Home » ਪ੍ਰਮੁੱਖ ਖ਼ਬਰਾਂ » ਸੁਖਬੀਰ ਬਾਦਲ ‘ਤੇ ਹਮਲਾ ਵੱਡੀ ਸਾਜ਼ਿਸ਼ ਦਾ ਹਿੱਸਾ, ਬੇਅਦਬੀਆਂ ਲਈ ਮਾਨ ਸਰਕਾਰ ਵੀ ਬਰਾਬਰ ਜ਼ਿੰਮੇਵਾਰ: ਭਾਈ ਬਲਵੰਤ ਸਿੰਘ ਰਾਜੋਆਣਾ

ਸੁਖਬੀਰ ਬਾਦਲ ‘ਤੇ ਹਮਲਾ ਵੱਡੀ ਸਾਜ਼ਿਸ਼ ਦਾ ਹਿੱਸਾ, ਬੇਅਦਬੀਆਂ ਲਈ ਮਾਨ ਸਰਕਾਰ ਵੀ ਬਰਾਬਰ ਜ਼ਿੰਮੇਵਾਰ: ਭਾਈ ਬਲਵੰਤ ਸਿੰਘ ਰਾਜੋਆਣਾ

 ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਭਾਈ ਬਲਵੰਤ ਸਿੰਘ ਰਾਜੋਆਣਾ।
[responsivevoice_button voice="Hindi Male"]

ਕੇਂਦਰੀ ਬਿਊਰੋ

                     ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਇੱਕ ਚਿੱਠੀ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਹਮਲੇ ਨੂੰ ਇੱਕ ਵੱਡੀ ਗਹਿਰੀ ਸਾਜ਼ਿਸ਼ ਦਾ ਹਿੱਸਾ ਦੱਸਦਿਆਂ ਸਵਾਲ ਖੜ੍ਹੇ ਕੀਤੇ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਮੰਨੇ ਜਾਂਦੇ ਹਨ ਤਾਂ ਉਸ ਤੋਂ ਬਾਅਦ ਕਾਂਗਰਸ ਸ਼ਾਸਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਕਿਉਂ ਨਹੀਂ ਹਨ। ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਆਏ ਕਿਸੇ ਵੀ ਸ਼ਰਧਾਲੂ ‘ਤੇ ਹਮਲਾ ਕਰਨਾ ਸਿੱਖੀ ਸਿਧਾਂਤਾਂ, ਗੁਰੂ ਮਰਿਆਦਾ ਅਤੇ ਪਰੰਪਰਾਵਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕੋਈ ਸੱਚਾ ਗੁਰੂ ਦਾ ਸਿੱਖ ਅਜਿਹਾ ਕਾਰਾ ਨਹੀਂ ਕਰ ਸਕਦਾ, ਚਾਹੇ ਸਾਹਮਣੇ ਵਾਲਾ ਉਸ ਦਾ ਕਿੱਡਾ ਵੀ ਵੱਡਾ ਦੁਸ਼ਮਣ ਕਿਉਂ ਨਾ ਹੋਵੇ। ਰਾਜੋਆਣਾ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਚੜ੍ਹਦੀਕਲਾ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ। ਉਨ੍ਹਾਂ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਸਿੱਖ ਵਿਰੋਧੀ ਤਾਕਤਾਂ ਹਮੇਸ਼ਾ ਸਰਗਰਮ ਰਹੀਆਂ ਹਨ। ਇਸੇ ਲੜੀ ਤਹਿਤ ਅਤੀਤ ਵਿੱਚ ਵੀ ਹਰਚੰਦ ਸਿੰਘ ਲੌਂਗੋਵਾਲ ਦਾ ਕਤਲ ਕੀਤਾ ਗਿਆ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਗੁਰਚਰਨ ਸਿੰਘ ਟੌਹੜਾ ‘ਤੇ ਜਾਨਲੇਵਾ ਹਮਲੇ ਹੋਏ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਇੱਕ ਸਾਜ਼ਿਸ਼ ਤਹਿਤ ਬੇਅਦਬੀ ਦੀਆਂ ਘਟਨਾਵਾਂ ਨੂੰ ਅਕਾਲੀ ਦਲ ਨਾਲ ਜੋੜ ਕੇ ਖ਼ਾਲਸਾ ਪੰਥ ਨੂੰ ਗੁਮਰਾਹ ਕਰ ਰਹੀਆਂ ਹਨ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਬਰਨਾਲਾ ਇਲਾਕੇ ਵਿੱਚ ਪਏ ਤੇਜ਼ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਅਤੇ ਹੁੰਮਸ ਤੋਂ ਮਿਲੀ ਵੱਡੀ ਰਾਹਤ, ਚਾਰੇ ਪਾਸੇ ਜਲ-ਥਲ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 6
Users Today : 24
Users Yesterday : 24
Users Last 7 days : 193

ਰਾਸ਼ੀਫਲ