ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ

ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ

 ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਆਪਣੇ ਸੈਂਕੜੇ ਸਮਰਥਕਾਂ, ਪੰਚਾਂ ਅਤੇ ਸਰਪੰਚਾਂ ਸਮੇਤ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ

ਬਰਨਾਲਾ ਬਿਊਰੋ

           ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਆਪਣੇ ਸੈਂਕੜੇ ਸਮਰਥਕਾਂ, ਪੰਚਾਂ ਅਤੇ ਸਰਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਰਸਮੀ ਤੌਰ ’ਤੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪੰਜਾਬ, ਖਾਸ ਕਰਕੇ ਮਾਲਵਾ ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ। ਦਰਸ਼ਨ ਸਿੰਘ ਕੋਟਫੱਤਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਅਤੇ ਸਰਗਰਮ ਚਿਹਰਿਆਂ ਵਿੱਚੋਂ ਇੱਕ ਰਹੇ ਹਨ ਅਤੇ ਉਨ੍ਹਾਂ ਦਾ ਆਪਣੇ ਇਲਾਕੇ ਵਿੱਚ ਚੰਗਾ ਜਨਤਕ ਆਧਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਸਥਾਨਕ ਆਗੂ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਕੋਟਫੱਤਾ ਦੇ ਪਾਰਟੀ ਬਦਲਣ ਨਾਲ ਮਾਲਵਾ ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰੇਗੀ, ਜਦਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਵੱਡਾ ਸਿਆਸੀ ਨੁਕਸਾਨ ਸਾਬਤ ਹੋ ਸਕਦਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਹੋਰਨਾਂ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ, ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਅਤੇ ਯੋਗ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਬਿਹਤਰ ਭਵਿੱਖ ਅਤੇ ਆਪਣੇ ਇਲਾਕੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਹ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣੇ ਖੇਤਰ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 2 5
Users Today : 45
Users Yesterday : 51
Users Last 7 days : 382

ਰਾਸ਼ੀਫਲ

error: Content is protected !!