Home » ਪ੍ਰਮੁੱਖ ਖ਼ਬਰਾਂ » ਦਿੱਲੀ ਜਲ ਬੋਰਡ ਟੈਂਡਰ ਘੁਟਾਲਾ: ‘ਆਪ’ ਆਗੂ ਸਤਿੰਦਰ ਜੈਨ ਸਮੇਤ ਛੇ ਜਣੇ ਮੁੜ ਗ੍ਰਿਫ਼ਤਾਰ

ਦਿੱਲੀ ਜਲ ਬੋਰਡ ਟੈਂਡਰ ਘੁਟਾਲਾ: ‘ਆਪ’ ਆਗੂ ਸਤਿੰਦਰ ਜੈਨ ਸਮੇਤ ਛੇ ਜਣੇ ਮੁੜ ਗ੍ਰਿਫ਼ਤਾਰ

    ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧ ਗਈਆਂ ਹਨ, ਜਦੋਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਟੈਂਡਰਾਂ ਵਿੱਚ ਹੋਈਆਂ ਕਥਿਤ ਵੱਡੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ
ਦਿੱਲੀ ਜਲ ਬੋਰਡ ਟੈਂਡਰ ਘੁਟਾਲਾ: 'ਆਪ' ਆਗੂ ਸਤਿੰਦਰ ਜੈਨ ਸਮੇਤ ਛੇ ਜਣੇ ਮੁੜ ਗ੍ਰਿਫ਼ਤਾਰ
[responsivevoice_button voice="Hindi Male"]

ਚੰਡੀਗੜ੍ਹ ਬਿਊਰੋ:

              ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧ ਗਈਆਂ ਹਨ, ਜਦੋਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਟੈਂਡਰਾਂ ਵਿੱਚ ਹੋਈਆਂ ਕਥਿਤ ਵੱਡੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਉਨ੍ਹਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਦਿੱਲੀ ਜਲ ਬੋਰਡ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਉਦਿਤ ਪ੍ਰਕਾਸ਼ ਰਾਏ, ਸਾਬਕਾ ਠੇਕਾ ਸਲਾਹਕਾਰ ਅੰਕਿਤ ਸ਼੍ਰੀਵਾਸਤਵ, ਅਤੇ ਵੱਖ-ਵੱਖ ਨਿੱਜੀ ਕੰਪਨੀਆਂ ਦੇ ਮਾਲਕ ਨਾਗੇਂਦਰ ਯਾਦਵ, ਰਾਜਾ ਕੁਮਾਰ ਕੁਰੜਾ ਅਤੇ ਪੰਕਜ ਵਰਮਾ ਸ਼ਾਮਲ ਹਨ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਦਿੱਲੀ ਜਲ ਬੋਰਡ ਦੇ ਚਾਰ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਟੈਂਡਰ ਪ੍ਰਕਿਰਿਆ ਦੌਰਾਨ ਨਿਯਮਾਂ ਨੂੰ ਛਿੱਕੇ ਟੰਗ ਕੇ ਸ਼ਰਤਾਂ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਸੀ ਤਾਂ ਜੋ ਇੱਕ ਖ਼ਾਸ ਨਿੱਜੀ ਕੰਪਨੀ ਨੂੰ ਵੱਡਾ ਆਰਥਿਕ ਲਾਭ ਪਹੁੰਚਾਇਆ ਜਾ ਸਕੇ। ਇਸ ਪੂਰੇ ਮਾਮਲੇ ਵਿੱਚ ਕਥਿਤ ਤੌਰ ‘ਤੇ ਡੇਢ ਕਰੋੜ ਰੁਪਏ ਤੋਂ ਵੱਧ ਯਾਨੀ ਕਰੀਬ 1.52 ਕਰੋੜ ਰੁਪਏ ਦੀ ਰਿਸ਼ਵਤ ਦਿੱਲੀ ਜਲ ਬੋਰਡ ਦੇ ਸਾਬਕਾ ਸੀਈਓ ਉਦਿਤ ਪ੍ਰਕਾਸ਼ ਰਾਏ ਨੂੰ ਦਿੱਤੀ ਗਈ ਸੀ। ਈਡੀ ਅਨੁਸਾਰ ਦਸੰਬਰ 2025 ਵਿੱਚ ਇਸੇ ਮਾਮਲੇ ਵਿੱਚ ਸਤਿੰਦਰ ਜੈਨ ਸਮੇਤ 14 ਵਿਅਕਤੀਆਂ ਵਿਰੁੱਧ ਲਗਭਗ 17.70 ਕਰੋੜ ਰੁਪਏ ਦੇ ਕਥਿਤ ਗ਼ੈਰ-ਕਾਨੂੰਨੀ ਧਨ ਦੇ ਲੈਣ-ਦੇਣ ਸਬੰਧੀ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤਿੰਦਰ ਜੈਨ ਨੂੰ ਮਈ 2022 ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਲਗਭਗ 872 ਦਿਨ ਤਿਹਾੜ ਜੇਲ੍ਹ ਵਿੱਚ ਰਹੇ ਸਨ ਅਤੇ ਦਿੱਲੀ ਦੀ ਅਦਾਲਤ ਵੱਲੋਂ ਅਕਤੂਬਰ 2024 ਵਿੱਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਸੀ। ਹੁਣ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਵੱਲੋਂ ਕੀਤੀ ਗਈ ਇਸ ਤਾਜ਼ਾ ਗ੍ਰਿਫ਼ਤਾਰੀ ਨਾਲ ਮਾਮਲੇ ਦੀ ਜਾਂਚ ਹੋਰ ਤੇਜ਼ ਹੋ ਗਈ ਹੈ ਅਤੇ ਏਜੰਸੀ ਵੱਲੋਂ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਨਸ਼ੇ ਦੇ ਖ਼ਿਲਾਫ਼ ਭੜਕਿਆ ਲੋਕਾਂ ਦਾ ਗੁੱਸਾ, ਅਨਾਜ ਮੰਡੀ ਰੋਡ ‘ਤੇ ਧਰਨਾ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 8
Users Today : 26
Users Yesterday : 24
Users Last 7 days : 195

ਰਾਸ਼ੀਫਲ