ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਨਸ਼ੇ ਦੇ ਖ਼ਿਲਾਫ਼ ਭੜਕਿਆ ਲੋਕਾਂ ਦਾ ਗੁੱਸਾ, ਅਨਾਜ ਮੰਡੀ ਰੋਡ ‘ਤੇ ਧਰਨਾ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਨਸ਼ੇ ਦੇ ਖ਼ਿਲਾਫ਼ ਭੜਕਿਆ ਲੋਕਾਂ ਦਾ ਗੁੱਸਾ, ਅਨਾਜ ਮੰਡੀ ਰੋਡ ‘ਤੇ ਧਰਨਾ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਬਰਨਾਲਾ ਸ਼ਹਿਰ ਦੀ ਅਨਾਜ ਮੰਡੀ ਰੋਡ 'ਤੇ ਸਥਿਤ ਸੈਂਸੀ ਬਸਤੀ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਤੰਗ ਆ ਕੇ ਸਥਾਨਕ ਦੁਕਾਨਦਾਰਾਂ, ਆਮ ਨਿਵਾਸੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਮਿਲ ਕੇ ਸੜਕ 'ਤੇ ਜਾਮ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ ਅਤੇ ਲੱਕੀ ਕੰਡਾ ਸਮੇਤ
ਬਰਨਾਲਾ ਵਿਖੇ ਅਨਾਜ ਮੰਡੀ ਰੋਡ 'ਤੇ ਸ਼ਰੇਆਮ ਵਿਕ ਰਹੇ ਨਸ਼ੇ ਦੇ ਵਿਰੋਧ ਵਿੱਚ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਇਲਾਕਾ ਨਿਵਾਸੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧ।

ਬਰਨਾਲਾ ਬਿਊਰੋ

                    ਬਰਨਾਲਾ ਸ਼ਹਿਰ ਦੀ ਅਨਾਜ ਮੰਡੀ ਰੋਡ ‘ਤੇ ਸਥਿਤ ਸੈਂਸੀ ਬਸਤੀ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਤੰਗ ਆ ਕੇ ਸਥਾਨਕ ਦੁਕਾਨਦਾਰਾਂ, ਆਮ ਨਿਵਾਸੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਮਿਲ ਕੇ ਸੜਕ ‘ਤੇ ਜਾਮ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ ਅਤੇ ਲੱਕੀ ਕੰਡਾ ਸਮੇਤ ਆਸ-ਪਾਸ ਦੇ ਵੱਡੀ ਸੰਖਿਆ ਵਿੱਚ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਭਾਰੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਅਨਾਜ ਮੰਡੀ ਵਾਲੇ ਖੇਤਰ ਵਿੱਚ ਸ਼ਰੇਆਮ ਧੜੱਲੇ ਨਾਲ ਨਸ਼ਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਰੇਆਮ ਵਿਕ ਰਹੇ ਇਸ ਖ਼ਤਰਨਾਕ ਨਸ਼ੇ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨ ਲਗਾਤਾਰ ਨਸ਼ੇ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ, ਪਰ ਇਸ ਦੇ ਬਾਵਜੂਦ ਮੌਜੂਦਾ ਸੱਤਾਧਾਰੀ ਧਿਰ ਦੇ ਨੇਤਾਵਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਾ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਨਸ਼ੇ ਦੀ ਇਸ ਗੈਰ-ਕਾਨੂੰਨੀ ਵਿਕਰੀ ‘ਤੇ ਜਲਦ ਤੋਂ ਜਲਦ ਪੂਰਨ ਰੋਕ ਨਾ ਲਗਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਉੱਤਰਾਖੰਡ ਸਰਕਾਰ ਦੇ ਦੱਸ ਵਿਭਾਗਾਂ ਦੀਆਂ ਇੰਟਰਨੈੱਟ ਪ੍ਰਣਾਲੀਆਂ ‘ਤੇ ਇੰਟਰਨੈੱਟ ਸੁਰੱਖਿਆ ਹਮਲਾ, ਅਧਿਕਾਰੀਆਂ ਨੇ ਅਸਥਾਈ ਤੌਰ ‘ਤੇ ਬੰਦ ਕਰਕੇ ਮੁੜ ਚਾਲੂ ਕੀਤੀਆਂ ਸੇਵਾਵਾਂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 5
Users Today : 25
Users Yesterday : 37
Users Last 7 days : 299

ਰਾਸ਼ੀਫਲ

error: Content is protected !!