ਕੇਂਦਰੀ ਬਿਊਰੋ
ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੀ ਇੱਕ ਚੌਵੀ ਸਾਲਾ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਅਨਮੋਲਦੀਪ ਕੌਰ ਵਜੋਂ ਹੋਈ ਹੈ, ਜੋ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਦੀ ਰਹਿਣ ਵਾਲੀ ਸੀ। ਇਸ ਦਰਦਨਾਕ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਪਿੰਡ ਵਾਸੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਘਰ ਪਹੁੰਚ ਰਹੇ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਅਨਮੋਲਦੀਪ ਕੌਰ ਚਾਰ ਸਾਲ ਪਹਿਲਾਂ ਉੱਚ ਸਿੱਖਿਆ ਲਈ ਸਿੱਖਿਆ ਵੀਜ਼ੇ ‘ਤੇ ਕੈਨੇਡਾ ਦੇ ਸ਼ਹਿਰ ਵਿਨੀਪੈਗ ਗਈ ਸੀ। ਉਸ ਨੇ ਆਪਣੀ ਪੜ੍ਹਾਈ ਮੁਕੰਮਲ ਕਰ ਲਈ ਸੀ ਅਤੇ ਪੱਕੀ ਰਿਹਾਇਸ਼ ਲਈ ਅਰਜ਼ੀ ਵੀ ਦਿੱਤੀ ਹੋਈ ਸੀ। ਮੰਗਲਵਾਰ ਨੂੰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਿੰਡ ਡੋਡ ਦੇ ਰਹਿਣ ਵਾਲੇ ਉਸ ਦੇ ਪਿਤਾ ਡਾਕਟਰ ਜਰਨੈਲ ਸਿੰਘ, ਜੋ ਕਿ ਆਪਣਾ ਕਲੀਨਿਕ ਚਲਾਉਂਦੇ ਹਨ ਅਤੇ ਸੁਖਮਣੀ ਨੇਤਰਦਾਨੀ ਕਲੱਬ ਦੇ ਪ੍ਰਧਾਨ ਵਜੋਂ ਸਮਾਜ ਸੇਵਾ ਕਰਦੇ ਹਨ, ਦੀ ਆਪਣੀ ਕੋਈ ਔਲਾਦ ਨਹੀਂ ਸੀ। ਉਨ੍ਹਾਂ ਨੇ ਆਪਣੇ ਵੱਡੇ ਭਰਾ ਪ੍ਰੀਤਮ ਸਿੰਘ ਦੀ ਧੀ ਅਨਮੋਲਦੀਪ ਕੌਰ ਨੂੰ ਗੋਦ ਲਿਆ ਸੀ ਅਤੇ ਧੀ ਵਾਂਗ ਪਾਲ-ਪੋਸ ਕੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕਿਆ ਸੀ। ਜਵਾਨ ਧੀ ਨੂੰ ਗੁਆਉਣ ਦੇ ਅਸਹਿ ਦੁੱਖ ਵਿੱਚ ਪਿਤਾ ਨੇ ਉਸ ਨੂੰ ਵਿਦੇਸ਼ ਭੇਜਣ ਦੇ ਫ਼ੈਸਲੇ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੱਚਿਆਂ ਨੂੰ ਪੜ੍ਹਾਈ, ਕੰਮ, ਖਾਣ-ਪੀਣ ਅਤੇ ਰਹਿਣ-ਸਹਿਣ ਦੀਆਂ ਕਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਦੀ ਆਰਥਿਕ ਮਦਦ ਕਰਨ ਅਤੇ ਸਰਕਾਰ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ









Users Today : 11
Users Yesterday : 29
Users Last 7 days : 168