ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਪਿੰਡ ਰਾਏਸਰ ਦੇ ਦੋ ਲੋੜਵੰਦ ਮਰੀਜ਼ਾਂ ਨੂੰ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ, ਮਹਿੰਗੇ ਇਲਾਜਾਂ ਕਾਰਨ ਗਰੀਬ ਪਰਿਵਾਰਾਂ ਦੇ ਮਰੀਜ਼ ਮੌਤ ਦੇ ਮੂੰਹ ਵੱਲ ਧੱਕੇ ਜਾ ਰਹੇ ਹਨ: ਭਾਨ ਸਿੰਘ ਜੱਸੀ

ਪਿੰਡ ਰਾਏਸਰ ਦੇ ਦੋ ਲੋੜਵੰਦ ਮਰੀਜ਼ਾਂ ਨੂੰ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ, ਮਹਿੰਗੇ ਇਲਾਜਾਂ ਕਾਰਨ ਗਰੀਬ ਪਰਿਵਾਰਾਂ ਦੇ ਮਰੀਜ਼ ਮੌਤ ਦੇ ਮੂੰਹ ਵੱਲ ਧੱਕੇ ਜਾ ਰਹੇ ਹਨ: ਭਾਨ ਸਿੰਘ ਜੱਸੀ

ਮਰਹੂਮ ਇਨਕਲਾਬੀ ਕਵੀ ਸੰਤ ਰਾਮ ਉਦਾਸੀ ਦੇ ਪਿੰਡ ਰਾਏਸਰ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਵੱਲੋਂ ਪਿੰਡ ਦੇ ਦੋ ਲੋੜਵੰਦ ਮਰੀਜ਼ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਸੇਵਾ ਭੇਟ ਭਾਈ ਤੇਜਿੰਦਰ ਸਿੰਘ ਮੋਹਾਲੀ ਵੱਲੋਂ ਭੇਜੀ ਗਈ ਸੀ, ਜੋ
ਪਿੰਡ ਰਾਏਸਰ ਵਿਖੇ ਲੋੜਵੰਦ ਮਰੀਜ਼ ਪਰਿਵਾਰਾਂ ਨੂੰ ਮਾਲੀ ਸਹਾਇਤਾ ਭੇਟ ਕਰਦੇ ਹੋਏ ਸਮਾਜ ਸੇਵੀ ਭਾਨ ਸਿੰਘ ਜੱਸੀ, ਨਾਲ ਪਿੰਡ ਦੀਆਂ ਹੋਰ ਸ਼ਖਸੀਅਤਾਂ।

ਬਰਨਾਲਾ ਬਿਊਰੋ

          ਮਰਹੂਮ ਇਨਕਲਾਬੀ ਕਵੀ ਸੰਤ ਰਾਮ ਉਦਾਸੀ ਦੇ ਪਿੰਡ ਰਾਏਸਰ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਵੱਲੋਂ ਪਿੰਡ ਦੇ ਦੋ ਲੋੜਵੰਦ ਮਰੀਜ਼ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਸੇਵਾ ਭੇਟ ਭਾਈ ਤੇਜਿੰਦਰ ਸਿੰਘ ਮੋਹਾਲੀ ਵੱਲੋਂ ਭੇਜੀ ਗਈ ਸੀ, ਜੋ ਸਮਾਜ ਸੇਵੀ ਭਾਨ ਸਿੰਘ ਜੱਸੀ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਗਈ। ਇਸ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਬੱਬੀ ਰਾਏਸਰ ਅਤੇ ਜਗਰੂਪ ਸਿੰਘ ਨੇ ਦੱਸਿਆ ਕਿ ਭਾਨ ਸਿੰਘ ਜੱਸੀ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ। ਉਹ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਲਗਾਤਾਰ ਮਦਦ ਕਰਦੇ ਆ ਰਹੇ ਹਨ। ਇਸੇ ਲੜੀ ਤਹਿਤ ਹਸਪਤਾਲ ਵਿੱਚ ਦਾਖ਼ਲ ਇੱਕ ਹਾਦਸਾਗ੍ਰਸਤ ਮਰੀਜ਼ ਅਤੇ ਇੱਕ ਨੌਜਵਾਨ ਮੰਦਬੁੱਧੀ ਬੱਚੇ ਦੇ ਪਰਿਵਾਰ ਨੂੰ ਵੀ ਆਰਥਿਕ ਸਹਾਇਤਾ ਦਿੱਤੀ ਗਈ। ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਉਪਰੰਤ ਭਾਨ ਸਿੰਘ ਜੱਸੀ ਨੇ ਕਿਹਾ ਕਿ ਅੱਜ ਮਹਿੰਗੇ ਇਲਾਜ ਅਤੇ ਵਧ ਰਹੇ ਸਿਹਤ ਖਰਚਿਆਂ ਕਾਰਨ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਆਪਣੇ ਮਰੀਜ਼ਾਂ ਦਾ ਇਲਾਜ ਕਰਵਾਉਣਾ ਬੇਹੱਦ ਮੁਸ਼ਕਲ ਹੋ ਗਿਆ ਹੈ। ਆਰਥਿਕ ਤੰਗੀਆਂ ਨਾਲ ਜੂਝ ਰਹੇ ਪਰਿਵਾਰ ਇਲਾਜ ਦੇ ਭਾਰੀ ਖਰਚੇ ਕਾਰਨ ਗੰਭੀਰ ਸੰਕਟ ਵਿੱਚ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਗਰੀਬ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਦਿਆਂ ਮਹਿੰਗੇ ਇਲਾਜਾਂ ਤੋਂ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਰਥਿਕ ਤੰਗੀਆਂ ਅਤੇ ਰਾਜਨੀਤਿਕ ਵਿਤਕਰਿਆਂ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਸੱਤਾ ਹਾਸਲ ਕਰਨ ਤੋਂ ਬਾਅਦ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪੰਜਾਬ ਦੇ ਸੀਨੀਅਰ ਮਜ਼ਦੂਰ ਆਗੂ ਸਾਥੀ ਖੁਸ਼ੀਆ ਸਿੰਘ, ਚੰਦ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਅੰਤ ਵਿੱਚ ਪਿੰਡ ਦੀ ਮਹਿਲਾ ਸਰਪੰਚ ਬੀਬੀ ਸੁਰਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਬਲਵੀਰ ਸਿੰਘ ਨੇ ਗਰੀਬ ਤੇ ਲੋੜਵੰਦ ਮਰੀਜ਼ ਪਰਿਵਾਰਾਂ ਦੀ ਮਦਦ ਕਰਨ ਲਈ ਗ੍ਰਾਮ ਪੰਚਾਇਤ ਵੱਲੋਂ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਧੰਨਵਾਦ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੁਤੰਤਰਤਾ ਦਿਵਸ ‘ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ, 11 ਅਧਿਕਾਰੀਆਂ ਨੂੰ ਸ਼ਾਨਦਾਰ ਤੇ 1 ਨੂੰ ਵਿਲੱਖਣ ਸੇਵਾ ਲਈ ਕੀਤਾ ਜਾਵੇਗਾ ਸਨਮਾਨਿਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 9
Users Today : 110
Users Yesterday : 59
Users Last 7 days : 330

ਰਾਸ਼ੀਫਲ

error: Content is protected !!