ਬਰਨਾਲਾ ਬਿਊਰੋ
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਸੰਸਥਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਮਹੱਤਵਪੂਰਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਤੋਂ ਨਵੀਂ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਇੱਕ ਚੰਗਾ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਯੋਗ ਮਾਰਗਦਰਸ਼ਨ ਪ੍ਰਦਾਨ ਕਰਨਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਅਤੇ ਉਦੇਸ਼ ਨੂੰ ਮੁੱਖ ਰੱਖਦਿਆਂ ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਵਿਸ਼ੇਸ਼ ਨੁੱਕੜ ਨਾਟਕ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾਕਟਰ ਵੰਦਨਾ ਸੁਖੀਜਾ ਨੇ ਦੱਸਿਆ ਕਿ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ‘ਨਸ਼ਾ ਮੁਕਤ ਭਾਰਤ’ ਵਿਸ਼ੇ ਅਧੀਨ ਨਸ਼ਿਆਂ ਦੇ ਦੁਰप्रभावਾਂ ਤੋਂ ਬਚਾਅ ਅਤੇ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਦੇ ਮਨਾਂ ਅੰਦਰ ਅਧਿਆਪਕਾਂ ਪ੍ਰਤੀ ਘਟ ਰਹੇ ਸਤਿਕਾਰ ਵਰਗੇ ਗੰਭੀਰ ਮੁੱਦਿਆਂ ਨੂੰ ਮੁੱਖ ਰੱਖਦੇ ਹੋਏ ਇਸ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਵਾਈ ਗਈ। ਇਸ ਪ੍ਰਭਾਵਸ਼ਾਲੀ ਨਾਟਕ ਨੂੰ ਰੈੱਡ ਆਰਟਸ ਪੰਜਾਬ ਕਲਾ ਮੰਚ ਮੋਹਾਲੀ ਦੇ ਕਲਾਕਾਰਾਂ ਦੀਪਕ ਅਤੇ ਧਰਮਿੰਦਰ ਸਿੰਘ ਵੱਲੋਂ ਆਪਣੇ ਬਹਿਤਰੀਨ ਤੇ ਬਾਖ਼ੂਬੀ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ। ਨਾਟਕ ਦੇ ਮਾਧਿਅਮ ਨਾਲ ਅੱਜ ਦੇ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਆ ਰਹੀ ਅਨੈਤਿਕਤਾ, ਦਿਨੋਂ-ਦਿਨ ਵਧ ਰਹੇ ਨਸ਼ਿਆਂ ਦੇ ਭਿਆਨਕ ਰੁਝਾਨ ਅਤੇ ਸਿੱਖਿਆ ਦੇ ਖੇਤਰ ਵਿੱਚ ਆ ਰਹੀਆਂ ਵੱਖ-ਵੱਖ ਦਰਪੇਸ਼ ਚੁਣੌਤੀਆਂ ਬਾਰੇ ਬਹੁਤ ਹੀ ਡੂੰਘਾਈ ਨਾਲ ਚਾਨਣਾ ਪਾਇਆ ਗਿਆ ਅਤੇ ਸਭ ਨੂੰ ਜਾਗਰੂਕ ਕੀਤਾ ਗਿਆ। ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਇਸ ਸੰਦੇਸ਼ਪੂਰਨ ਨਾਟਕ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਅਤੇ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਜਿਹੇ ਪ੍ਰੇਰਨਾਦਾਇਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮੌਜੂਦਾ ਸਮੇਂ ਵਿੱਚ ਫੈਲ ਰਹੇ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਅਤੇ ਉਜੱਵਲ ਬਣਾ ਸਕਣ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਅਧਿਆਪਕਾਂ ਅਤੇ ਵੱਡਿਆਂ ਦਾ ਸਤਿਕਾਰ ਕਰਨਾ ਸਾਡੇ ਸੰਸਕਾਰਾਂ ਦਾ ਹਿੱਸਾ ਹੈ ਜਿਸ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਇਸ ਵਿਸ਼ੇਸ਼ ਸਮਾਗਮ ਦੇ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਬਰਨ ਇਲਾਜ, ਇੱਕ ਕਰੋੜ ਉਨਤਾਲੀ ਲੱਖ ਰੁਪਏ ਹੋਏ ਖ਼ਰਚ









Users Today : 29
Users Yesterday : 24
Users Last 7 days : 198