Home » ਬਰਨਾਲਾ » ਇਮਾਨਦਾਰ ਤੇ ਸਾਫ਼-ਸੁਥਰੇ ਅਕਸ ਵਾਲੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ: ਫੌਜੀ ਬਲਵਿੰਦਰ ਸਿੰਘ ਰਾਜਾ ਅਤੇ ਸਾਥੀਆਂ ਵੱਲੋਂ ਕੀਤਾ ਗਿਆ ਗੁਲਦਸਤਾ ਭੇਟ

ਇਮਾਨਦਾਰ ਤੇ ਸਾਫ਼-ਸੁਥਰੇ ਅਕਸ ਵਾਲੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ: ਫੌਜੀ ਬਲਵਿੰਦਰ ਸਿੰਘ ਰਾਜਾ ਅਤੇ ਸਾਥੀਆਂ ਵੱਲੋਂ ਕੀਤਾ ਗਿਆ ਗੁਲਦਸਤਾ ਭੇਟ

     ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਦੇ ਜੰਮਪਲ ਅਤੇ ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਖੇਤੀਬਾੜੀ ਵਿਭਾਗ ਵਿੱਚ ਇਮਾਨਦਾਰੀ, ਮਿਹਨਤ ਅਤੇ ਸਾਫ਼-ਸੁਥਰੇ ਅਕਸ ਨਾਲ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਫੌਜੀ ਬਲਵਿੰਦਰ ਸਿੰਘ ਰਾਜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸੁਖਪਾਲ ਸਿੰਘ ਗਿੱਲ ਨੂੰ
ਇਮਾਨਦਾਰ ਤੇ ਸਾਫ਼-ਸੁਥਰੇ ਅਕਸ ਵਾਲੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ: ਫੌਜੀ ਬਲਵਿੰਦਰ ਸਿੰਘ ਰਾਜਾ ਅਤੇ ਸਾਥੀਆਂ ਵੱਲੋਂ ਕੀਤਾ ਗਿਆ ਗੁਲਦਸਤਾ ਭੇਟ
[responsivevoice_button voice="Hindi Male"]

ਬਰਨਾਲਾ ਬਿਊਰੋ:

               ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਦੇ ਜੰਮਪਲ ਅਤੇ ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਖੇਤੀਬਾੜੀ ਵਿਭਾਗ ਵਿੱਚ ਇਮਾਨਦਾਰੀ, ਮਿਹਨਤ ਅਤੇ ਸਾਫ਼-ਸੁਥਰੇ ਅਕਸ ਨਾਲ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਫੌਜੀ ਬਲਵਿੰਦਰ ਸਿੰਘ ਰਾਜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸੁਖਪਾਲ ਸਿੰਘ ਗਿੱਲ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਬੇਮਿਸਾਲ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਸਮਾਜ ਸੇਵੀ ਫੌਜੀ ਬਲਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਸੁਖਪਾਲ ਸਿੰਘ ਗਿੱਲ ਨੇ ਖੇਤੀਬਾੜੀ ਵਿਭਾਗ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ਉੱਤੇ ਰਹਿੰਦਿਆਂ ਹਮੇਸ਼ਾ ਕਿਸਾਨਾਂ ਦੀ ਭਲਾਈ ਅਤੇ ਖੇਤੀ ਖੇਤਰ ਦੀ ਉੱਨਤੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦੀ ਬਹਿਤਰੀਨ ਕਾਰਜਸ਼ੈਲੀ, ਮਿਸਾਲੀ ਇਮਾਨਦਾਰੀ, ਸਾਦਗੀ ਅਤੇ ਲੋਕ-ਪੱਖੀ ਸੋਚ ਨੇ ਉਨ੍ਹਾਂ ਨੂੰ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਇੱਕ ਵਿਸ਼ੇਸ਼ ਪਹਿਚਾਣ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਉਨ੍ਹਾਂ ਦੀ ਨਿਯੁਕਤੀ ਇਲਾਕੇ ਦੇ ਖੇਤੀਬਾੜੀ ਖੇਤਰ ਲਈ ਬਹੁਤ ਹੀ ਲਾਭਦਾਇਕ ਅਤੇ ਦਿਸ਼ਾ-ਨਿਰਦੇਸ਼ਕ ਸਾਬਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਖੇਤੀਬਾੜੀ ਵਿਭਾਗ ਹੋਰ ਵੀ ਬੁਲੰਦੀਆਂ ਨੂੰ ਛੂਹੇਗਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇਗਾ। ਸਨਮਾਨ ਹਾਸਲ ਕਰਨ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਨੇ ਸਮੂਹ ਸਾਥੀਆਂ ਵੱਲੋਂ ਦਿੱਤੇ ਗਏ ਇਸ ਵਿਸ਼ੇਸ਼ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ, ਆਧੁਨਿਕ ਤਕਨੀਕਾਂ ਅਤੇ ਲਾਹੇਵੰਦ ਜਾਣਕਾਰੀਆਂ ਨੂੰ ਹਰ ਕਿਸਾਨ ਤੱਕ ਪਹੁੰਚਾ ਕੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਅਮਲ ਵਿੱਚ ਲਿਆਂਦੇ ਜਾਣਗੇ। ਇਸ ਮੌਕੇ ਪਛੜੀਆਂ ਸ਼੍ਰੇਣੀਆਂ ਸੈੱਲ ਵਿੰਗ ਦੇ ਪ੍ਰਧਾਨ ਗੁਰਜਨਕ ਸਿੰਘ ਮਠਾੜੂ, ਨਿਊ ਸਿੱਧੂ ਖੇਤੀ ਸੇਵਾ ਸੈਂਟਰ ਦੇ ਮਾਲਕ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਪ੍ਰਮੁੱਖ ਪਤਵੰਤੇ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਸਮਾਗਮ ਵਿੱਚ ਹਾਜ਼ਰ ਸਾਰੇ ਆਗੂਆਂ ਨੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬੁਢਲਾਡਾ ਦੇ ਵਾਰਡ ਨੰਬਰ ੯ ‘ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪਰੇਸ਼ਾਨ, ਪ੍ਰਸ਼ਾਸਨਿਕ ਅਣਦੇਖੀ ਖ਼ਿਲਾਫ਼ ਉੱਠੀ ਹੱਲ ਦੀ ਮੰਗ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 2 1
Users Today : 0
Users Yesterday : 29
Users Last 7 days : 198

ਰਾਸ਼ੀਫਲ