ਲੁਧਿਆਣਾ ਬਿਊਰੋ
ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਫ਼ਿਰੋਜ਼ਪੁਰ ਮਾਰਗ ‘ਤੇ ਸਥਿਤ ਇਆਲੀ ਚੌਂਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਪਾਰਟੀ ਆਗੂਆਂ ਨੇ ਇਸ ਘਟਨਾ ਨੂੰ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਰਾਸ਼ਟਰੀ ਜਾਂਚ ਏਜੰਸੀ ਅਤੇ ਕੇਂਦਰੀ ਤਫ਼ਤੀਸ਼ੀ ਬਿਊਰੋ ਤੋਂ ਕਰਵਾਈ ਜਾਵੇ ਤਾਂ ਜੋ ਇਸ ਪਿੱਛੇ ਛੁਪੇ ਅਸਲ ਦੋਸ਼ੀਆਂ ਅਤੇ ਸਾਜ਼ਿਸ਼ਕਰਤਾਵਾਂ ਦਾ ਪਰਦਾਫਾਸ਼ ਹੋ ਸਕੇ। ਇਸ ਪ੍ਰੈੱਸ ਵਾਰਤਾ ਦੌਰਾਨ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਸੀਨੀਅਰ ਆਗੂ ਐੱਸ.ਆਰ. ਕਲੇਰ, ਗੁਰਚਰਨ ਸਿੰਘ ਗਰੇਵਾਲ, ਚਰਨ ਸਿੰਘ ਆਲਮਗੀਰ, ਜਗਜੀਤ ਸਿੰਘ ਤਲਵੰਡੀ, ਕਮਲਜੀਤ ਸਿੰਘ ਮੱਲਾ, ਹਰਪ੍ਰੀਤ ਸਿੰਘ ਸਿੰਮਕ, ਅਮਰਜੀਤ ਸਿੰਘ ਰਸੂਰਪੁਰ ਅਤੇ ਜਸਕਰਨ ਸਿੰਘ ਦਿਓਲ ਤੋਂ ਇਲਾਵਾ ਹੋਰ ਪ੍ਰਮੁੱਖ ਅਕਾਲੀ ਆਗੂ ਸਾਹਿਬਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਸਾਰੇ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਦੀ ਸੁਰੱਖਿਆ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਇਸ ਮਾਮਲੇ ਵਿੱਚ ਤੁਰੰਤ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ









Users Today : 24
Users Yesterday : 24
Users Last 7 days : 193