Home » ਪ੍ਰਮੁੱਖ ਖ਼ਬਰਾਂ » ਪੰਜਾਬ ਸਰਕਾਰ ਕੋਲ ਬਰਸਾਤੀ ਅਤੇ ਨਦੀਆਂ ਦੇ ਪਾਣੀ ਦੇ ਰੱਖ-ਰਖਾਅ ਲਈ ਕੋਈ ਠੋਸ ਨੀਤੀ ਨਹੀਂ, 20 ਅਗਸਤ ਨੂੰ ਲੱਗੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

ਪੰਜਾਬ ਸਰਕਾਰ ਕੋਲ ਬਰਸਾਤੀ ਅਤੇ ਨਦੀਆਂ ਦੇ ਪਾਣੀ ਦੇ ਰੱਖ-ਰਖਾਅ ਲਈ ਕੋਈ ਠੋਸ ਨੀਤੀ ਨਹੀਂ, 20 ਅਗਸਤ ਨੂੰ ਲੱਗੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

ਪੰਜਾਬ ਸਰਕਾਰ ਕੋਲ ਬਰਸਾਤੀ ਅਤੇ ਨਦੀਆਂ ਦੇ ਪਾਣੀ ਦੇ ਰੱਖ-ਰਖਾਅ ਲਈ ਕੋਈ ਠੋਸ ਨੀਤੀ ਨਹੀਂ, 20 ਅਗਸਤ ਨੂੰ ਲੱਗੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ
ਪੰਜਾਬ ਸਰਕਾਰ ਕੋਲ ਬਰਸਾਤੀ ਅਤੇ ਨਦੀਆਂ ਦੇ ਪਾਣੀ ਦੇ ਰੱਖ-ਰਖਾਅ ਲਈ ਕੋਈ ਠੋਸ ਨੀਤੀ ਨਹੀਂ, 20 ਅਗਸਤ ਨੂੰ ਲੱਗੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ
[responsivevoice_button voice="Hindi Male"]

ਬਰਨਾਲਾ ਬਿਊਰੋ:

          ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ, ਈਥਾਨੌਲ ਨੀਤੀ ਅਤੇ ਪੰਜਾਬ ਦੇ ਡੂੰਘੇ ਹੁੰਦੇ ਪਾਣੀ ਦੇ ਸੰਕਟ ਵਿਰੁੱਧ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਹਾਲ ਹੀ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੀ ਸਮੀਖਿਆ ਕਰਨ ਤੋਂ ਬਾਅਦ ਹੁਣ 20 ਅਗਸਤ ਨੂੰ ਸੂਬੇ ਵਿੱਚ ਕਾਰਪੋਰੇਟ ਘਰਾਣਿਆਂ ਦੇ ਤਿੰਨ ਵੱਡੇ ਠਿਕਾਣਿਆਂ ਅੰਮ੍ਰਿਤਸਰ ਵਿਖੇ ਕਾਰਪੋਰੇਟ ਵਾਟਰ ਪ੍ਰੋਜੈਕਟ, ਬਠਿੰਡਾ ਵਿਖੇ ਕਾਰਗਿਲ ਕੰਪਨੀ ਦਾ ਮਾਲ ਕੇਂਦਰ ਅਤੇ ਚੰਨੋ ਸੰਗਰੂਰ ਵਿਖੇ ਪੈਪਸੀਕੋ ਫੈਕਟਰੀ ਦੇ ਬਾਹਰ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਇਹ ਧਰਨੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ, ਕਿਉਂਕਿ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਆਂ ਨੀਤੀਆਂ ਅਤੇ ਸਮਝੌਤੇ ਆਮ ਜਨਤਾ ਜਾਂ ਕਿਸਾਨਾਂ ਦੇ ਭਲੇ ਲਈ ਨਹੀਂ, ਸਗੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਵਧਾਉਣ ਲਈ ਹਨ ਅਤੇ ਸਰਕਾਰਾਂ ਆਮ ਲੋਕਾਂ ਦੇ ਸਰੋਤ ਕਾਰਪੋਰੇਟਾਂ ਦੇ ਹਵਾਲੇ ਕਰ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਨਾਗਰਿਕਾਂ ਦੀ ਜੇਬ ਅਤੇ ਰੋਜ਼ੀ-ਰੋਟੀ ‘ਤੇ ਪੈ ਰਿਹਾ ਹੈ। ਪੈਟਰੋਲ ਵਿੱਚ ਈਥਾਨੌਲ ਦੀ ਮਿਲਾਵਟ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੈਟਰੋਲ ‘ਚ ਈਥਾਨੌਲ ਦੀ ਜ਼ਿਆਦਾ ਮਿਲਾਵਟ ਕਾਰਨ ਵਾਹਨਾਂ ਦੇ ਇੰਜਣ ਖ਼ਰਾਬ ਹੋਣ ਦੀਆਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਈਥਾਨੌਲ ਤਿਆਰ ਕਰਨ ਵਾਲੇ ਜ਼ਿਆਦਾਤਰ ਪ੍ਰੋਜੈਕਟ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਪਰਿਵਾਰ ਅਤੇ ਉਨ੍ਹਾਂ ਦੇ ਨੇੜਲਿਆਂ ਨਾਲ ਸਬੰਧਤ ਹਨ। ਹਨੂਮਾਨਗੜ੍ਹ ਦੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਫੈਕਟਰੀਆਂ ਨੂੰ ਲਗਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਧੱਕੇ ਨਾਲ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਈਥਾਨੌਲ ਬਣਾਉਣ ਲਈ ਚੌਲ ਅਤੇ ਹੋਰ ਅਨਾਜ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਖਾਣ ਵਾਲੇ ਚੌਲਾਂ ਦੀ ਗੁਣਵੱਤਾ ਅਤੇ ਉਪਲਬਧਤਾ ‘ਤੇ ਬੁਰਾ ਅਸਰ ਪੈ ਰਿਹਾ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਵਾਹਨ ਚਾਲਕਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਪੈਟਰੋਲ ‘ਚ ਈਥਾਨੌਲ ਦੀ ਮਿਲਾਵਟ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਈਥਾਨੌਲ ਬਣਾਉਣ ਲਈ ਅਨਾਜ ਦੀ ਥਾਂ ਸਿਰਫ਼ ਗੰਨੇ ਦੇ ਸੀਰੇ, ਮੱਕੀ ਜਾਂ ਹੋਰ ਜ਼ਰੂਰੀ ਉਦਯੋਗਿਕ ਫ਼ਜ਼ੂਲ ਪਦਾਰਥਾਂ ਦੀ ਹੀ ਵਰਤੋਂ ਕੀਤੀ ਜਾਵੇ। ਪੰਜਾਬ ਵਿੱਚ ਪਾਣੀ ਦੇ ਡੂੰਘੇ ਹੁੰਦੇ ਸੰਕਟ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨ ਆਗੂ ਨੇ ਕਿਹਾ ਕਿ ਯੋਜਨਾਬੰਦੀ ਦੀ ਘਾਟ ਕਾਰਨ ਪੰਜਾਬ ਦੀਆਂ ਨਦੀਆਂ ਦਾ ਵਾਧੂ ਪਾਣੀ ਪਾਕਿਸਤਾਨ ਵੱਲ ਵਹਿ ਰਿਹਾ ਹੈ ਅਤੇ ਜੇਕਰ ਸਰਕਾਰ ਉੱਥੇ ਸਹੀ ਪ੍ਰੋਜੈਕਟ ਅਤੇ ਬੰਨ੍ਹ ਲਗਾਵੇ ਤਾਂ ਪਾਣੀ ਦੀ ਬਚਤ ਦੇ ਨਾਲ-ਨਾਲ ਲਗਭਗ 2000 ਮੈਗਾਵਾਟ ਬਿਜਲੀ ਵੀ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੋਲ ਬਰਸਾਤੀ ਅਤੇ ਨਦੀਆਂ ਦੇ ਪਾਣੀ ਦੇ ਰੱਖ-ਰਖਾਅ ਲਈ ਕੋਈ ਠੋਸ ਨੀਤੀ ਨਹੀਂ ਹੈ, ਜਿਸ ਕਾਰਨ ਪਾਣੀ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਡੈਮਾਂ ਤੇ ਨਹਿਰਾਂ ਵਿੱਚ ਗਾਰ ਜਮ੍ਹਾਂ ਹੋਣ ਕਾਰਨ ਉਨ੍ਹਾਂ ਦੀ ਪਾਣੀ ਸੰਭਾਲਣ ਦੀ ਸਮਰੱਥਾ ਘਟ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਪਾਣੀ ਦੀ ਸੰਭਾਲ ਅਤੇ ਇਸ ਦੇ ਪ੍ਰਬੰਧਨ ਨੂੰ ਸੰਗਠਨ ਦੇ ਆਉਣ ਵਾਲੇ ਸੰਘਰਸ਼ ਦਾ ਮੁੱਖ ਹਿੱਸਾ ਬਣਾਇਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 8
Users Today : 3
Users Yesterday : 14
Users Last 7 days : 148

ਰਾਸ਼ੀਫਲ