ਗੁਰਬਿੰਦਰ ਸਿੰਘ ਭਦੌੜ/ ਬੇਅੰਤ
ਆਜ਼ਾਦੀ ਦਿਵਸ 15 ਅਗਸਤ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਵੀ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਥਾਣਾ ਟੱਲੇਵਾਲ ਦੇ ਐਸਐਚਓ ਸਰਬਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਪੁਲਿਸ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਵਾਹਨਾਂ ਦੇ ਦਸਤਾਵੇਜ਼ਾਂ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਗਈ। ਪੁਲਿਸ ਵੱਲੋਂ ਸੰਵੇਦਨਸ਼ੀਲ ਥਾਵਾਂ, ਮੁੱਖ ਰਸਤਿਆਂ ਅਤੇ ਆਉਣ-ਜਾਣ ਵਾਲੇ ਮਾਰਗਾਂ ’ਤੇ ਵੀ ਗਸ਼ਤ ਵਧਾਈ ਗਈ ਹੈ।

ਇਸ ਮੌਕੇ ਐਸਐਚਓ ਸਰਬਜੀਤ ਸਿੰਘ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਟੱਲੇਵਾਲ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਆਜ਼ਾਦੀ ਦਿਵਸ ਦੇ ਸਮਾਗਮਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਹਰ ਪੱਧਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਅਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐਸਐਚਓ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੈਕਿੰਗ ਦੌਰਾਨ ਹਰ ਵਾਹਨ ਅਤੇ ਵਿਅਕਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ। ਖਾਸ ਕਰਕੇ ਬਾਹਰੋਂ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ’ਤੇ ਧਿਆਨ ਦਿੱਤਾ ਜਾ ਰਿਹਾ ਹੈ

ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਗਸਤ ਸਾਡੇ ਦੇਸ਼ ਲਈ ਬਹੁਤ ਮਹੱਤਵਪੂਰਨ ਦਿਹਾੜਾ ਹੈ ਅਤੇ ਇਸ ਦਿਨ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਉਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਸ ਵਸਤੂ, ਸ਼ੱਕੀ ਵਾਹਨ ਜਾਂ ਕੋਈ ਹੋਰ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ। ਉਨ੍ਹਾਂ ਕਿਹਾ ਕਿ ਟੱਲੇਵਾਲ ਪੁਲਿਸ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। 15 ਅਗਸਤ ਦੇ ਸਮਾਗਮਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਤੇ ਲੋਕ ਬੇਖੌਫ ਹੋ ਕੇ ਆਜ਼ਾਦੀ ਦਿਵਸ ਮਨਾਉਣ, ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਟੱਲੇਵਾਲ ਥਾਣੇ ਦੀ ਪੁਲਿਸ ਹਰ ਸਮੇਂ ਲੋਕਾਂ ਦੀ ਸੁਰੱਖਿਆ ਲਈ ਤਿਆਰ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੌਤ ਪਿੱਛੋਂ ਵੀ ਫ਼ਰਜ਼ ਨਿਭਾਇਆ, ਸ਼ਾਂਤੀ ਸਰੂਪ ਇੰਸਾਂ ਦਾ ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ, ਪਰਿਵਾਰ ਨੇ ਮੈਡੀਕਲ ਖੋਜਾਂ ਲਈ ਦੇਹ ਕੀਤੀ ਦਾਨ









Users Today : 105
Users Yesterday : 59
Users Last 7 days : 325