Home » ਪੰਜਾਬ » ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਗੱਡੇ ਸਫ਼ਲਤਾ ਦੇ ਝੰਡੇ, ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਪ੍ਰਮੁੱਖ ਖਿਤਾਬ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਗੱਡੇ ਸਫ਼ਲਤਾ ਦੇ ਝੰਡੇ, ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਪ੍ਰਮੁੱਖ ਖਿਤਾਬ

 ਖੇਡਾਂ ਦੇ ਖੇਤਰ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ, ਅਹਿਮ ਅਤੇ ਖੁਸ਼ਗਵਾਰ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਆਯੋਜਿਤ ਹੋਈਆਂ ਜ਼ੋਨ ਪੱਧਰੀ ਖੇਡ ਪ੍ਰਤੀਯੋਗਤਾਵਾਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਬੇਹਤਰੀਨ ਖੇਡ, ਅਥਾਹ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀਆਂ ਖਿਡਾਰੀ ਟੀਮਾਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਨਿਰਦੋਸ਼ ਰਲਹੱਨ ਅਤੇ ਸਮੁੱਚਾ ਅਧਿਆਪਕ ਵਰਗ।
[responsivevoice_button voice="Hindi Male"]

ਬਰਨਾਲਾ ਬਿਊਰੋ

                 ਖੇਡਾਂ ਦੇ ਖੇਤਰ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ, ਅਹਿਮ ਅਤੇ ਖੁਸ਼ਗਵਾਰ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਆਯੋਜਿਤ ਹੋਈਆਂ ਜ਼ੋਨ ਪੱਧਰੀ ਖੇਡ ਪ੍ਰਤੀਯੋਗਤਾਵਾਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਬੇਹਤਰੀਨ ਖੇਡ, ਅਥਾਹ ਸਮਰੱਥਾ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿੱਦਿਅਕ ਅਦਾਰੇ ਦਾ ਨਾਂ ਪੂਰੇ ਇਲਾਕੇ ਵਿੱਚ ਬਹੁਤ ਰੋਸ਼ਨ ਕੀਤਾ ਹੈ। ਅਗਸਤ ਮਹੀਨੇ ਦੌਰਾਨ ਆਯੋਜਿਤ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਫੁੱਟਬਾਲ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਸਕੂਲ ਦੀਆਂ ਲੜਕਿਆਂ ਦੀਆਂ ਟੀਮਾਂ ਨੇ ਆਪਣੀ ਬੁਲੰਦ ਖੇਡ ਪ੍ਰਤਿਭਾ ਨਾਲ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ। ਵਿਸਥਾਰਤ ਜਾਣਕਾਰੀ dਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਫੁੱਟਬਾਲ ਅੰਡਰ-14 ਉਮਰ ਵਰਗ ਦੇ ਬੇਹੱਦ ਰੋਮਾਂਚਕ ਅਤੇ ਫਸਵੇਂ ਮੁਕਾਬਲੇ ਵਿੱਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਆਪਣੀ ਚੁਸਤੀ, ਸੰਤੁਲਨ ਅਤੇ ਸ਼ਾਨਦਾਰ ਟੀਮ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਇਲਾਕੇ ਦੀ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀ ਟੀਮ ਨੂੰ ਕਰਾਰੀ ਹਾਰ ਦਿੱਤੀ ਅਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਜੇਤੂ ਟਰਾਫ਼ੀ ‘ਤੇ ਸ਼ਾਨਦਾਰ ਕਬਜ਼ਾ ਕੀਤਾ। ਇਸੇ ਤਰ੍ਹਾਂ ਅੰਡਰ-17 ਉਮਰ ਵਰਗ ਦੇ ਫੁੱਟਬਾਲ ਮੁਕਾਬਲੇ ਵਿੱਚ ਵੀ ਸਕੂਲ ਦੇ ਲੜਕਿਆਂ ਦੀ ਟੀਮ ਨੇ ਆਪਣੇ ਜ਼ਬਰਦਸਤ ਖੇਡ ਕੌਸ਼ਲ ਅਤੇ ਬੇਮਿਸਾਲ ਰਣਨੀਤੀ ਦਾ ਪ੍ਰਦਰਸ਼ਨ ਕਰਦਿਆਂ ਬੀ.ਵੀ.ਐਸ. ਸਕੂਲ ਖੁੱਡੀ ਕਲਾਂ ਦੀ ਟੀਮ ਨੂੰ ਮਾਤ ਦਿੱਤੀ ਅਤੇ ਪਹਿਲਾ ਸਥਾਨ ਹਾਸਲ ਕਰਕੇ ਖੇਡ ਮੈਦਾਨ ਵਿੱਚ ਆਪਣੀ ਸਰਦਾਰੀ ਕਾਇਮ ਰੱਖੀ। ਇਸ ਤੋਂ ਇਲਾਵਾ ਅੰਡਰ-19 ਉਮਰ ਵਰਗ ਦੇ ਬਹੁਤ ਹੀ ਕੜੇ ਅਤੇ ਸੰਘਰਸ਼ਪੂਰਨ ਮੁਕਾਬਲੇ ਵਿੱਚ ਸਕੂਲ ਦੀ ਫੁੱਟਬਾਲ ਟੀਮ ਨੇ ਸਰਕਾਰੀ ਸਕੂਲ ਚੀਮਾ ਜੋਧਪੁਰ ਦੀ ਟੀਮ ਨਾਲ ਬੇਹੱਦ ਫਸਵਾਂ ਅਤੇ ਰੋਮਾਂਚਕ ਮੈਚ ਖੇਡਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਦੀ ਝੋਲੀ ਵਿੱਚ ਮਹੱਤਵਪੂਰਨ ਉਪਲਬਧੀ ਪਾਈ। ਖੇਡਾਂ ਦੇ ਇਸ ਸ਼ਾਨਦਾਰ ਸਮਾਰੋਹ ਦੌਰਾਨ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ਼੍ਰੀਮਾਨ ਨਿਰਦੋਸ਼ ਰਲਹੱਨ ਜੀ ਨੇ ਸਾਰੀਆਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਆਪਣੀ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਹਿ ਕੇ ਨਵੇਂ ਦਿਸਹੱਦੇ ਕਾਇਮ ਕਰਦੇ ਹਨ, ਉੱਥੇ ਹੀ ਹਰ ਸਾਲ ਖੇਡ ਮੈਦਾਨਾਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਕੇ ਸਕੂਲ, ਆਪਣੇ ਮਾਤਾ-ਪਿਤਾ ਅਤੇ ਪੂਰੇ ਖੇਤਰ ਦਾ ਨਾਂ ਗੌਰਵ ਨਾਲ ਰੋਸ਼ਨ ਕਰਦੇ ਹਨ। ਪ੍ਰਿੰਸੀਪਲ ਸਾਹਿਬ ਨੇ ਇਸ ਸ਼ਾਨਦਾਰ ਜਿੱਤ ਦਾ ਪੂਰਾ ਸਿਹਰਾ ਸਕੂਲ ਦੇ ਖੇਡ ਵਿਭਾਗ ਦੇ ਸਿਰ ਬੰਨ੍ਹਿਆ, ਜਿਨ੍ਹਾਂ ਦੀ ਸੁਚੱਜੀ ਅਗਵਾਈ, ਯੋਗ ਸਿਖਲਾਈ ਅਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਖਿਡਾਰੀਆਂ ਨੇ ਦਿਨ-ਰਾਤ ਇੱਕ ਕਰ ਕੇ ਇਹ ਮਹਾਨ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਨੇ ਖਿਡਾਰੀਆਂ ਦੀ ਕਰੜੀ ਮਿਹਨਤ, ਲਗਨ, ਸਮਰਪਣ ਅਤੇ ਉੱਚ ਕੋਟੀ ਦੇ ਅਨੁਸ਼ਾਸਨ ਦੀ ਭੂਰੀ-ਭੂਰੀ ਪ੍ਰਸੰਸਾ ਕੀਤੀ। ਇਸ ਖੁਸ਼ੀ ਦੇ ਮੌਕੇ ‘ਤੇ ਸਕੂਲ ਦਾ ਸਮੁੱਚਾ ਅਧਿਆਪਕ ਵਰਗ, ਖੇਡ ਕੋਚ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਜੇਤੂ ਖਿਡਾਰੀਆਂ ਦਾ ਜ਼ੋਰਦਾਰ ਤਾਲੀਆਂ ਨਾਲ ਹੌਂਸਲਾ ਵਧਾਇਆ ਅਤੇ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਖੇਡਾਂ ਦੀ ਇਸ ਇਤਿਹਾਸਕ ਸਫ਼ਲਤਾ ਨਾਲ ਸਮੁੱਚੇ ਸਕੂਲ ਵਿੱਚ ਜਸ਼ਨ ਅਤੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਖਿਡਾਰੀਆਂ ਦੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਕਾਂ ਅਤੇ ਖੇਡ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਪ੍ਰਿੰਸੀਪਲ ਸਾਹਿਬ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਵਿੱਚ ਵੀ ਆਪਣੇ ਪ੍ਰਦਰਸ਼ਨ ਨੂੰ ਬਰਕਰਾਰ ਰੱਖਦਿਆਂ ਸਕੂਲ ਦਾ ਨਾਂ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣਗੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ਹਿਜ਼ਾਦ ਪੂਨਾਵਾਲਾ ਵੱਲੋਂ ਆਪਣਾ ਅਸਤੀਫ਼ਾ ਸਵੀਕਾਰ ਕਰਨ ਲਈ ਕੌਮੀ ਪ੍ਰਧਾਨ ਨੂੰ ਮੁੜ ਬੇਨਤੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 8
Users Today : 26
Users Yesterday : 24
Users Last 7 days : 195

ਰਾਸ਼ੀਫਲ