Home » ਪ੍ਰਮੁੱਖ ਖ਼ਬਰਾਂ » ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ ਵਿੱਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ ਨਾਲ ਟਲਿਆ ਵੱਡਾ ਹਾਦਸਾ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ ਵਿੱਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ ਨਾਲ ਟਲਿਆ ਵੱਡਾ ਹਾਦਸਾ

      ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਅੱਜ ਲੰਗਰ ਹਾਲ ਵਿੱਚ ਅਚਾਨਕ ਅੱਗ ਲੱਗਣ ਦੀ ਮੰਦਭਾਗੀ ਘਟਨਾ ਵਾਪਰੀ। ਅੱਗ ਲੱਗਣ ਕਾਰਨ ਮੌਕੇ ’ਤੇ ਮੌਜੂਦ ਸੰਗਤ ਵਿੱਚ ਕੁਝ ਸਮੇਂ ਲਈ ਭਾਜੜ ਅਤੇ ਅਫ਼ਰਾ-ਤਫ਼ਰੀ ਮਚ
 ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਦੇ ਲੰਗਰ ਹਾਲ ਵਿੱਚ ਅੱਗ ਲੱਗਣ ਤੋਂ ਬਾਅਦ ਸਥਿਤੀ ’ਤੇ ਕਾਬੂ ਪਾਉਂਦੇ ਹੋਏ ਅੱਗ ਬੁਝਾਊ ਦਸਤੇ ਦੇ ਜਵਾਨ।
[responsivevoice_button voice="Hindi Male"]

ਬਰਨਾਲਾ ਬਿਊਰੋ

              ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਅੱਜ ਲੰਗਰ ਹਾਲ ਵਿੱਚ ਅਚਾਨਕ ਅੱਗ ਲੱਗਣ ਦੀ ਮੰਦਭਾਗੀ ਘਟਨਾ ਵਾਪਰੀ। ਅੱਗ ਲੱਗਣ ਕਾਰਨ ਮੌਕੇ ’ਤੇ ਮੌਜੂਦ ਸੰਗਤ ਵਿੱਚ ਕੁਝ ਸਮੇਂ ਲਈ ਭਾਜੜ ਅਤੇ ਅਫ਼ਰਾ-ਤਫ਼ਰੀ ਮਚ ਗਈ, ਪਰ ਮੌਕੇ ’ਤੇ ਤਾਇਨਾਤ ਅੱਗ ਬੁਝਾਊ ਦਸਤੇ ਦੀ ਮੁਸਤੈਦੀ ਅਤੇ ਚੌਕਸੀ ਕਾਰਨ ਇੱਕ ਬਹੁਤ ਵੱਡਾ ਹਾਦਸਾ ਹੋਣੋਂ ਬਚ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਵੱਡੇ ਸਮਾਗਮ ਨੂੰ ਦੇਖਦੇ ਹੋਏ ਇੱਥੇ ਪਹਿਲਾਂ ਤੋਂ ਹੀ ਅੱਗ ਬੁਝਾਊ ਗੱਡੀਆਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਸੀ। ਇਸੇ ਅਗਾਊਂ ਤਿਆਰੀ ਕਾਰਨ ਅੱਗ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡੀ ਤਬਾਹੀ ਹੋਣੋਂ ਟਲ ਗਈ। ਉਨ੍ਹਾਂ ਦੱਸਿਆ ਕਿ ਅੱਗ ਲੰਗਰ ਹਾਲ ਵਿੱਚ ਚੁੱਲ੍ਹਿਆਂ ਅਤੇ ਗੈਸ ਸਿਲੰਡਰਾਂ ਦੀ ਪਾਈਪ ਤੋਂ ਲੀਕ ਹੋਣ ਕਾਰਨ ਲੱਗੀ ਸੀ, ਜਿਸ ਦੌਰਾਨ ਇੱਕ ਗੈਸ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਵੀ ਹੋਇਆ। ਧਮਾਕੇ ਦੀ ਆਵਾਜ਼ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਪਰ ਮੌਕੇ ’ਤੇ ਮੌਜੂਦ ਅੱਗ ਬੁਝਾਊ ਅਮਲੇ ਨੇ ਬਿਨਾਂ ਸਮਾਂ ਗੁਆਏ ਗੱਡੀ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਦੇ ਹੋਏ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਫਾਇਰ ਬ੍ਰਿਗੇਡ ਟੀਮ ਦੀ ਸਮੇਂ ਸਿਰ ਕੀਤੀ ਗਈ ਇਸ ਬਹਾਦਰੀ ਭਰੀ ਕਾਰਵਾਈ ਕਾਰਨ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ, ਜਿਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਆਈਆਂ ਸੰਗਤਾਂ ਨੇ ਸੁੱਖ ਦਾ ਸਾਹ ਲਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 8
Users Today : 3
Users Yesterday : 14
Users Last 7 days : 148

ਰਾਸ਼ੀਫਲ