ਬਰਨਾਲਾ ਬਿਊਰੋ
ਕਿਸ਼ਨਗੜ੍ਹ ਤੋਂ ਆਦਮਪੁਰ ਮੁੱਖ ਮਾਰਗ ’ਤੇ ਸਥਿਤ ਨਜ਼ਦੀਕੀ ਪਿੰਡ ਦੌਲਤਪੁਰ ਵਿਖੇ ਇੱਕ ਬੇਕਾਬੂ ਕਾਰ ਵੱਲੋਂ ਮੋਟਰਸਾਈਕਲ ਅਤੇ ਦੋਪਹੀਆ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦੇਣ ਦਾ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋਵੇਂ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇੱਕ ਹੁੰਡਈ ਈਓਨ ਕਾਰ, ਜਿਸ ਨੂੰ ਅਮਨ ਨਾਂ ਦਾ ਵਿਅਕਤੀ ਚਲਾ ਰਿਹਾ ਸੀ, ਹੁਸ਼ਿਆਰਪੁਰ ਤੋਂ ਫਿਰੋਜ਼ਪੁਰ ਵੱਲ ਜਾ ਰਹੀ ਸੀ। ਜਦੋਂ ਇਹ ਕਾਰ ਆਦਮਪੁਰ-ਕਿਸ਼ਨਗੜ੍ਹ ਮੁੱਖ ਮਾਰਗ ’ਤੇ ਪਿੰਡ ਦੌਲਤਪੁਰ ਨੇੜੇ ਪਹੁੰਚੀ ਤਾਂ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਨਾਲ ਜ਼ੋਰਦਾਰ ਢੰਗ ਨਾਲ ਜਾ ਟਕਰਾਈ। ਇਸ ਮੋਟਰਸਾਈਕਲ ਨੂੰ ਇੱਕ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਜਿਸ ਦਾ ਸਬੰਧ ਕੱਥੂਨੰਗਲ ਨਾਲ ਦੱਸਿਆ ਜਾ ਰਿਹਾ ਹੈ। ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਤੁਰੰਤ ਬਾਅਦ ਉਸ ਦੇ ਪਿੱਛੇ ਆ ਰਹੀ ਅਲਾਵਲਪੁਰ ਦੀ ਰਹਿਣ ਵਾਲੀ ਇੱਕ ਔਰਤ ਦੇ ਦੋਪਹੀਆ ਵਾਹਨ ਨਾਲ ਵੀ ਕਾਰ ਦੀ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਦਰਖ਼ਤਾਂ ਵਿੱਚ ਜਾ ਕੇ ਫਸ ਗਈ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ ਦੂਰ ਜਾ ਡਿੱਗਿਆ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋਪਹੀਆ ਵਾਹਨ ਸਵਾਰ ਔਰਤ ਅਤੇ ਮੋਟਰਸਾਈਕਲ ਚਾਲਕ ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਮੌਕੇ ’ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਥਾਨਕ ਲੋਕਾਂ ਨੇ ਬਿਨਾਂ ਸਮਾਂ ਗਵਾਏ ਇੱਕ ਨਿੱਜੀ ਵਾਹਨ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਕਾਰ ਵਿੱਚ ਸਵਾਰ ਚਾਰੇ ਵਿਅਕਤੀਆਂ ਦਾ ਇਸ ਹਾਦਸੇ ਦੌਰਾਨ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਅਲਾਵਲਪੁਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਚੌਕੀ ਇੰਚਾਰਜ ਸਹਾਇਕ ਸਬ-ਇੰਸਪੈਕਟਰ ਰਵਿੰਦਰ ਸਿੰਘ ਨੇ ਪੁਲਿਸ ਟੀਮ ਨਾਲ ਮੌਕੇ ਦਾ ਜਾਇਜ਼ਾ ਲਿਆ ਅਤੇ ਦੋਵਾਂ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਕਾਨੂੰਨੀ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ









Users Today : 11
Users Yesterday : 24
Users Last 7 days : 180