ਮਾਨਸਾ ਬਿਊਰੋ
ਬੁਢਲਾਡਾ ਸ਼ਹਿਰ ਦੇ ਵਾਰਡ ਨੰਬਰ ਨੌਂ ਸਥਿਤ ਕੁਲਾਣੇ ਰੋਡ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਲੈ ਕੇ ਮੰਨੂ ਵਾਟਿਕਾ ਸਕੂਲ ਤੱਕ ਸੜਕ ‘ਤੇ ਲਗਾਤਾਰ ਓਵਰਫਲੋਅ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸਥਾਨਕ ਨਿਵਾਸੀਆਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਵਿੱਚ ਇਸ ਪ੍ਰਸ਼ਾਸਨਿਕ ਢਿੱਲ-ਮੱਠ ਅਤੇ ਅਣਦੇਖੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕੇਵਲ ਦਾਅਵੇ ਅਤੇ ਦਿਖਾਵਾ ਕਰਨ ਦੀ ਥਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੂੰ ਇਸ ਗੰਭੀਰ ਸਮੱਸਿਆ ਦਾ ਪੱਕਾ ਅਤੇ ਅਸਲੀ ਹੱਲ ਜਲਦ ਤੋਂ ਜਲਦ ਕਰਵਾਉਣਾ ਚਾਹੀਦਾ ਹੈ। ਸਕੂਲ ਜਾਣ ਵਾਲੇ ਛੋਟੇ-ਛੋਟੇ ਬੱਚਿਆਂ, ਮਾਪਿਆਂ ਅਤੇ ਇਲਾਕੇ ਦੇ ਬਜ਼ੁਰਗਾਂ ਨੂੰ ਇਸ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਬੀਮਾਰੀਆਂ ਫੈਲਣ ਦਾ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਦਾ ਦੋਸ਼ ਹੈ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਇਸ ਮੁੱਖ ਸੜਕ ‘ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਵੱਲ ਕੋਈ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ ਜਾ ਰਿਹਾ। ਨਿਵਾਸੀਆਂ ਨੇ ਸਵਾਲ ਚੁੱਕਿਆ ਹੈ ਕਿ ਆਖਿਰ ਇਸ ਮੰਦਭਾਗੀ ਸਥਿਤੀ ਦਾ ਜ਼ਿੰਮੇਵਾਰ ਕੌਣ ਹੈ ਅਤੇ ਇਸ ਦਾ ਸਥਾਈ ਹੱਲ ਕਦੋਂ ਕੀਤਾ ਜਾਵੇਗਾ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਿਰਫ਼ ਸ਼ਬਦੀ ਦਾਅਵਿਆਂ ਦੀ ਥਾਂ ਧਰਾਤਲ ‘ਤੇ ਕੰਮ ਕਰਕੇ ਇਸ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ |









Users Today : 13
Users Yesterday : 25
Users Last 7 days : 309