Home » ਬਰਨਾਲਾ » ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ

   ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਬੇਹੱਦ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਚੌਂਕੀ ਅੱਡਾ ਬਰਨਾਲਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ
[responsivevoice_button voice="Hindi Male"]

ਬਰਨਾਲਾ ਬਿਊਰੋ

               ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਬੇਹੱਦ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਚੌਂਕੀ ਅੱਡਾ ਬਰਨਾਲਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਂਕਾਂ ਅਤੇ ਸਰਹੱਦੀ ਨਾਕਿਆਂ ‘ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ

ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਵਿੱਚ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਜਵਾਨਾਂ ਵੱਲੋਂ ਗੱਡੀਆਂ ਦੀ ਪਿਛਲੀ ਸੀਟ, ਡਿੱਗੀ ਅਤੇ ਹੋਰ ਹਿੱਸਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜਾਂ ਗ਼ੈਰ-ਕਾਨੂੰਨੀ ਸਮਾਨ ਸ਼ਹਿਰ ਦੇ ਅੰਦਰ ਦਾਖ਼ਲ ਨਾ ਹੋ ਸਕੇ। ਇਸ ਤੋਂ ਇਲਾਵਾ ਸ਼ਹਿਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਸਮੇਤ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ ਅਤੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਚੌਂਕੀ ਇੰਚਾਰਜ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਰਨਾਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੱਡੀਆਂ ਦੀ ਚੈਕਿੰਗ ਲਈ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਸਤੂ, ਲਵਾਰਸ ਸਮਾਨ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਨੇੜਲੇ ਪੁਲਿਸ ਥਾਣੇ ਜਾਂ ਚੌਂਕੀ ਵਿੱਚ ਦੇਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਚੈਕਿੰਗ ਦਾ ਮੁੱਖ ਮਕਸਦ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਅਤੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨਾ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸੁਤੰਤਰਤਾ ਦਿਵਸ ‘ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ, 11 ਅਧਿਕਾਰੀਆਂ ਨੂੰ ਸ਼ਾਨਦਾਰ ਤੇ 1 ਨੂੰ ਵਿਲੱਖਣ ਸੇਵਾ ਲਈ ਕੀਤਾ ਜਾਵੇਗਾ ਸਨਮਾਨਿਤ

0 0 votes
Article Rating
Subscribe
Notify of
guest
0 Comments
Oldest
Newest Most Voted