Home » ਰਾਜਨੀਤੀ » ਈਡੀ ਦੀ ਰਾਡਾਰ ‘ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਘੁੰਮਣ, ਈਡੀ ਵੱਲੋਂ ਡੀਜੀਪੀ ਨੂੰ ਪੱਤਰ ਲਿਖਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਗੰਭੀਰ ਸਵਾਲ

ਈਡੀ ਦੀ ਰਾਡਾਰ ‘ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਘੁੰਮਣ, ਈਡੀ ਵੱਲੋਂ ਡੀਜੀਪੀ ਨੂੰ ਪੱਤਰ ਲਿਖਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਗੰਭੀਰ ਸਵਾਲ

ਪ੍ਰਵਰਤਨ ਨਿਦੇਸ਼ਾਲਯ ਵੱਲੋਂ ਪੰਜਾਬ ਦੇ ਪੁਲਿਸ ਮਹਾਂਨਿਰਦੇਸ਼ਕ ਗੌਰਵ ਯਾਦਵ ਨੂੰ ਇੱਕ ਪੱਤਰ ਭੇਜ ਕੇ ਰਾਜਨੀਤਿਕ ਤੌਰ 'ਤੇ ਜੁੜੇ ਸ਼ੱਕੀ ਆਗੂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਣ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਅੰਦਰ ਭੂਚਾਲ ਆ ਗਿਆ ਹੈ। ਪ੍ਰਵਰਤਨ ਨਿਦੇਸ਼ਾਲਯ ਨੇ ਦੋਸ਼ ਲਾਇਆ ਹੈ ਕਿ ਉਕਤ ਵਿਅਕਤੀ ਵੱਲੋਂ
 ਪ੍ਰਵਰਤਨ ਨਿਦੇਸ਼ਾਲਯ ਵੱਲੋਂ ਪੰਜਾਬ ਦੇ ਪੁਲਿਸ ਮਹਾਂਨਿਰਦੇਸ਼ਕ ਨੂੰ ਭੇਜੇ ਪੱਤਰ ਅਤੇ ਓਐਸਡੀ ਰਾਜਵੀਰ ਘੁੰਮਣ 'ਤੇ ਲੱਗੇ ਦੋਸ਼ਾਂ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਸਵਾਲ ਚੁੱਕਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ।
[responsivevoice_button voice="Hindi Male"]

ਬਰਨਾਲਾ ਬਿਊਰੋ:

            ਪ੍ਰਵਰਤਨ ਨਿਦੇਸ਼ਾਲਯ ਵੱਲੋਂ ਪੰਜਾਬ ਦੇ ਪੁਲਿਸ ਮਹਾਂਨਿਰਦੇਸ਼ਕ ਗੌਰਵ ਯਾਦਵ ਨੂੰ ਇੱਕ ਪੱਤਰ ਭੇਜ ਕੇ ਰਾਜਨੀਤਿਕ ਤੌਰ ‘ਤੇ ਜੁੜੇ ਸ਼ੱਕੀ ਆਗੂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਣ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਅੰਦਰ ਭੂਚਾਲ ਆ ਗਿਆ ਹੈ। ਪ੍ਰਵਰਤਨ ਨਿਦੇਸ਼ਾਲਯ ਨੇ ਦੋਸ਼ ਲਾਇਆ ਹੈ ਕਿ ਉਕਤ ਵਿਅਕਤੀ ਵੱਲੋਂ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ, ਪੋਸਟਿੰਗਾਂ ਅਤੇ ਨੀਤੀਗਤ ਫੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਜ਼ਮੀਨੀ ਵਿਵਾਦਾਂ ਵਿੱਚ ਗੈਰ-ਕਾਨੂੰਨੀ ਦਖਲਅੰਦਾਜ਼ੀ ਕੀਤੀ ਜਾ ਰਹੀ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪ੍ਰਸ਼ਾਸਨ ‘ਤੇ ਤਿੱਖੇ ਹਮਲੇ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ ਰਾਜਵੀਰ ਘੁੰਮਣ ਹੁਣ ਪ੍ਰਵਰਤਨ ਨਿਦੇਸ਼ਾਲਯ ਦੀ ਰਾਡਾਰ ‘ਤੇ ਆ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਜਵੀਰ ਘੁੰਮਣ ਨੇ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਬਦਲੇ ਕਰੋੜਾਂ ਰੁਪਏ ਕਮਾਏ ਹਨ ਅਤੇ ਸਰਕਾਰੀ ਕੰਮਕਾਜ ਵਿੱਚ ਦਲਾਲੀ ਕੀਤੀ ਹੈ, ਜਿਸ ਸਬੰਧੀ ਵਾਟਸਐਪ ਗੱਲਬਾਤ ਅਤੇ ਹੋਰ ਪੁਖ਼ਤਾ ਸਬੂਤ ਵੀ ਮੌਜੂਦ ਹਨ। ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੋਲੋਂ ਸਵਾਲ ਪੁੱਛਦਿਆਂ ਕਿਹਾ ਕਿ ਰਾਜਵੀਰ ਘੁੰਮਣ ਨੂੰ ਇੰਨੀ ਪਹੁੰਚ ਕਿਸ ਨੇ ਦਿੱਤੀ ਅਤੇ ਬਦਲੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਦਾ ਹਿੱਸਾ ਕਿੱਥੇ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਹੁਣ ਭ੍ਰਿਸ਼ਟਾਚਾਰ ਦਾ ਕੇਂਦਰ ਬਣ ਚੁੱਕੀ ਹੈ ਅਤੇ ਰਾਜਵੀਰ ਘੁੰਮਣ ਮਹਿਜ਼ ਇੱਕ ਮੋਹਰਾ ਹੈ ਜਦਕਿ ਇਸ ਦੇ ਅਸਲੀ ਖਿਡਾਰੀ ਮੁੱਖ ਮੰਤਰੀ ਆਪ ਹਨ। ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਦੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਰਾਜਵੀਰ ਘੁੰਮਣ ਖ਼ਿਲਾਫ਼ ਕੀ ਕਾਰਵਾਈ ਕਰਦਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਦੇ ਲੋਕਾਂ ਦਾ ਲੁੱਟਿਆ ਗਿਆ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਂਦਾ ਹੈ ਜਾਂ ਨਹੀਂ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 0 3
Users Today : 11
Users Yesterday : 24
Users Last 7 days : 180

ਰਾਸ਼ੀਫਲ