Home » ਪੰਜਾਬ » ਮਨੀਸ਼ ਗਰਗ ਦੀ ਅਗਵਾਈ ਹੇਠ ਆਪ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਦਾ ਕੀਤਾ ਵਿਸ਼ੇਸ਼ ਸਨਮਾਨ

ਮਨੀਸ਼ ਗਰਗ ਦੀ ਅਗਵਾਈ ਹੇਠ ਆਪ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਦਾ ਕੀਤਾ ਵਿਸ਼ੇਸ਼ ਸਨਮਾਨ

  ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਡਟ ਕੇ ਪਾਰਟੀ ਦੀ ਸੇਵਾ ਕਰਨ ਵਾਲੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਵਿਸ਼ੇਸ਼ ਯਤਨਾਂ ਸਦਕਾ ਇਲਾਕੇ ਦੇ ਜਾਣੇ-ਪਛਾਣੇ ਉੱਘੇ ਖਿਡਾਰੀ ਜੋਗਾ ਸਿੰਘ ਅਲਕੜਾ ਨੂੰ ਖੇਡ ਵਿੰਗ ਹਲਕਾ ਭਦੌੜ ਦਾ ਚੇਅਰਮੈਨ ਥਾਪਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ
ਮਨੀਸ਼ ਗਰਗ ਦੀ ਅਗਵਾਈ ਹੇਠ ਆਪ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਦਾ ਕੀਤਾ ਵਿਸ਼ੇਸ਼ ਸਨਮਾਨ
[responsivevoice_button voice="Hindi Male"]

ਬਰਨਾਲਾ ਬਿਊਰੋ

            ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਡਟ ਕੇ ਪਾਰਟੀ ਦੀ ਸੇਵਾ ਕਰਨ ਵਾਲੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਵਿਸ਼ੇਸ਼ ਯਤਨਾਂ ਸਦਕਾ ਇਲਾਕੇ ਦੇ ਜਾਣੇ-ਪਛਾਣੇ ਉੱਘੇ ਖਿਡਾਰੀ ਜੋਗਾ ਸਿੰਘ ਅਲਕੜਾ ਨੂੰ ਖੇਡ ਵਿੰਗ ਹਲਕਾ ਭਦੌੜ ਦਾ ਚੇਅਰਮੈਨ ਥਾਪਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਪੂਰੇ ਹਲਕਾ ਭਦੌੜ ਵਿੱਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਮਨੋਬਲ ਵੀ ਹੋਰ ਉੱਚਾ ਹੋਇਆ ਹੈ। ਇਸ ਵੱਕਾਰੀ ਨਿਯੁਕਤੀ ਤੋਂ ਬਾਅਦ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਦੀ ਅਗਵਾਈ ਹੇਠ ਪਾਰਟੀ ਦੇ ਸਥਾਨਕ ਆਗੂਆਂ ਤੇ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਜੋਗਾ ਸਿੰਘ ਅਲਕੜਾ ਦਾ ਮੂੰਹ ਮਿੱਠਾ ਕਰਵਾਇਆ ਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਨਮਾਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਪੰਜਾਬ ਸਰਕਾਰ ਤੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਧੰਨਵਾਦ ਕਰਦਿਆਂ ਆਖਿਆ ਕਿ ਖਿਡਾਰੀ ਜੋਗਾ ਸਿੰਘ ਇੱਕ ਇਮਾਨਦਾਰ, ਸਮਰਪਿਤ ਤੇ ਲੋਕ ਹਿੱਤਾਂ ਲਈ ਤਤਪਰ ਰਹਿਣ ਵਾਲੀ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਖੇਡਾਂ ਨਾਲ ਸਬੰਧਿਤ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣਗੇ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਮਨੀਸ਼ ਗਰਗ ਨੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਦੂਰਅੰਦੇਸ਼ੀ ਸੋਚ ਤੇ ਲੋਕ-ਹਿੱਤ ਨੀਤੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਰ ਵਰਗ ਦੇ ਮਿਹਨਤੀ ਆਗੂਆਂ ਨੂੰ ਯੋਗ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉੱਘੇ ਖਿਡਾਰੀ ਜੋਗਾ ਸਿੰਘ ਵਰਗੇ ਸੂਝਵਾਨ ਤੇ ਜ਼ਮੀਨੀ ਪੱਧਰ ‘ਤੇ ਜੁੜੇ ਆਗੂ ਨੂੰ ਖੇਡ ਵਿੰਗ ਦੀ ਕਮਾਨ ਸੌਂਪਣਾ ਵਿਧਾਇਕ ਉਗੋਕੇ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦਾ ਹਾਣੀ ਫੈਸਲਾ ਹੈ। ਮਨੀਸ਼ ਗਰਗ ਨੇ ਦਾਅਵਾ ਕੀਤਾ ਕਿ ਜੋਗਾ ਸਿੰਘ ਅਲਕੜਾ ਦੀ ਇਸ ਅਹਿਮ ਨਿਯੁਕਤੀ ਨਾਲ ਨਾ ਕੇਵਲ ਹਲਕਾ ਭਦੌੜ ਦੇ ਖੇਡਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣਗੇ, ਸਗੋਂ ਇਲਾਕੇ ਵਿੱਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਤੇ ਵਿਕਾਸ ਕਾਰਜਾਂ ਨੂੰ ਵੀ ਇੱਕ ਨਵੀਂ ਮਜ਼ਬੂਤ ਉਡਾਣ ਮਿਲੇਗੀ। ਨਵ-ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਨੇ ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ‘ਤੇ ਪੂਰਾ ਉੱਤਰਨ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਹੱਕਾਂ ਦੀ ਰਾਖੀ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਤੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੋਵੇਗੀ। ਇਸ ਮੌਕੇ ‘ਤੇ ਚੇਅਰਮੈਨ ਮੁਸਲਿਮ ਵਿੰਗ ਹਲਕਾ ਭਦੌੜ ਡਾਕਟਰ ਸੁਖਵਿੰਦਰ ਸੋਨੂੰ, ਸੀਨੀਅਰ ਆਗੂ ਮਿੰਕੂ ਆਨੰਦ, ਸਾਬਕਾ ਮੀਤ ਪ੍ਰਧਾਨ ਅਸ਼ੋਕ ਪਹਿਲਵਾਨ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਆਪ ਆਗੂ ਕੁਲਦੀਪ ਸਿੰਘ ਸਟੂਡੀਓ, ਗੁਰਤੇਜ ਸਿੰਘ ਅਲਕੜਾ, ਪੁਪਿੰਦਰ ਸਿੰਘ ਅਲਕੜਾ, ਮੋਹਨ ਸਿੰਘ ਕੂਕਾ, ਪਰਵਿੰਦਰ ਸਿੰਘ ਬੱਬੂ ਅਲਕੜਾ, ਸੁਰਜੀਤ ਸਿੰਘ ਨੰਬਰਦਾਰ, ਰਣਜੀਤ ਸਿੰਘ, ਰਾਮ ਸਿੰਘ ਅਲਕੜਾ, ਬਹਾਲ ਸਿੰਘ, ਗੁਰਦੀਪ ਸਿੰਘ, ਨਾਇਬ ਸਿੰਘ ਅਤੇ ਹਰਵਿੰਦਰ ਸਿੰਘ ਅਲਕੜਾ ਸਮੇਤ ਬਹੁਤ ਸਾਰੇ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈਆਂ ਦਿੱਤੀਆਂ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 4
Users Today : 13
Users Yesterday : 29
Users Last 7 days : 170

ਰਾਸ਼ੀਫਲ