਮੈਂਬਰਾਂ ਨੇ ਰੋਂਦੇ ਹੋਏ ਦੱਸਿਆ ਕਿ ਬੱਚੀ ਹਰ ਸਾਲ ਆਪਣੇ ਦੋਵੇਂ ਛੋਟੇ ਭਰਾਵਾਂ ਨੂੰ ਰੱਖੜੀ ਬੰਨ੍ਹਦੀ ਸੀ ਅਤੇ ਇਸ ਵਾਰ ਵੀ ਤਿਉਹਾਰ ਦੀਆਂ ਤਿਆਰੀਆਂ ਨੂੰ ਲੈ ਕੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ, ਪਰ ਇਸ ਅਚਾਨਕ ਵਾਪਰੀ ਘਟਨਾ ਨੇ ਸਭ ਕੁੱਝ ਤਬਾਹ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਲੋਕਾਂ ਵਿੱਚ ਬਿਜਲੀ ਵਿਭਾਗ ਦੀ ਲਾਪਰਵਾਹੀ ਵਿਰੁੱਧ ਭਾਰੀ ਰੋਸ ਦੇਖਣ ਨੂੰ ਮਿਲਿਆ। ਘਟਨਾ ’ਤੇ ਮੁੱਲਾਂਪੁਰ ਬਿਜਲੀ ਬੋਰਡ ਦੇ ਉਪ ਮੰਡਲ ਅਧਿਕਾਰੀ ਯਮਨ ਗੋਇਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦਰਦਨਾਕ ਅਤੇ ਮੰਦਭਾਗਾ ਹੈ। ਬਿਜਲੀ ਵਿਭਾਗ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਵਿਭਾਗੀ ਨਿਯਮਾਂ ਅਨੁਸਾਰ ਪਰਿਵਾਰ ਨੂੰ ਜੋ ਵੀ ਸੰਭਵ ਆਰਥਿਕ ਅਤੇ ਹੋਰ ਸਹਾਇਤਾ ਹੋਵੇਗੀ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਬਿਜਲੀ ਪ੍ਰਬੰਧਾਂ ਅਤੇ ਘਟਨਾ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਅਜਿਹਾ ਭਿਆਨਕ ਹਾਦਸਾ ਦੁਬਾਰਾ ਨਾ ਵਾਪਰ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ









Users Today : 29
Users Yesterday : 24
Users Last 7 days : 198