ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

  ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਿਆਸੀ ਗਰਮਾ-ਗਰਮੀ ਵਧ ਗਈ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਜਥੇਬੰਦਕ ਢਾਂਚੇ ਦਾ ਵੱਡੇ ਪੱਧਰ 'ਤੇ ਵਿਸਥਾਰ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਠਨ
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ।

ਕੇਂਦਰੀ ਬਿਊਰੋ

              ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਿਆਸੀ ਗਰਮਾ-ਗਰਮੀ ਵਧ ਗਈ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਜਥੇਬੰਦਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਥੇਬੰਦਕ ਢਾਂਚੇ ਦੇ ਇਸ ਵਿਸਥਾਰ ਵਿੱਚ ਹਰ ਵਰਗ ਨੂੰ ਯੋਗ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਅਤੇ ਉੱਘੇ ਮੁਲਾਜ਼ਮ ਆਗੂ ਰਹੇ ਕਰਮਜੀਤ ਸਿੰਘ ਭਗੜਾਣਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹਰਦਿਆਲ ਸਿੰਘ ਮਿੱਠੂ ਚਾਓਕੇ, ਲਖਵਿੰਦਰ ਸਿੰਘ ਮਹਿਮਾ, ਜਥੇਦਾਰ ਪ੍ਰੀਤਮ ਸਿੰਘ ਮਨਸੀਹਾਂ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਗੁਰਬਚਨ ਸਿੰਘ ਕਰਮੂਵਾਲਾ, ਮਾਸਟਰ ਬਲਵਿੰਦਰ ਸਿੰਘ ਗੋਰਾਇਆ, ਜਥੇਦਾਰ ਮੋਹਣ ਸਿੰਘ ਡੁਮੇਵਾਲ, ਸੁਖਦੇਵ ਸਿੰਘ ਝਾੜੀਵਾਲਾ, ਸ਼ਾਮ ਲਾਲ ਬਜਾਜ ਫਰੀਦਕੋਟ, ਬਲਜਿੰਦਰ ਸਿੰਘ ਧਾਲੀਵਾਲ ਸਾਦਿਕ, ਸੁਖਬੀਰ ਸਿੰਘ ਵਾਹਲਾ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਜਥੇਦਾਰ ਸਵਰਨ ਸਿੰਘ ਹਰੀਪੁਰਾ, ਕੁਲਦੀਪ ਸਿੰਘ ਮੂੜ ਸ਼੍ਰੀ ਹਰਗੋਬਿੰਦਪੁਰ, ਨਰਿੰਦਰਜੀਤ ਸਿੰਘ ਹੁਸੈਨਪੁਰ ਸ਼ਾਮਚੁਰਾਸੀ, ਰਣਜੀਤ ਸਿੰਘ ਰਾਣਾ ਜਲੰਧਰ, ਈਸਾਈ ਆਗੂ ਅਗਸਤਨ ਦਾਸ, ਅਵਤਾਰ ਸਿੰਘ ਭੁੰਗਰਨੀ ਫਗਵਾੜਾ, ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ, ਚਰਨਜੀਤ ਸਿੰਘ ਸੰਧੂ ਸੱਕਾਂਵਾਲੀ, ਅਮਨਪਾਲ ਸਿੰਘ ਨਾਨਹੇੜਾ ਬਸੀ ਪਠਾਣਾਂ, ਜਤਿੰਦਰ ਸਿੰਘ ਰੋਬਿਨ ਲੁਧਿਆਣਾ, ਬਲਵਿੰਦਰ ਸਿੰਘ ਲਾਇਲਪੁਰੀ ਲੁਧਿਆਣਾ, ਰਣਜੀਤ ਸਿੰਘ ਰਾਣਾ ਰਾਜਪੁਰਾ, ਵਕੀਲ ਵਿਜੇ ਧੀਰ ਮੋਗਾ, ਰਾਜਵੰਤ ਸਿੰਘ ਮਾਹਲਾ, ਰਣਜੀਤ ਸਿੰਘ ਭਾਊ, ਦਿਲਾਬਰ ਸਿੰਘ ਦਿੱਲੀ ਬਲਾਚੌਰ, ਕੁਲਦੀਪ ਸਿੰਘ ਔਲਖ ਗੋਇੰਦਵਾਲ ਸਾਹਿਬ, ਕ੍ਰਿਸ਼ਨ ਸਿੰਘ ਸਨੌਰ, ਰਜਿੰਦਰ ਸਿੰਘ ਚਕੇਰੀਆਂ ਮਾਨਸਾ, ਬੀਬੀ ਵਜਿੰਦਰ ਕੌਰ ਵੇਰਕਾ ਅੰਮ੍ਰਿਤਸਰ, ਦਵਿੰਦਰ ਸਿੰਘ ਦਿਆਲ ਪਟਿਆਲਾ, ਬੂਟਾ ਸਿੰਘ ਅਲੀਪੁਰ, ਪਰਮਿੰਦਰ ਸਿੰਘ ਪੰਨੂ ਕੰਗ ਮਾਈ, ਯੁਗਵਿੰਦਰ ਸਿੰਘ ਧਾਲੀਵਾਲ, ਦਿਲਦਾਰ ਸਿੰਘ ਬੱਬਰ ਮਜਾਰਾ, ਕੁਲਦੀਪ ਸਿੰਘ ਨੱਸੂਪੁਰ, ਸਰਬਜੀਤ ਸਿੰਘ ਪਾਰਸ ਮੋਹਾਲੀ, ਗੁਰਜੀਤ ਸਿੰਘ ਪੰਧੇਰਖੇੜੀ ਪਾਇਲ, ਅਵਤਾਰ ਸਿੰਘ ਚੀਮਾ ਵਡਾਲਾ ਗ੍ਰੰਥੀਆਂ, ਸੁਰਜੀਤ ਸਿੰਘ ਦੰਗਾ ਪੀੜਤ ਲੁਧਿਆਣਾ ਅਤੇ ਜਥੇਦਾਰ ਕੁਲਦੀਪ ਸਿੰਘ ਮਛਰਾਈ ਅਮਲੋਹ ਆਦਿ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਡਾਕਟਰ ਚੀਮਾ ਅਨੁਸਾਰ ਜਥੇਬੰਦਕ ਸਕੱਤਰ ਵਜੋਂ ਹਰਪਾਲ ਸਿੰਘ ਗੱਜਪੁਰ, ਗੁਰਮੁਖ ਸਿੰਘ ਸੈਣੀ ਰੋਪੜ, ਜਰਨੈਲ ਸਿੰਘ ਜੈਲੀ ਭਰਤਗੜ੍ਹ, ਜੋਗਾ ਸਿੰਘ ਸਿੱਧੂ ਪਾਤੜਾਂ, ਸਰੂਪ ਸਿੰਘ ਬਟਾਲਾ, ਸ਼ਮਸ਼ੇਰ ਸਿੰਘ ਚੀਮਾ ਬਟਾਲਾ, ਬਲਕਾਰ ਸਿੰਘ ਬਾਰਨ, ਜਸਵਿੰਦਰ ਸਿੰਘ ਪ੍ਰਿੰਸ ਸੰਗਰੂਰ, ਸੁਖਪਾਲ ਸਿੰਘ ਬਾਜ਼ੀਗਰ, ਸ਼ਾਦੀਰਾਮ ਬਾਜ਼ੀਗਰ ਪਟਿਆਲਾ, ਹਰਜੀਤ ਸਿੰਘ ਇਬਰਾਹਿਮਪੁਰ, ਜੋਗਾ ਸਿੰਘ ਭਰਤਪੁਰ ਜੱਟਾਂ, ਅਮਰਜੀਤ ਸਿੰਘ ਟੋਡਰਪੁਰ, ਮਲਕੀਤ ਸਿੰਘ ਚੰਨਣਖੇੜਾ, ਕਮਲਜੀਤ ਸਿੰਘ ਮੱਲ੍ਹਾ, ਹਰਮਿੰਦਰ ਸਿੰਘ ਕੁੰਭੜਾ, ਪ੍ਰਤਾਪ ਭੱਟੀ ਫਤਿਹਗੜ੍ਹ ਚੂੜੀਆਂ, ਅਮਨਦੀਪ ਗਿੱਲ ਮਜੀਠਾ, ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਸ਼ਰਧਾ ਸਿੰਘ ਛੰਨਾਂ, ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਸੰਤੋਖ ਸਿੰਘ ਲੁਧਿਆਣਾ ਨੂੰ ਨਿਯੁਕਤ ਕੀਤਾ ਗਿਆ ਹੈ। ਜਦਕਿ ਸਿਮਰਨਜੀਤ ਸਿੰਘ ਰਸੂਲਪੁਰ, ਜਸਵਿੰਦਰ ਸਿੰਘ ਪਾਰਸ, ਬਲਵਿੰਦਰ ਸਿੰਘ ਲਾਲਕਾ, ਡਾਕਟਰ ਜਗਬੀਰ ਸਿੰਘ, ਅਵਤਾਰ ਸਿੰਘ ਧਮੋਟ, ਹੰਸ ਰਾਜ ਰਾਮਪੁਰਾ, ਲਖਵੀਰ ਸਿੰਘ ਅਤੇ ਪਵਿੱਤਰ ਸਿੰਘ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੋਣਾਂ ਸਬੰਧੀ ਵਧੇਰੇ ਨਿਯਮਾਂ ਅਤੇ ਆਧਿਕਾਰਿਕ ਜਾਣਕਾਰੀ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਜਾ ਕੇ ਦੇਖਿਆ ਜਾ ਸਕਦਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 1 6
Users Today : 36
Users Yesterday : 51
Users Last 7 days : 373

ਰਾਸ਼ੀਫਲ

error: Content is protected !!