Home » ਪ੍ਰਮੁੱਖ ਖ਼ਬਰਾਂ » ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਤੇਈ ਅਗਸਤ ਨੂੰ ਜਾਣਗੇ ਸਤੌਜ: ਈਟੀਯੂ ਨੇ ਕੀਤੀ ਵੱਡੀ ਸ਼ਮੂਲੀਅਤ ਦੀ ਤਿਆਰੀ, ਸਤਾਈ ਨੂੰ ਮਹਾਬੰਦ ਦੌਰਾਨ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਕਰਨਗੇ ਰੋਸ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਤੇਈ ਅਗਸਤ ਨੂੰ ਜਾਣਗੇ ਸਤੌਜ: ਈਟੀਯੂ ਨੇ ਕੀਤੀ ਵੱਡੀ ਸ਼ਮੂਲੀਅਤ ਦੀ ਤਿਆਰੀ, ਸਤਾਈ ਨੂੰ ਮਹਾਬੰਦ ਦੌਰਾਨ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਕਰਨਗੇ ਰੋਸ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਤੇਈ ਅਗਸਤ ਨੂੰ ਜਾਣਗੇ ਸਤੌਜ: ਈਟੀਯੂ ਨੇ ਕੀਤੀ ਵੱਡੀ ਸ਼ਮੂਲੀਅਤ ਦੀ ਤਿਆਰੀ, ਸਤਾਈ ਨੂੰ ਮਹਾਬੰਦ ਦੌਰਾਨ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕਰਨਗੇ ਰੋਸ ਪ੍ਰਦਰਸ਼ਨ
[responsivevoice_button voice="Hindi Male"]

ਬਰਨਾਲਾ ਬਿਊਰੋ

                    ਪੰਜਾਬ ਦੇ ਐਲੀਮੈਂਟਰੀ ਅਧਿਆਪਕਾਂ ਨੇ ਸਰਕਾਰੀ ਨੀਤੀਆਂ ਵਿਰੁੱਧ ਰੋਸ ਪ੍ਰਗਟਾਉਂਦਿਆਂ ਪੁਰਾਣੀ ਪੈਨਸ਼ਨ ਬਹਾਲੀ ਲਈ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਵੱਡਾ ਐਲਾਨ ਕੀਤਾ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਿਜੀ ਪਿੰਡ ਸਤੌਜ ਵਿਖੇ ਤੇਈ ਅਗਸਤ ਨੂੰ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਤਾਈ ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ‘ਤੇ ਦਿੱਤੇ ਗਏ ਪੰਜਾਬ ਮਹਾਬੰਦ ਦੇ ਸੰਘਰਸ਼ ਵਿੱਚ ਵੀ ਸਮੂਹਿਕ ਛੁੱਟੀ ਲੈ ਕੇ ਸੂਬੇ ਭਰ ਦੇ ਐਲੀਮੈਂਟਰੀ ਅਧਿਆਪਕ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣਗੇ। ਪੰਜਾਬ ਦੇ ਅਧਿਆਪਕ, ਸਮੂਹ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਅਹਿਮ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਉਲੀਕਿਆ ਗਿਆ ਹੈ। ਇਸੇ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜ਼ਿਲਕਾ, ਮਨੋਜ ਘਈ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਰਵੀ ਕਾਂਤ, ਦਿਗਪਾਲ ਪਠਾਨਕੋਟ, ਜਸਵੰਤ ਸਿੰਘ ਸੇਖੜਾ, ਅਵਤਾਰ ਸਿੰਘ ਭਲਵਾਨ, ਹਰਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਪਰਮਾਰ, ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿੰਘ ਫਰੀਦਕੋਟ, ਚਰਨਜੀਤ ਸਿੰਘ ਫਿਰੋਜ਼ਪੁਰ, ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ, ਪਰਮਜੀਤ ਸਿੰਘ ਬੁੱਢੀਵਿੰਡ, ਰਣਜੀਤ ਸਿੰਘ ਮੱਲ੍ਹਾ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ, ਪਰਮਬੀਰ ਸਿੰਘ ਰੋਖੇ ਅਤੇ ਹੋਰ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜ਼ਮ-ਵਿਰੋਧੀ ਫ਼ੈਸਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਅਠਾਰ੍ਹਾਂ ਫ਼ੀਸਦੀ ਮਹਿੰਗਾਈ ਭੱਤੇ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਦੋ ਦਸ਼ਮਲਵ ਪੰਜ ਨੌਂ ਗੁਣਾਂਕ ਲਾਗੂ ਕੀਤਾ ਜਾਵੇ, ਕੱਟੇ ਗਏ ਪੇਂਡੂ ਭੱਤੇ ਅਤੇ ਬਾਰਡਰ ਭੱਤੇ ਸਮੇਤ ਸਾਰੇ ਭੱਤੇ ਬਹਾਲ ਕੀਤੇ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਤਰੱਕੀ ਲਾਭ ਲਾਗੂ ਕੀਤੇ ਜਾਣ ਅਤੇ ਨਕਦ-ਰਹਿਤ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਵੀ ਗੰਭੀਰ ਰੂਪ ਧਾਰਨ ਕਰ ਲਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 2 1
Users Today : 29
Users Yesterday : 24
Users Last 7 days : 198

ਰਾਸ਼ੀਫਲ