Home » ਬਰਨਾਲਾ » ਪੰਜਾਬੀ ਸਾਹਿਤ ਦੇ ਖੇਤਰ ਵਿੱਚ ਪਿੰਡ ਧੌਲਾ ਦੇ ਨੌਜਵਾਨ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੇ ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਕੇ ਬਰਨਾਲਾ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ

ਪੰਜਾਬੀ ਸਾਹਿਤ ਦੇ ਖੇਤਰ ਵਿੱਚ ਪਿੰਡ ਧੌਲਾ ਦੇ ਨੌਜਵਾਨ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੇ ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਕੇ ਬਰਨਾਲਾ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ

 ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ, ਮਿਹਨਤ, ਲਗਨ ਅਤੇ ਨਿਰੰਤਰ ਯੋਗਦਾਨ ਸਦਕਾ ਵਿਲੱਖਣ ਪਛਾਣ ਬਣਾਉਣ ਵਾਲੇ ਪਿੰਡ ਧੌਲਾ ਦੇ ਨੌਜਵਾਨ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੁਰਸਕਾਰ ਲਈ ਚੁਣੇ ਜਾਣ ਨਾਲ ਪਿੰਡ ਧੌਲਾ ਸਮੇਤ ਸਮੁੱਚੇ ਇਲਾਕੇ ਵਿੱਚ ਖ਼ੁਸ਼ੀ ਅਤੇ ਮਾਣ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਨਿੱਜੀ ਕਾਮਯਾਬੀ ਦੇ ਨਾਲ
ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ।
[responsivevoice_button voice="Hindi Male"]

ਬੇਅੰਤ ਬਰਨਾਲਾ

               ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ, ਮਿਹਨਤ, ਲਗਨ ਅਤੇ ਨਿਰੰਤਰ ਯੋਗਦਾਨ ਸਦਕਾ ਵਿਲੱਖਣ ਪਛਾਣ ਬਣਾਉਣ ਵਾਲੇ ਪਿੰਡ ਧੌਲਾ ਦੇ ਨੌਜਵਾਨ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੁਰਸਕਾਰ ਲਈ ਚੁਣੇ ਜਾਣ ਨਾਲ ਪਿੰਡ ਧੌਲਾ ਸਮੇਤ ਸਮੁੱਚੇ ਇਲਾਕੇ ਵਿੱਚ ਖ਼ੁਸ਼ੀ ਅਤੇ ਮਾਣ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਨਿੱਜੀ ਕਾਮਯਾਬੀ ਦੇ ਨਾਲ-ਨਾਲ ਪਿੰਡ ਧੌਲਾ ਅਤੇ ਪੂਰੇ ਜ਼ਿਲ੍ਹੇ ਲਈ ਵੀ ਵੱਡੇ ਮਾਣ ਵਾਲੀ ਗੱਲ ਹੈ, ਕਿਉਂਕਿ ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਦਿਆਂ ਇਹ ਵੱਡੀ ਉਪਲਬਧੀ ਹਾਸਲ ਕੀਤੀ ਹੈ। ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਨਿਰੰਤਰ ਜੁੜੇ ਰਹਿੰਦਿਆਂ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਵੱਲੋਂ ਸਾਹਿਤ ਦੇ ਖੇਤਰ ਵਿੱਚ ਪਾਏ ਜਾ ਰਹੇ ਬਹੁਮੁੱਲੇ ਯੋਗਦਾਨ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਇਹ ਸ਼ਾਨਦਾਰ ਸਨਮਾਨ ਮਿਲਣਾ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦਾ ਸੱਚਾ ਪ੍ਰਮਾਣ ਮੰਨਿਆ ਜਾ ਰਹਾ ਹੈ। ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਜਿੱਥੇ ਪਰਿਵਾਰਕ ਮੈਂਬਰਾਂ, ਸਨੇਹੀਆਂ ਅਤੇ ਰਿਸ਼ਤੇਦਾਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ, ਉੱਥੇ ਪਿੰਡ ਧੌਲਾ ਦੇ ਸਮੂਹ ਵਸਨੀਕ ਵੀ ਆਪਣੇ ਇਸ ਹੋਣਹਾਰ ਨੌਜਵਾਨ ਦੀ ਕਾਮਯਾਬੀ ’ਤੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਛੋਟੀ ਉਮਰ ਵਿੱਚ ਸਾਹਿਤਕ ਖੇਤਰ ਅੰਦਰ ਇੰਨਾ ਵੱਡਾ ਸਨਮਾਨ ਹਾਸਲ ਕਰਨਾ ਅੱਜ ਦੀ ਨੌਜਵਾਨ ਪੀੜ੍ਹੀ ਲਈ ਵੀ ਬਹੁਤ ਪ੍ਰੇਰਣਾਦਾਇਕ ਹੈ ਅਤੇ ਇਹ ਸਾਫ਼ ਦਰਸਾਉਂਦਾ ਹੈ ਕਿ ਸੱਚੀ ਲਗਨ, ਮਿਹਨਤ ਅਤੇ ਆਪਣੇ ਖੇਤਰ ਪ੍ਰਤੀ ਪੂਰਨ ਸਮਰਪਣ ਨਾਲ ਵੱਡੀਆਂ ਤੋਂ ਵੱਡੀਆਂ ਮੰਜ਼ਿਲਾਂ ਵੀ ਆਸਾਨੀ ਨਾਲ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਖ਼ਾਸ ਮੌਕੇ ‘ਤੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੂੰ ਇਸ ਵੱਡੀ ਪ੍ਰਾਪਤੀ ਲਈ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੱਤੀ ਗਈ।

ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ।
ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ।

ਪੱਤਰਕਾਰ ਭਾਈਚਾਰੇ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਅੰਤ ਸਿੰਘ ਬਾਜਵਾ ਦੀ ਇਹ ਉਪਲਬਧੀ ਸਿਰਫ਼ ਉਨ੍ਹਾਂ ਲਈ ਹੀ ਨਹੀਂ, ਸਗੋਂ ਪਿੰਡ ਧੌਲਾ ਅਤੇ ਪੂਰੇ ਬਰਨਾਲਾ ਜ਼ਿਲ੍ਹੇ ਲਈ ਬਹੁਤ ਮਾਣ ਵਾਲਾ ਪਲ ਹੈ। ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਇਹ ਸਾਬਤ ਕਰ ਵਿਖਾਇਆ ਹੈ ਕਿ ਨੌਜਵਾਨ ਜੇਕਰ ਆਪਣੇ ਮਕਸਦ ਪ੍ਰਤੀ ਗੰਭੀਰ ਹੋਣ ਤਾਂ ਉਹ ਸਾਹਿਤ, ਸਿੱਖਿਆ ਅਤੇ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਦੇ ਹਨ। ਪੱਤਰਕਾਰ ਭਾਈਚਾਰੇ ਵੱਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਪ੍ਰੋਫੈਸਰ ਬੇਅੰਤ ਸਿੰਘ ਬਾਜਵਾ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ, ਉਨ੍ਹਾਂ ਦੀ ਕਲਮ ਨੂੰ ਹੋਰ ਬਲ ਬਖ਼ਸ਼ਣ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬੀ ਸਾਹਿਤ, ਮਾਂ-ਬੋਲੀ ਅਤੇ ਸਮਾਜ ਦੀ ਸੇਵਾ ਕਰਦਿਆਂ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਦੇ ਰਹਿਣ। ਉਨ੍ਹਾਂ ਦੀ ਇਹ ਕਾਮਯਾਬੀ ਨੌਜਵਾਨਾਂ ਨੂੰ ਆਪਣੀ ਮਾਂ-ਬੋਲੀ ਅਤੇ ਅਮੀਰ ਸਾਹਿਤ ਨਾਲ ਜੁੜਨ ਲਈ ਸਦਾ ਪ੍ਰੇਰਿਤ ਕਰੇਗੀ ਅਤੇ ਧੌਲਾ ਪਿੰਡ ਅਤੇ ਬਰਨਾਲਾ ਜ਼ਿਲ੍ਹੇ ਦੇ ਨਾਮ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਉੱਚਾਈਆਂ ’ਤੇ ਲੈ ਕੇ ਜਾਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਹੈਲੀਕਾਪਟਰ ਹਾਦਸੇ ਵਿੱਚ ਸੋਸ਼ਲ ਮੀਡੀਆ ਇਨਫ਼ਲੂਐਂਸਰ ਸੋਫ਼ੀਆ ਮੁਰੀਲੋ ਦੀ ਦਰਦਨਾਕ ਮੌਤ, ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਜਾਣਿਆਂ ਨੇ ਗੁਆਈ ਜਾਨ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 4
Users Today : 13
Users Yesterday : 29
Users Last 7 days : 170

ਰਾਸ਼ੀਫਲ