ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰੇ ਮੈਨੇਜਮੈਂਟ: ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਕਾਮਿਆਂ ਦੀ ਹੜਤਾਲ ਤੇਈਵੇਂ ਦਿਨ ਵੀ ਲਗਾਤਾਰ ਜਾਰੀ

ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰੇ ਮੈਨੇਜਮੈਂਟ: ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਕਾਮਿਆਂ ਦੀ ਹੜਤਾਲ ਤੇਈਵੇਂ ਦਿਨ ਵੀ ਲਗਾਤਾਰ ਜਾਰੀ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਉੱਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਪੰਜਵੀ 部署 ਜੁਲਾਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੇਈਵੇਂ ਦਿਨ ਵੀ ਪੂਰੇ ਰੋਸ ਨਾਲ ਜਾਰੀ ਰਹੀ। ਇਸ ਮੌਕੇ ਹਾਜ਼ਰ ਪ੍ਰਮੁੱਖ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਲਛਮਣ ਰਾਮਪੁਰਾ, ਨਾਇਬ ਸਿੰਘ ਅਤੇ ਬਲਜਿੰਦਰ ਮਾਨ ਨੇ
ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰੇ ਮੈਨੇਜਮੈਂਟ: ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਕਾਮਿਆਂ ਦੀ ਹੜਤਾਲ ਤੇਈਵੇਂ ਦਿਨ ਵੀ ਲਗਾਤਾਰ ਜਾਰੀ

ਬਠਿੰਡਾ ਬਿਊਰੋ

          ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਉੱਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਪੰਜਵੀ 部署 ਜੁਲਾਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੇਈਵੇਂ ਦਿਨ ਵੀ ਪੂਰੇ ਰੋਸ ਨਾਲ ਜਾਰੀ ਰਹੀ। ਇਸ ਮੌਕੇ ਹਾਜ਼ਰ ਪ੍ਰਮੁੱਖ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਲਛਮਣ ਰਾਮਪੁਰਾ, ਨਾਇਬ ਸਿੰਘ ਅਤੇ ਬਲਜਿੰਦਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਸਮੇਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਉੱਤੇ ਆਪਣੀਆਂ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਵੱਲੋਂ ਆਪਣੇ ਲੰਬੇ ਕਾਰਜਕਾਲ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਇਸ ਅਨਿਆਇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਤੇਈਵੇਂ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ। ਅੱਜ ਦੇ ਇਸ ਰੋਸ ਧਰਨੇ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਹਰਦੀਪ ਤੱਗੜ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਅੱਜ ਦੀ ਇਸ ਵਿਸ਼ਾਲ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਵੀ ਉਚੇਚੇ ਤੌਰ ਉੱਤੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਐੱਸ.ਡੀ.ਐੱਮ ਸਾਰੰਗਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!