ਬਰਨਾਲਾ ਬਿਊਰੋ
ਗੁਰਦਾਸਪੁਰ ਇਲਾਕੇ ਦੇ ਅਧੀਨ ਪੈਂਦੇ ਪਿੰਡ ਸੋਹੀਆਂ ਵਿੱਚ ਇੱਕ ਬਹੁਤ ਹੀ ਖ਼ੌਫ਼ਨਾਕ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਜਵਾਨ ਪੁੱਤਰ ਦੀ ਬੇਵਕਤੀ ਮੌਤ ਦਾ ਗਹਿਰਾ ਸਦਮਾ ਨਾ ਸਹਾਰਦਿਆਂ ਮ੍ਰਿਤਕ ਦੇ ਪਿਤਾ ਦੀ ਵੀ ਮੌਤ ਹੋ ਗਈ। ਇੱਕੋ ਘਰ ਵਿੱਚੋਂ ਪਿਓ ਅਤੇ ਪੁੱਤ ਦੀਆਂ ਲਾਸ਼ਾਂ ਇੱਕਠੀਆਂ ਉੱਠਣ ਕਾਰਨ ਪੂਰੇ ਇਲਾਕੇ ਵਿੱਚ ਮਾਤਮ ਦਾ ਛਾ ਗਿਆ ਹੈ ਅਤੇ ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਗੁਹਾਰ ਲਗਾਈ ਜਾ ਰਹੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦਪੁਰ ਦੇ ਪੁਲਿਸ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਧਾਰੀਵਾਲ ਦੇ ਬਿਆਨਾਂ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਹੈ। ਪੀੜਤ ਮਾਂ ਅਨੁਸਾਰ ਉਸ ਦਾ ਛੋਟਾ ਪੁੱਤਰ ਤੇਜਿੰਦਰ ਸਿੰਘ ਅੱਡਾ ਧਾਰੀਵਾਲ ਸੋਹੀਆਂ ਵਿਖੇ ਗੱਡੀਆਂ ਦੀ ਮੁਰੰਮਤ ਕਰਨ ਦਾ ਕੰਮ ਕਰਦਾ ਸੀ। ਚੌਦਾਂ ਅਗਸਤ ਦੀ ਸ਼ਾਮ ਨੂੰ ਤੇਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਆਇਆ ਸੀ। ਉਸ ਤੋਂ ਬਾਅਦ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਪੰਨੂ ਵਾਸੀ ਮਾੜੀ ਪੰਨੂਆਂ ਦੋ ਅਣਪਛਾਤੇ ਨੌਜਵਾਨਾਂ ਸਮੇਤ ਮੋਟਰਸਾਈਕਲ ‘ਤੇ ਉਨ੍ਹਾਂ ਦੇ ਘਰ ਆਏ। ਉਹ ਤੇਜਿੰਦਰ ਸਿੰਘ ਨੂੰ ਕਿਸੇ ਖ਼ਰਾਬ ਗੱਡੀ ਦੀ ਮੁਰੰਮਤ ਕਰਵਾਉਣ ਦਾ ਬਹਾਨਾ ਬਣਾ ਕੇ ਆਪਣੇ ਨਾਲ ਲੈ ਗਏ। ਪੁਲਿਸ ਅਧਿਕਾਰੀ ਹਰਮੀਕ ਸਿੰਘ ਅਨੁਸਾਰ ਜਦੋਂ ਦੇਰ ਰਾਤ ਤੱਕ ਤੇਜਿੰਦਰ ਸਿੰਘ ਘਰ ਨਾ ਪਰਤਿਆ ਤਾਂ ਉਸ ਦੇ ਵੱਡੇ ਭਰਾ ਰਵਿੰਦਰ ਸਿੰਘ ਨੇ ਫ਼ੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਫ਼ੋਨ ਨਹੀਂ ਚੁੱਕਿਆ ਗਿਆ। ਪਰਿਵਾਰਕ ਮੈਂਬਰ ਸਾਰੀ ਰਾਤ ਉਸ ਦੀ ਭਾਲ ਕਰਦੇ ਰਹੇ। ਅਗਲੀ ਸਵੇਰ ਪਰਿਵਾਰ ਨੂੰ ਇਤਲਾਹ ਮਿਲੀ ਕਿ ਚੀਮਾ ਖੁੱਡੀ ਸੂਏ ਦੀ ਪੱਟੜੀ ‘ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੀ ਪਛਾਣ ਤੇਜਿੰਦਰ ਸਿੰਘ ਵਜੋਂ ਹੋਈ। ਪੁਲਿਸ ਨੇ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਨਵੀਆਂ ਭਾਰਤੀ ਧਾਰਾਵਾਂ ਤਹਿਤ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਪੰਨੂ ਅਤੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁੱਖ ਨਾਮਜ਼ਦ ਦੋਸ਼ੀ ਗੁਰਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁੱਤਰ ਦੇ ਕਤਲ ਦਾ ਦੁੱਖ ਨਾ ਸਹਾਰਦੇ ਹੋਏ ਪਿਤਾ ਕਸ਼ਮੀਰ ਸਿੰਘ ਨੇ ਵੀ ਦਮ ਤੋੜ ਦਿੱਤਾ, ਜਿਸ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਬਾਕੀ ਫ਼ਰਾਰ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਮਹਿੰਗਾਈ ਭੱਤੇ ਦੇ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ, ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਹੋਵੇਗੀ ਕੋਈ ਅਦਾਇਗੀ |









Users Today : 24
Users Yesterday : 24
Users Last 7 days : 193