Home » ਪ੍ਰਮੁੱਖ ਖ਼ਬਰਾਂ » ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ 14 ਅਤੇ 15 ਅਗਸਤ ਨੂੰ ਭਾਰੀ ਬਾਰਿਸ਼ ਦਾ ਪੀਲਾ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ 14 ਅਤੇ 15 ਅਗਸਤ ਨੂੰ ਭਾਰੀ ਬਾਰਿਸ਼ ਦਾ ਪੀਲਾ ਅਲਰਟ ਜਾਰੀ

 ਜਿੱਥੇ ਇੱਕ ਪਾਸੇ ਪਹਾੜੀ ਰਾਜਾਂ ਦੇ ਅੰਦਰ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਦੇ ਕਾਰਨ ਪਹਾੜ ਖਿਸਕਣ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਉੱਥੇ ਦੂਜੇ ਪਾਸੇ ਮੈਦਾਨੀ ਸੂਬਿਆਂ ਦੇ ਅੰਦਰ ਵੀ ਮਾਨਸੂਨ ਪੂਰੀ ਤਰ੍ਹਾਂ
ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਆਸਮਾਨ 'ਤੇ ਛਾਏ ਕਾਲੇ ਬੱਦਲ ਅਤੇ ਮੀਂਹ ਦੌਰਾਨ ਸੜਕਾਂ 'ਤੇ ਵਾਹਨ ਚਲਾਉਂਦੇ ਹੋਏ ਲੋਕ।
[responsivevoice_button voice="Hindi Male"]

ਬਰਨਾਲਾ ਬਿਊਰੋ:

           ਜਿੱਥੇ ਇੱਕ ਪਾਸੇ ਪਹਾੜੀ ਰਾਜਾਂ ਦੇ ਅੰਦਰ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਦੇ ਕਾਰਨ ਪਹਾੜ ਖਿਸਕਣ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਉੱਥੇ ਦੂਜੇ ਪਾਸੇ ਮੈਦਾਨੀ ਸੂਬਿਆਂ ਦੇ ਅੰਦਰ ਵੀ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਿਆ ਹੈ। ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਸੂਬੇ ਅੰਦਰ ਵੀ ਇਸ ਵੇਲੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਸਿਰਫ਼ ਇੱਕ ਜ਼ਿਲ੍ਹੇ ਪਠਾਨਕੋਟ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਸੂਬੇ ਦੇ ਬਾਕੀ ਕਿਸੇ ਵੀ ਜ਼ਿਲ੍ਹੇ ਲਈ ਅੱਜ ਕੋਈ ਵਿਸ਼ੇਸ਼ ਚੇਤਾਵਨੀ ਨਹੀਂ ਹੈ, ਪਰ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਪਠਾਨਕੋਟ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ 13 ਅਗਸਤ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਹਾਲਾਂਕਿ ਇਸ ਦਿਨ ਵੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਰੂਪਨਗਰ ਵਿੱਚ ਪੀਲਾ ਅਲਰਟ ਰਹੇਗਾ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਪੀਲਾ ਅਲਰਟ ਜਾਰੀ ਰਹੇਗਾ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੋਵੇਗਾ ਪਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਲਗਾਤਾਰ ਬਣੀ ਰਹੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 8
Users Today : 3
Users Yesterday : 14
Users Last 7 days : 148

ਰਾਸ਼ੀਫਲ